Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 8, 2017

July 8, 2017

ਦਲ ਖ਼ਾਲਸਾ ਨੇ ਅੱਜ ਕਸ਼ਮੀਰੀ ਅਜ਼ਾਦੀ ਘੁਲਾਟੀਏ ਜਨਾਬ ਬੁਰਹਾਨ ਵਾਨੀ ਨੂੰ ਉਸਦੀ ਪਹਿਲੀ ਬਰਸੀ ਮੌਕੇ ਯਾਦ ਕੀਤਾ।
ਪਿੰਡ ਚੱਕ ਹਰਾਸ, ਬਲਾਕ ਗੁਰ ਹਰਿਸਹਾਏ, ਜ਼ਿਲ੍ਹਾ ਫਿਰੋਜ਼ਪੁਰ 'ਚ ਬਾਦਲ ਦਲ ਅਤੇ ਕਾਂਗਰਸੀਆਂ ਵਿਚਕਾਰ ਚੱਲੀਆਂ ਗੋਲੀਆਂ ਕਾਰਨ ਕਈ ਬੰਦੇ ਜ਼ਖਮੀ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਬਾਦਲ ਦਲ ਦਾ ਪ੍ਰੀਤਮ ਸਿੰਘ ਪਿਛਲੇ ਤਿੰਨ ਸਾਲਾਂ ਤੋਂ ਪੰਚਾਇਤੀ ਜ਼ਮੀਨ 'ਤੇ ਖੇਤੀ ਕਰਦਾ ਸੀ।
ਪਾਕਿਸਤਾਨ 'ਚ ਸਥਿਤ ਸਿੱਖ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਜੱਥਿਆਂ ਨੂੰ ਭਾਰਤ ਵਲੋਂ ਰੋਕੇ ਜਾਣ ਦੇ ਵਿਰੋਧ ਵਿਚ ਲਾਹੌਰ 'ਚ ਭਾਰਤ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਲੰਗਰ ਤਿਆਰ ਕਰਦਿਆਂ ਕੜਾਹੇ ਵਿਚ ਡਿੱਗਣ ਕਾਰਨ ਝੁਲਸੇ ਚਰਨਜੀਤ ਸਿੰਘ ਨੂੰ ਬਚਾਉਣ ਲਈ ਅੱਗੇ ਆਏ ਭਾਈ ਸ਼ਰਨਜੀਤ ਸਿੰਘ ਨੂੰ ਸਨਮਾਨ ਵਜੋਂ ਸੇਵਾਦਾਰ ਦੀ ਨਿਯੁਕਤੀ ਕੀਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਪੰਜਾਬ ਪੁਲਿਸ ਵਲੋਂ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਅਤੇ 4 ਹੋਰ ਸਿੱਖਾਂ 'ਤੇ 'ਦੇਸ਼ਧ੍ਰੋਹ' ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ ਸਰੋਤਾਂ ਬਾਰੇ ਕੇਂਦਰੀ ਮੰਤਰੀ ਉਮਾ ਭਾਰਤੀ ਨਾਲ ਮੀਟਿੰਗ ਦੌਰਾਨ ਦਰਿਆਈ ਪਾਣੀਆਂ ਬਾਰੇ ਸੂਬੇ ਦਾ ਪੱਖ ਰੱਖਿਆ ਤੇ ਕੁਝ ਹੋਰ ਮਾਮਲਿਆਂ ਬਾਰੇ ਵੀ ਗੱਲਬਾਤ ਕੀਤੀ। ਮੀਟਿੰਗ ਵਿੱਚ ਸੂਬੇ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਸਨ।
ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਵੱਲੋਂ ਵਿਵਾਦਤ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ਉਤੇ 10 ਜੁਲਾਈ ਨੂੰ ਪੰਜਾਬ ਦੀਆਂ ਗੱਡੀਆਂ ਨੂੰ ਹਰਿਆਣਾ ਵਿੱਚ ਦਾਖ਼ਲ ਹੋਣ ਤੋਂ ਰੋਕਣ ਦੇ ਐਲਾਨ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਮੀਟਿੰਗ ਕੀਤੀ। ਹਰਿਆਣਾ ਸਰਕਾਰ ਨੇ ਕੇਂਦਰ ਸਰਕਾਰ ਕੋਲੋਂ ਨੀਮ ਫੌਜੀ ਬਲਾਂ ਦੀਆਂ ਦਸ ਕੰਪਨੀਆਂ ਦੀ ਮੰਗ ਕੀਤੀ ਹੈ ਅਤੇ ਕੇਂਦਰ ਨੇ ਚਾਰ ਕੰਪਨੀਆਂ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ ਹਨ।
''ਰਿਫਰੈਡੰਮ 2020'' ਦੀ ਚੱਲ ਰਹੀ ਮੁਹਿੰਮ ਨੂੰ ਲੈ ਕੇ ਪੋਸਟਰਾਂ ਦੀ ਛਪਾਈ ਕਰਨ ਵਾਲੇ ਗੁਰਪ੍ਰੀਤ ਸਿੰਘ ਖਿਲਾਫ਼ ਸਥਾਨਕਥਾਣਾ ਸੋਹਾਣਾ ਵਿਚ ਪੁਲਿਸ ਵਲੋਂ ਦੇਸ਼ ਧਰੋਹ ਦੀਆਂ ਧਰਾਵਾਂ ਹੇਠ ਪਰਚਾ ਦਰਜ ਕਰ ਸ਼ੁਕਰਵਾਰ ਮੋਹਾਲੀ ਅਦਾਲਤ ਦੇ ਜੁਡੀਸ਼ੀਅਲ ਮੈਜੀਸਟਰੇਟ ਫਸਟ ਕਲਾਸ, ਸ. ਹਰਪ੍ਰੀਤ ਸਿੰਘ ਦੀ ਕੋਰਟ ਵਿਚ ਸਖ਼ਤ ਸੁਰਖਿਆ ਹੇਠ ਪੇਸ਼ ਕੀਤਾ ਗਿਆ। ਇਸ ਮੌਕੇ ਮੁਲਜ਼ਮ ਗੁਰਪ੍ਰੀਤ ਸਿੰਘ ਵਲੋਂ ਮਨੁੱਖੀ ਅਧਿਕਾਰਾਂ ਦੇ ਵਕੀਲ ਤੇਜਿੰਦਰ ਸਿੰਘ ਸੂਦਨ ਅਤੇ ਗਗਨ ਅਗਰਵਾਲ ਪੇਸ਼ ਹੋਏ।
ਪੰਜਾਬ ਵਿਧਾਨ ਸਭਾ ਦੇ ਦੂਜੇ ਸਮਾਗਮ ਦੀ ਮਿਤੀ 19 ਜੂਨ 2017 ਨੂੰ ਹੋਈ ਬੈਠਕ ਵਿੱਚ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ, ਵੱਲੋਂ ਪੇਸ਼ ਕੀਤੇ ਪ੍ਰਸਤਾਵ ਅਨੁਸਾਰ ਰਾਣਾ ਕੇ.ਪੀ.ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਵਿੱਚ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਨਾਲ ਜੁੜੇ ਹਰ ਪਹਿਲੂ ਨੂੰ ਵਿਚਾਰ ਕੇ ਰਿਪੋਰਟ ਤਿਆਰ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਇਕ ਸਪੈਸ਼ਲ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।