ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਨੇ ਗੁਰਦੁਆਰਿਆਂ ਦੀਆਂ ਜ਼ਮੀਨਾਂ ’ਤੇ "ਕਬਜ਼ਿਆਂ" ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ ਕਮੇਟੀ ਸਖਤ ਕਦਮ ਚੁੱਕੇਗੀ। ਗੁਰਦੁਆਰਾ ਭੱਠਾ ਸਾਹਿਬ, ਰੋਪੜ ਵਿਖੇ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਪ੍ਰਧਾਨ ਕ੍ਰਿਪਾਲ ਸਿਘ ਬਡੂੰਗਰ ਨੇ ਕਿਹਾ ਕਿ ਕਾਂਗਰਸੀ ਆਗੂਆਂ ਵੱਲੋਂ ਸੁਪਰੀਮ ਕੋਰਟ ਦੇ ਸ਼੍ਰੋਮਣੀ ਕਮੇਟੀ ਦੇ ਹੱਕ ਵਿੱਚ ਕੀਤੇ ਫ਼ੈਸਲਿਆਂ ਦੇ ਬਾਵਜੂਦ ਗੁਰਦੁਆਰਿਆਂ ਦੀਆਂ ਜਾਇਦਾਦਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ।