Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 26, 2017

June 26, 2017

ਬੀਤੇ ਦਿਨੀ ਜੰਮੂ ਕਸ਼ਮੀਰ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਸਕੂਲਾਂ 'ਚ ਨਾ ਪੜਾਉਣ ਦਾ ਐਲਾਨ ਕੀਤਾ ਗਿਆਂ। ਇਸ ਸਬੰਧੀ ਜੰਮੂ ਕਸ਼ਮੀਰ ਤੋਂ ਆਏ ਸਿੱਖਾਂ ਦੇ ਇਕ ਵਫ਼ਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨਾਲ ਮੁਲਾਕਾਤ ਕਰਕੇ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦਿਵਾਉਣ ਲਈ ਯਤਨ ਕਰਨ ਦੀ ਅਪੀਲ ਕੀਤੀ।
ਆਮ ਆਦਮੀ ਪਾਰਟੀ ਦੇ ਆਗੂ ਐਡਵੇਕੋਟ ਦਿਨੇਸ਼ ਚੱਢਾ ਨੇ ਅੱਜ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਨਜਾਇਜ ਮਾਈਨਿੰਗ ਨਾਲ ਪ੍ਰਭਾਵਿਤ ਖੇਤਰਾਂ ਵਿਚ ਤੁਰੰਤ ਬਦਲ ਰਹੀਆਂ ਭੂੰਗੌਲਿਕ ਹਾਲਾਤਾਂ ਨੂੰ ਦੇਖਦੇ ਹੋਏ ਸਰਵੇਖਣ ਕਰਵਾਉਣ ਦੀ ਲੋੜ ਹੈ, ਤਾਂਕਿ ਅੰਧਾ-ਧੁੰਦ ਮਾਈਨਿੰਗ ਦੇ ਸਿੱਟੇ ਵਜੋਂ ਹੋਣ ਵਾਲੀਆਂ ਕੁਦਰਤੀ ਆਫਤਾਂ ਤੋਂ ਬਚਿਆ ਜਾ ਸਕੇ।
ਮੀਡੀਏ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓਢੀ ਦੇ ਅੰਦਰੂਨੀ ਹਿੱਸੇ ਦੀ ਮੁਰੰਮਤ ਕਰਨ ਲਈ ਅੱਜ ਕਾਰ ਸੇਵਾ ਸ਼ੁਰੂ ਹੋ ਗਈ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਆਖਿਆ ਕਿ ਇਸ ਇਤਿਹਾਸਕ ਇਮਾਰਤ ਦੀ ਮੁਰੰਮਤ ਕਰਨ ਵੇਲੇ ਇਸ ਦੇ ਪੁਰਾਤਨ ਸਰੂਪ ਨਾਲ ਕੋਈ ਛੇੜਛਾੜ ਨਹੀਂ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਦਰਸ਼ਨੀ ਡਿਓਢੀ ਦੇ ਉਪਰਲੇ ਹਿੱਸੇ ਦੀ ਹਾਲਤ ਖ਼ਸਤਾ ਹੋ ਕਰਕੇ ਮੁਰੰਮਤ ਦੀ ਲੋੜ ਹੈ।
ਕੈਨੇਡਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਦਸਤਾਰਧਾਰੀ ਕੈਨੇਡੀਅਨ ਵਕੀਲ ਪਲਬਿੰਦਰ ਕੌਰ ਸ਼ੇਰਗਿੱਲ ਨੂੰ ਸੁਪਰੀਮ ਕੋਰਟ ਆਫ਼ ਬ੍ਰਿਟਿਸ਼ ਕੋਲੰਬੀਆ ਦੀ ਜੱਜ ਨਿਯੁਕਤ ਕੀਤਾ ਗਿਆ ਹੈ। ਮੀਡੀਏ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਸਟਿਸ ਸ਼ੇਰਗਿੱਲ ਨੇ ਕੈਨੇਡਾ ਵਿੱਚ ਮਨੁੱਖੀ ਹੱਕਾਂ ਦੀ ਰਾਖੀ ਲਈ ਕਈ ਕੇਸ ਲੜੇ ਹਨ।
ਮਾਸਟਰ ਤਾਰਾ ਸਿੰਘ ਦੇ 132ਵੇਂ ਜਨਮ ਦਿਨ ਮੌਕੇ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸੈਰਸਪਾਟਾ ਮੰਤਰੀ ਨਵਜੋਤ ਸਿੱਧੂ ਨੇ ਮਾਸਟਰ ਤਾਰਾ ਸਿੰਘ ਦੀ ਯਾਦਗਾਰ ਬਣਾਉਣ ਦਾ ਐਲਾਨ ਕੀਤਾ।
29 ਮਾਰਚ, 2012 ਨੂੰ ਵਾਪਰੇ ਗੁਰਦਾਸਪੁਰ ਗੋਲੀਕਾਂਡ ਜਿਸ ਵਿੱਚ ਸਿੱਖ ਨੌਜਵਾਨ ਭਾਈ ਜਸਪਾਲ ਸਿੰਘ (ਚੌੜਸਿਧਵਾਂ) ਨੂੰ ਪੰਜਾਬ ਪੁਲਿਸ ਵੱਲੋਂ ਗੋਲੀ ਮਾਰ ਕੇ ਸ਼ਹੀਦ ਕੀਤਾ ਗਿਆ ਸੀ ਤੇ ਇਕ ਹੋਰ ਸਿੱਖ ਨੌਜਵਾਨ ਰਣਜੀਤ ਸਿੰਘ ਜਖਮੀ ਹੋ ਗਿਆ ਸੀ ਬਾਰੇ ਸਿੱਖ ਸਿਆਸਤ ਵੱਲੋਂ 2 ਸਾਲ ਦੀ ਮਿਹਨਤ ਨਾਲ ਤਿਆਰ ਕੀਤੀ ਗਈ ਦਸਤਾਵੇਜ਼ੀ ਬੀਤੇ ਦਿਨੀਂ ਜਾਰੀ ਕਰ ਦਿੱਤੀ ਗਈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।