Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 7, 2017

July 7, 2017

ਮੀਡੀਏ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਿੱਖ ਕਤਲੇਆਮ 1984 ਦੇ ਇਕ ਮਾਮਲੇ ਦੇ ਗਵਾਹ ਅਭਿਸ਼ੇਕ ਵਰਮਾ ਨੇ ਸਾਬਕਾ ਕੇਦਰੀ ਮੰਤਰੀ ਅਤੇ ਸਿੱਖ ਨਸਲਕੁਸ਼ੀ 1984 ਦੇ ਦੋਸ਼ੀ ਜਗਦੀਸ਼ ਟਾਈਟਲਰ ਤੋਂ ਖਤਰਾ ਦੱਸਿਆ ਹੈ। ਹਥਿਆਰ ਵਪਾਰੀ ਅਭਿਸ਼ੇਕ ਵਰਮਾ ਨੇ ਜਗਦੀਸ਼ ਟਾਈਟਲਰ ਖ਼ਿਲਾਫ਼ ਗਵਾਹੀ ਦੇਣ ਦੀ ਅਦਾਲਤ ਅੱਗੇ ਇੱਛਾ ਜ਼ਾਹਰ ਕੀਤੀ ਅਤੇ ਝੂਠ ਫੜਨ ਵਾਲਾ ਟੈਸਟ ਕਰਵਾਉਣ ਲਈ ਹੋਰ ਜਾਂਚ ਦੀ ਮੰਗ ਕੀਤੀ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਵਿੱਚਲੇ ਗੁਰੂਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਸਰਕਾਰ ਵੱਲੋਂ ਰੋਕੇ ਜਾਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ।
ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵਲੋਂ ਸਿੱਖਾਂ ਨੂੰ "ਪੱਕੇ ਹਿੰਦੁਸਤਾਨੀ ਦੇਸ਼-ਭਗਤ" ਕਹਿਣ ਦੇ ਜਵਾਬ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਪਾਰਟੀ ਦਫਤਰ ਤੋਂ ਜਾਰੀ ਪ੍ਰੈਸ ਬਿਆਨ 'ਚ ਕਿਹਾ ਕਿ ਦਿੱਲੀ ਦੀ ਸੰਗਤ ਨੇ ਮਨਜੀਤ ਸਿੰਘ ਜੀ.ਕੇ. ਨੂੰ ਗੁਰਦੁਆਰਿਆਂ ਦੇ ਪ੍ਰਬੰਧ ਦੀ ਸੇਵਾ ਸੌਂਪ ਕੇ ਬਹੁਤ ਵੱਡਾ ਮਾਣ ਬਖਸ਼ਿਆ ਹੈ।
ਕੈਪਟਨ ਸਰਕਾਰ ਵੱਲੋਂ ਟਰੱਕ ਯੂਨੀਅਨਾਂ ਭੰਗ ਕਰਨ ਖ਼ਿਲਾਫ਼ ਪੰਜਾਬ ਦੇ ਹਜ਼ਾਰਾਂ ਟਰੱਕ ਅਪਰੇਟਰਾਂ ਨੇ ਪਟਿਆਲਾ ਵਿਖੇ ਰੈਲੀ ਕਰ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਟਰੱਕ ਯੂਨੀਅਨਾਂ ਨਾਲ ਸਬੰਧਤ ਹਰੇਕ ਸਿਆਸੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਦਾ ਪ੍ਰਣ ਲਿਆ। ਰੈਲੀ ਦੌਰਾਨ 9 ਜੁਲਾਈ ਨੂੰ ਢੋਆ-ਢੁਆਈ ਦਾ ਬਾਈਕਾਟ ਕਰ ਕੇ 134 ਯੂਨੀਅਨਾਂ ਵਿਚਲੇ 93 ਹਜ਼ਾਰ ਟਰੱਕਾਂ ਦਾ ਚੱਕਾ ਜਾਮ ਰੱਖਣ ਦਾ ਐਲਾਨ ਕੀਤਾ ਗਿਆ।
ਮੀਡੀਏ ਤੋਂ ਮਿਲੀ ਜਾਣਕਾਰੀ ਅਨੁਸਾਰ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਬੁਰਹਾਨ ਵਾਨੀ ਦੀ ਪਹਿਲੀ 'ਤੇ ਜੰਮੂ ਕਸ਼ਮੀਰ ਵਿੱਚ ਭਾਰਤੀ ਕੇਂਦਰੀ ਅਰਧ-ਸੁਰੱਖਿਆ ਬਲਾਂ ਦੇ 21,000 ਤੋਂ ਵੱਧ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਭਾਈ ਮਨਜਿੰਦਰ ਸਿੰਘ ਪਿੰਡ ਹੁਸੈਨਪੁਰ, ਜ਼ਿਲ੍ਹਾ ਪਟਿਆਲਾ ਨੂੰ ਅੱਜ ਜੱਜ ਬਲਵਿੰਦਰ ਕੁਮਾਰ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਜ਼ਿਕਰਯੋਗ ਹੈ ਕਿ ਲੁਧਿਆਣਾ ਜ਼ਿਲ੍ਹੇ ਦੀ ਪੁਲਿਸ ਨੇ 22 ਅਪ੍ਰੈਲ, 2017 ਨੂੰ ਰਾਜ ਸਿੰਘ ਸਹਿਣਾ ਅਤੇ ਮਨਜਿੰਦਰ ਸਿੰਘ ਹੁਸੈਨਪੁਰ ਨੂੰ ਰਾਜ ਸਿੰਘ ਦੇ ਘਰੋਂ ਸਵੇਰੇ 5 ਵਜੇ ਚੁੱਕ ਲਿਆ ਸੀ। ਰਾਜ ਸਿੰਘ ਨੂੰ ਤਾਂ ਐਤਵਾਰ ਸ਼ਾਮ ਨੂੰ ਛੱਡ ਦਿੱਤਾ ਗਿਆ ਪਰ ਮਨਜਿੰਦਰ ਸਿੰਘ 'ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ 'ਤੇ ਸਿੱਖ ਹੱਕਾਂ ਲਈ ਗੱਲ ਕਰਨ ਵਾਲੀ ਅਮਰੀਕਾ ਆਧਾਰਤ ਜਥੇਬੰਦੀ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਅਤੇ 4 ਹੋਰਾਂ 'ਤੇ 'ਦੇਸ਼ਧ੍ਰੋਹ' ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਾਲ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਦੀ ਕੈਨੇਡਾ ਫੇਰੀ ਨੂੰ ਰੁਕਵਾਉਣ ਲਈ ਸਿੱਖਸ ਫਾਰ ਜਸਟਿਸ ਨੂੰ ਜ਼ਿੰਮੇਵਾਰ ਮੰਨਿਆ ਜਾਂਦਾ ਹੈ। ਸਿੱਖਸ ਫਾਰ ਜਸਟਿਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਮਨੁੱਖੀ ਹੱਕਾਂ ਦੇ ਘਾਣ 'ਚ ਭੂਮਿਕਾ ਨਿਭਾਉਣ ਦਾ ਮੁਕੱਦਮਾ ਦਰਜ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ।
ਪੰਜਾਬ ਸਰਕਾਰ ਦੀ ਨਵੀਂ ਟਰਾਂਸਪੋਰਟ ਨੀਤੀ ਤਹਿਤ ਬਾਦਲ ਪਰਿਵਾਰ ਦੀਆਂ 75 ਇੰਟੈਗਰਲ ਲਗਜ਼ਰੀ ਬੱਸਾਂ, ਡਿੰਪੀ ਢਿੱਲੋਂ ਦੀ ‘ਦੀਪ ਬੱਸ ਕੰਪਨੀ’, ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਕੁਝ ਹੋਰ ਰਾਜਸੀ ਆਗੂਆਂ ਦੀਆਂ ਬੱਸਾਂ ਦੇ ਰੂਟ ਪਰਮਿਟ ਰੱਦ ਕਰ ਦਿੱਤੇ ਗਏ ਹਨ। ਸੂਬੇ ਵਿੱਚ ਕੁੱਲ 12,210 ਬੱਸਾਂ ਦੇ ਰੂਟ ਰੱਦ ਕਰ ਦਿੱਤੇ ਗਏ ਹਨ ਜਿਹੜੇ ਅਗਲੇ ਛੇ ਮਹੀਨਿਆਂ ਵਿੱਚ ਮੁੜ ਤੋਂ ਪਰਮਿਟ ਦੇ ਕੇ ਸੁਰਜੀਤ ਕੀਤੇ ਜਾਣਗੇ। ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੀ ਬਾਬਾ ਬੁੱਢਾ ਟਰਾਂਸਪੋਰਟ, ਕਾਂਗਰਸੀ ਆਗੂ ਡਿੰਪਾ ਦੀ ਪਿਆਰ ਬੱਸ ਕੰਪਨੀ ਤੇ ਸਾਬਕਾ ਮੰਤਰੀ ਅਵਤਾਰ ਹੈਨਰੀ ਦੀ ਕਰਤਾਰ ਬੱਸ ਸਰਵਿਸ ਸਮੇਤ ਕਈ ਹੋਰ ਰਾਜਸੀ ਆਗੂਆਂ ਦੀਆਂ ਬੱਸਾਂ ਦੇ ਰੂਟ ਪਰਮਿਟ ਰੱਦ ਹੋ ਗਏ ਹਨ।
ਬੀਤੇ ਦਿਨ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਵਲੋਂ ਆਪਣੇ ਸਮੇਂ ਦੀ ਮਾਈਨਿੰਗ ਦੀ ਦੂਜੀ ਬੋਲੀ ਕੀਤੀ ਹੈ, ਪਰ ਪਹਿਲੀ ਬੋਲੀ ਵਾਂਗ ਇਹ ਦੂਜੀ ਬੋਲੀ ਵੀ ਸਿੱਧੇ ਤੌਰ 'ਤੇ ਸੂਬੇ ਵਿਚ ਨਾਜਾਇਜ਼ ਮਾਈਨਿੰਗ ਮਾਫੀਆ ਨੂੰ ਕਾਬਜ਼ ਕਰਵਾਉਣ ਦੀ ਯੋਜਨਾ ਹੈ ਅਤੇ ਸਰਕਾਰ ਨੇ ਪਹਿਲੀ ਬੋਲੀ ਵਿਚ ਮਾਫੀਏ ਦੇ ਹੋਏ ਕਬਜ਼ੇ ਤੋਂ ਸਬਕ ਲੈ ਕੇ ਦੂਜੇ ਬੋਲੀ ਲਈ ਕੋਈ ਵੀ ਸੁਧਾਰ ਨਹੀਂ ਕੀਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।