Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 5, 2017

July 5, 2017

ਪੰਜਾਬ ਵਿੱਚ ਬਾਦਲ ਦਲ ਦੀ ਹੋਈ ਨਾਮੋਸ਼ੀ ਜਨਕ ਹਾਰ ਉਪਰੰਤ ਉਨ੍ਹਾਂ ਦੀ ਸਰਪ੍ਰਸਤੀ ਹਾਸਿਲ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋਰ ਵਾਧਾ ਹੋ ਗਿਆ ਹੈ।
ਭਾਰਤੀ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਬੰਦੀ ਸਿੰਘਾਂ ਦੀ ਰਿਹਾਈ, ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਸਥਾਪਨਾ, ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਾਮਾਨ ਵਾਪਸ ਕਰਨ, ਸਿਕਲੀਗਰ ਸਿੱਖਾਂ ਦੀਆਂ ਮੁਸ਼ਕਿਲਾਂ ਤੇ ਵਿਦੇਸ਼ੀ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਦੇ ਮਾਮਲੇ ਹੱਲ ਕਰਨ ਲਈ ਗ੍ਰਹਿ ਮੰਤਰਾਲੇ ਨੂੰ ਪੱਤਰ ਭੇਜ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਪ੍ਰੈਸ ਬਿਆਨ ਜਾਰੀ ਕਰਕੇ ਇਜ਼ਰਾਇਲ ਵਿਚ ਯਹੂਦੀਆਂ ਨਾਲ ਮੋਦੀ ਦੀ ਹੋ ਰਹੀ ਮੁਲਾਕਾਤ ਉਤੇ ਗਹਿਰੇ ਦੁਖ ਦਾ ਇਜ਼ਹਾਰ ਕੀਤਾ। ਸ. ਮਾਨ ਨੇ ਕਿਹਾ ਕਿ ਭਾਰਤ ਵਿਚ ਮੁਸਲਮਾਨਾਂ ਅਤੇ ਸਿਖਾਂ ਨੂੰ ਫਿਰਕੂ ਹੁਕਮਰਾਨਾਂ ਵਲੋਂ ਕੀਤੇ ਜਾ ਰਹੇ ਜ਼ੁਲਮਾਂ ਨਾਲ ਨਜਿੱਠਣ ਲਈ ਇਕ ਪਲੇਟਫਾਰਮ 'ਤੇ ਇਕੱਠੇ ਹੋਣਾ ਪਵੇਗਾ।
ਭਾਜਪਾ ਦੇ ਸੂਬਾ ਪ੍ਰਧਾਨ ਵਿਜੈ ਸਾਂਪਲਾ ਐਨਡੀਏ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਰਾਮ ਨਾਥ ਕੋਵਿੰਦ ਲਈ ਵੋਟਾਂ ਮੰਗਣ ਬਾਬਤ ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਦੇ ਘਰ ਪੁੱਜੇ। ਉਨ੍ਹਾਂ ਨੇ ਇੱਕ ਘੰਟਾ ਬੈਂਸ ਭਰਾਵਾਂ ਨਾਲ ਬੰਦ ਕਮਰਾ ਮੀਟਿੰਗ ਕੀਤੀ। ਇਸ ਮਗਰੋਂ ਬੈਂਸ ਭਰਾਵਾਂ ਨੇ ਐਲਾਨ ਕੀਤਾ ਕਿ ਉਹ ਰਾਮ ਨਾਥ ਕੋਵਿੰਦ ਨੂੰ ਹੀ ਸਮਰਥਨ ਦੇਣਗੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸੂਬਾ ਸਰਕਾਰ ਦੇ ਮਾਲੀ ਹਾਲਾਤ ਬਹੁਤੇ ਸਾਜ਼ਗਾਰ ਨਹੀਂ ਜਿਸ ਕਰਕੇ ਕਿਸਾਨਾਂ ਦੇ ਕੇਵਲ ਖੇਤੀ ਕਰਜ਼ੇ ਹੀ ਮੁਆਫ਼ ਹੋਣਗੇ। ਕਿਸਾਨਾਂ ਵੱਲੋਂ ਮਕਾਨਾਂ ਜਾਂ ਹੋਰ ਕੰਮਾਂ ਲਈ ਆੜ੍ਹਤੀਆਂ ਕੋਲੋਂ ਲਏ ਕਰਜ਼ੇ ਮੁਆਫ ਨਹੀਂ ਹੋਣਗੇ।
ਚੀਨ ਨੇ ਸਿੱਕਮ ਸੈਕਟਰ ਵਿਚ ਭਾਰਤ ਨਾਲ ਚਲ ਰਹੇ ਝਗੜੇ 'ਚ ਸਮਝੌਤੇ ਦੀ ਉਮੀਦ ਤੋਂ ਇਨਕਾਰ ਕਰਦਿਆਂ 'ਗੰਭੀਰ' ਸਥਿਤੀ ਨੂੰ ਸੁਲਝਾਉਣ ਦੀ ਜ਼ਿੰਮੇਵਾਰੀ ਭਾਰਤ ਦੇ ਸਿਰ ਪਾ ਦਿੱਤੀ ਹੈ। ਭਾਰਤ ਵਿਚ ਚੀਨ ਦੇ ਰਾਜਦੂਤ ਲੂ ਜ਼ਾਹੂਈ ਨੇ ਖ਼ਬਰ ਏਜੰਸੀ ਪੀਟੀਆਈ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਸਾਰੀ ਗੱਲ ਭਾਰਤ 'ਤੇ ਨਿਰਭਰ ਕਰਦੀ ਹੈ ਅਤੇ ਭਾਰਤ ਨੇ ਹੀ ਇਹ ਤੈਅ ਕਰਨਾ ਹੈ ਕਿ ਕਿਹੜੇ ਬਦਲਾਂ ਨੂੰ ਅਪਣਾ ਕੇ ਅੜਿੱਕੇ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਚੀਨੀ ਮੀਡੀਆ ਅਤੇ ਥਿੰਕ ਟੈਂਕ ਵਲੋਂ ਜੰਗ ਦੇ ਬਦਲ ਬਾਰੇ ਕੀਤੀ ਗਈ ਟਿੱਪਣੀ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਕਈ ਬਦਲਾਂ 'ਤੇ ਗੱਲਾਂ ਹੋ ਰਹੀਆਂ ਹਨ॥ ਇਹ ਤੁਹਾਡੀ ਸਰਕਾਰ ਦੀ ਨੀਤੀ (ਫੌਜੀ ਤਾਕਤ ਦੀ ਵਰਤੋਂ ਕਰਨੀ ਹੈ ਜਾਂ ਨਹੀਂ) 'ਤੇ ਨਿਰਭਰ ਕਰਦਾ ਹੈ।
ਦਿੱਲੀ ਹਾਈ ਕੋਰਟ ਨੇ ਸਿੱਖ ਕਤਲੇਆਮ 1984 ਦੇ ਦੋਸ਼ੀ ਭਾਗਮੱਲ (89) ਦੀ ਜ਼ਮਾਨਤ ਦਾ ਸਮਾਂ ਡਾਕਟਰੀ ਆਧਾਰ ਉੱਪਰ ਵਧਾ ਦਿੱਤਾ ਜਿਸ ਦਾ ਸੀਬੀਆਈ ਨੇ ਸਖ਼ਤ ਵਿਰੋਧ ਕੀਤਾ। ਕਾਰਜਕਾਰੀ ਮੁੱਖ ਜੱਜ ਗੀਤਾ ਮਿੱਤਲ ਤੇ ਜੱਜ ਸੀ. ਹਰੀ ਸੰਕਰ ਦੇ ਬੈਂਚ ਨੇ ਭਾਗਮੱਲ ਦੀ ਜ਼ਮਾਨਤ 13 ਜੁਲਾਈ ਤੱਕ ਵਧਾ ਦਿੱਤੀ ਹੈ ਕਿਉਂਕਿ ਉਸ ਦੀ ਸਜ਼ਾ ਨੂੰ ਅੰਤਰਿਮ ਮੁਅੱਤਲੀ ਦੇਣ ਦੀ ਪਟੀਸ਼ਨ ਅਜੇ ਸੁਣਵਾਈ ਅਧੀਨ ਹੈ ਜਿਸ ਉੱਪਰ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।