Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 10, 2017

July 10, 2017

ਸਿੱਕਿਮ 'ਚ ਚੀਨ ਅਤੇ ਭਾਰਤ ਵਿਚਕਾਰ ਜਾਰੀ ਤਣਾਅ ਦੇ ਵਿਚਕਾਰ ਚੀਨੀ ਰਾਜਦੂਤ ਨਾਲ ਮੁਲਾਕਾਤ ਕਰਨ ਕਰਕੇ 'ਰਾਸ਼ਟਰਵਾਦੀਆਂ' ਵਲੋਂ ਨਿੰਦਾ ਦਾ ਸਾਹਮਣਾ ਕਰ ਰਹੇ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਮਸਲੇ 'ਤੇ ਟਵੀਟ ਕਰਕੇ ਆਪਣੀ ਗੱਲ ਰੱਖੀ ਹੈ। ਰਾਹੁਲ ਨੇ ਕਿਹਾ, ਮਹੱਤਵਪੂਰਨ ਮੁੱਦਿਆਂ 'ਤੇ ਜਾਣਕਾਰੀ ਲੈਣਾ ਮੇਰਾ ਕੰਮ ਹੈ। ਮੈਂ ਚੀਨੀ ਰਾਜਦੂਤ ਨੂੰ ਮਿਲਿਆ। ਸਾਬਕਾ ਕੌਮੀ ਰੱਖਿਆ ਸਲਾਹਕਾਰ, ਪੂਰਬ-ਉੱਤਰ (ਅਸਾਮ, ਸਿੱਕਿਮ ਆਦਿ ਵੱਲ) ਦੇ ਕਾਂਗਰਸੀ ਆਗੂਆਂ, ਭੂਟਾਨ ਦੇ ਰਾਜਦੂਤ ਨਾਲ ਵੀ ਮੁਲਾਕਾਤ ਕੀਤੀ ਸੀ।
ਕੈਲੀਫੋਰਨੀਆ ਆਧਾਰਿਤ ਸੋਸ਼ਲ ਨੈਟਵਰਕਿੰਗ ਸਾਈਟ ਫੇਸਬੁਕ ਨੇ "ਕਸ਼ਮੀਰ ਇੰਕ" ਦੇ ਪੇਜ ਨੂੰ ਬਲੌਕ ਕਰ ਦਿੱਤਾ ਹੈ। ਕਸ਼ਮੀਰ ਇੰਕ ਘਾਟੀ 'ਚ ਵੱਡੀ ਤਾਦਾਦ 'ਚ ਪੜ੍ਹੇ ਜਾਣ ਵਾਲੇ ਅੰਗ੍ਰੇਜ਼ੀ ਅਖ਼ਬਾਰ 'ਗ੍ਰੇਟਰ ਕਸ਼ਮੀਰ' ਦੀ ਹੀ ਇਕ ਸਹਿਯੋਗੀ ਪ੍ਰਕਾਸ਼ਨਾ ਹੈ।
ਕਾਂਗਰਸ ਨੇ ਪਾਰਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਦੀ ਚੀਨੀ ਰਾਜਦੂਤ ਨਾਲ ਮੁਲਾਕਾਤ ਦੀਆਂ ਖ਼ਬਰਾਂ ਨੂੰ "ਫਰਜ਼ੀ" ਕਰਾਰ ਦਿੰਦੇ ਹੋਏ ਇਸਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਰਾਹੁਲ ਗਾਂਧੀ ਦੇ ਭਾਰਤ 'ਚ ਚੀਨੀ ਰਾਜਦੂਤ ਨੂੰ ਮਿਲਣ ਦੀਆਂ ਖ਼ਬਰਾਂ ਸਿੱਕਿਮ ਦੇ ਡੋਕਲਾਮ 'ਚ ਚੀਨ-ਭਾਰਤ ਸਰਹੱਦ ਵਿਵਾਦ ਦੇ ਦੌਰਾਨ ਸਾਹਮਣੇ ਆਈਆਂ ਹਨ।
ਇਨੈਲੋ ਵੱਲੋਂ ਅੱਜ 10 ਜੁਲਾਈ ਨੂੰ ਪੰਜਾਬ ਦੀਆਂ ਗੱਡੀਆਂ ਹਰਿਆਣਾ ’ਚ ਦਾਖ਼ਲ ਨਾ ਹੋਣ ਦੇ ਦਿੱਤੇ ਸੱਦੇ ਕਰ ਕੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਪੰਜਾਹ ਰੂਟਾਂ ’ਤੇ ਬੱਸਾਂ ਨਹੀਂ ਚਲਾਏਗਾ। ਇਸ ਨਾਲ ਕਾਰਪੋਰੇਸ਼ਨ ਨੂੰ ਕਰੀਬ 25 ਲੱਖ ਰੁਪਏ ਦਾ ਮਾਲੀ ਘਾਟਾ ਪਏਗਾ। ਪੀਆਰਟੀਸੀ ਨੇ ਇਸ ਦੇ ਨਾਲ ਹੀ ਰਾਜਸਥਾਨ ਜਾਂਦੀਆਂ ਬੱਸਾਂ ਨੂੰ ਵੀ ਇੱਕ ਦਿਨ ਲਈ ਬੰਦ ਕਰਨ ਦਾ ਫੈਸਲਾ ਕੀਤਾ ਹੈ। ਕਾਰਪੋਰੇਸ਼ਨ ਦੀ ਪੰਜਾਬ ਤੋਂ ਦਿੱਲੀ ਵਾਲੀ ਬੱਸ ਸਰਵਿਸ ਵੀ ਬੰਦ ਰਹੇਗੀ। ਇਸ ਦੇ ਨਾਲ ਬਠਿੰਡਾ ਖ਼ਾਦ ਕਾਰਖਾਨੇ ਤੋਂ ਹਰਿਆਣਾ ਨੂੰ ਸਪਲਾਈ ਵੀ ਪ੍ਰਭਾਵਿਤ ਹੋਵੇਗੀ।
ਚੀਨੀ ਥਿੰਕ ਟੈਂਕ ਦੇ ਇਕ ਵਿਸ਼ਲੇਸ਼ਕ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਬੇਨਤੀ ਕਰਨ 'ਤੇ ਕਿਸੇ ਤੀਜੇ ਮੁਲਕ ਦੀ ਫੌਜ ਕਸ਼ਮੀਰ 'ਚ ਦਾਖ਼ਲ ਹੋ ਸਕਦੀ ਹੈ, ਇਹ ਤਰਕ ਭਾਰਤੀ ਫੌਜ 'ਤੇ ਵੀ ਲਾਗੂ ਹੁੰਦਾ ਹੈ ਜਿਸ ਨੇ ਸਿੱਕਮ ਸੈਕਟਰ ਦੇ ਡੋਕਾ ਲਾ ਖੇਤਰ 'ਚ ਚੀਨੀ ਫੌਜ ਨੂੰ ਭੁਟਾਨ ਦੇ ਸਮਰਥਨ 'ਚ ਸੜਕ ਬਣਾਉਣ ਤੋਂ ਰੋਕਣ ਲਈ ਕੀਤਾ ਹੈ।
ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇੇ ਕਿਹਾ ਕਿ ਕਾਂਗਰਸ ਖਿਲਾਫ ਵਾਅਦੇ ਪੂਰੇ ਨਾ ਕਰਨ ਕਰਕੇ ਲੋਕਾਂ ਅੰਦਰ ਵਧ ਰਹੇ ਗੁੱਸੇ ਤੋਂ ਧਿਆਨ ਭਟਕਾਉਣ ਲਈ ਕੈਪਟਨ ਅਮਰਿੰਦਰ ਸਿੰਘ ਬਹਿਬਲ ਕਲਾਂ ਗੋਲੀਬਾਰੀ ਕਾਂਡ ਬਾਰੇ ਮੇਰੇ ਖਿਲਾਫ ਝੂਠੀ ਦੂਸ਼ਣਬਾਜ਼ੀ ਕਰ ਰਿਹਾ ਹੈ।ਉਹਨਾਂ ਕਿਹਾ ਕਿ ਕੈਪਟਨ ਦਾ ਬਿਆਨ ਉਸ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਖਿਲਾਫ ਬਦਲੇਖੋਰੀ ਦੀ ਨੀਤੀ ਨਾ ਅਪਣਾਉਣ ਦੇ ਝੂਠੇ ਦਾਅਵਿਆਂ ਦੀ ਵੀ ਪੋਲ ਖੋਲਦਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।