ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ਾ ਮੁਆਫ਼ੀ ਬਾਰੇ ਫ਼ੈਸਲਾ ਅਮਲ ਵਿੱਚ ਲਿਆਉਣ ਲਈ ਨੋਟੀਫਿਕੇਸ਼ਨ ਛੇਤੀ ਜਾਰੀ ਕਰਨ ਦਾ ਭਰੋਸਾ ਦਿੰਦਿਆਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਹੋ ਚੁੱਕਾ ਹੈ, ਉਨ੍ਹਾਂ ਨੂੰ ਕਰਜ਼ੇ ਦੀ ਅਦਾਇਗੀ ਕਰਨ ਤੋਂ ਮੁਕਤ ਕੀਤਾ ਜਾਂਦਾ ਹੈ ਪਰ ਕਰਜ਼ਾ ਮੁਆਫ਼ੀ ਦਾ ਫ਼ੈਸਲਾ ਲਾਗੂ ਕਰਨ ਵਿੱਚ ਲਗਭਗ ਤਿੰਨ ਮਹੀਨਿਆਂ ਦਾ ਸਮਾਂ ਲੱਗਣ ਦੇ ਆਸਾਰ ਹਨ। ‘ਹੱਕ ਕਮੇਟੀ’ ਦੀ ਰਿਪੋਰਟ ਦੋ ਮਹੀਨਿਆਂ ਵਿੱਚ ਆਵੇਗੀ ਜਿਸ ਤੋਂ ਬਾਅਦ ਵਿਭਾਗ ਵਜ਼ਾਰਤ ਨੂੰ ਰਿਪੋਰਟ ਲਾਗੂ ਕਰਨ ਲਈ ਪ੍ਰਵਾਨਗੀ ਦੇਵੇਗਾ, ਜਿਸ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਹੋਵੇਗਾ। ਕਰਜ਼ਾ ਮੁਆਫ਼ੀ ਸਕੀਮ ਦਾ ਲਾਭ ਪੰਜ ਏਕੜ ਤੱਕ ਦੀ ਮਾਲਕੀ ਵਾਲੇ 10.20 ਲੱਖ ਕਿਸਾਨਾਂ ਨੂੰ ਮਿਲੇਗਾ।