Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 12, 2017

July 12, 2017

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਇੱਕ ਪੱਤਰ ਲਿਖ ਕੇ ਗੁਰਦੁਆਰਾ ਸਾਹਿਬਾਨ ਨੂੰ ਜੀ.ਐਸ.ਟੀ. ਤੋਂ ਮੁਕਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਮਨੁੱਖਤਾ ਦੇ ਸਾਂਝੇ ਅਧਿਆਤਮਕ ਅਸਥਾਨ ਦਰਬਾਰ ਸਾਹਿਬ, ਅੰਮ੍ਰਿਤਸਰ, ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਲੰਗਰ ਸਮੇਤ ਹੋਰ ਸਮਾਨ ਦੀ ਖਰੀਦ ਨੂੰ ਪੰਜਾਬ ਸਰਕਾਰ ਵੱਲੋਂ 2005 ਤੇ 2008 ਵਿਚ ਨੋਟੀਫਿਕੇਸ਼ਨ ਰਾਹੀਂ ਵੈਟ ਮੁਕਤ ਕੀਤਾ ਸੀ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਪਰੀਮ ਕੋਰਟ ਵੱਲੋਂ ਸਤਲੁਜ ਨਹਿਰ ਬਾਬਤ 11 ਜੁਲਾਈ ਨੂੰ ਸੁਣਾਏ ਫੈਸਲੇ ਦਾ ਸੁਆਗਤ ਇਹ ਕਹਿ ਕੇ ਕੀਤਾ ਹੈ ਕਿ ਕੋਰਟ ਨੇ ਦੋਵਾਂ ਧਿਰਾਂ ਨੂੰ ਮੇਜ਼ 'ਤੇ ਬੈਠ ਕੇ ਗੱਲਬਾਤ ਕਰਨ ਦੀ ਖਾਤਰ 57 ਦਿਨਾਂ ਦਾ ਸਮਾਂ ਦਿੱਤਾ ਹੈ। ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਇਹ ਕਹਿੰਦਿਆਂ ਸੁਆਗਤ ਕੀਤਾ ਹੈ ਕਿ ਕੋਰਟ ਨੇ ਪੰਜਾਬ ਨੂੰ ਸਾਫ ਲਫਜ਼ਾਂ ਵਿੱਚ ਆਖ ਦਿੱਤਾ ਹੈ ਕਿ ਤੁਹਾਨੂੰ ਨਹਿਰ ਹਰ ਹਾਲਤ ਵਿੱਚ ਜਲਦ ਤੋਂ ਜਲਦ ਪੁੱਟਣੀ ਪੈਣੀ ਹੈ ਤੇ ਤੁਸੀਂ ਹੁਣ ਇਸ ਮਾਮਲੇ ਨੂੰ ਹੋਰ ਨਹੀਂ ਲਮਕਾ ਸਕਦੇ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਪੰਜਾਬ ਪੁਲਿਸ ਨੇ ਵਿਸ਼ੇਸ਼ ਤਾਕਤਾਂ ਅਤੇ ਅਤਿ ਆਧੁਨਿਕ ਹਥਿਆਰਾਂ ਅਤੇ ਤਕਨੀਕ ਨਾਲ ਲੈਸ ਇਕ ਨਵੇਂ ਸਪੈਸ਼ਲ ਆਪਰੇਸ਼ਨਸ ਗਰੁੱਪ (SOG) ਬਣਾਉਣ ਦਾ ਪ੍ਰਸਤਾਵ ਰੱਖਿਆ ਹੈ।
ਹਿੰਦੂਵਾਦੀ ਜਥੇਬੰਦੀ ਬਜਰੰਗ ਦਲ ਦੇ ਕਾਰਜਕਰਤਾ ਵਲੋਂ ਇਕ ਮੁਸਲਮਾਨ ਨੌਜਵਾਨ ਨੂੰ ਮਨੋਕਲਪਤ 'ਭਾਰਤ ਮਾਤਾ' ਦੀ 'ਜੈ' ਦਾ ਨਾਅਰਾ ਨਾ ਲਾਉਣ ਕਰਕੇ ਥੱਪੜ ਮਾਰਿਆ ਗਿਆ। ਇਸ ਘਟਨਾ ਤੋਂ ਬਾਅਦ ਹਿਸਾਰ 'ਚ ਸਥਿਤੀ ਤਣਾਅਪੂਰਨ ਹੋ ਗਈ।
ਮਹਾਰਾਜਾ ਰਣਜੀਤ ਸਿੰਘ ਦੇ ਵੰਸ਼ਜ ਤੇ ਪੰਜਾਬ ਦੇ ਆਖਰੀ ਰਾਜੇ ਮਹਾਰਾਜਾ ਦਲੀਪ ਸਿੰਘ ਦੇ ਜੀਵਨ 'ਤੇ ਬਣੀ ਹਾਲੀਵੁੱਡ ਫ਼ਿਲਮ 'ਦਾ ਬਲੈਕ ਪ੍ਰਿੰਸ' ਨਾਲ ਅਦਾਕਾਰੀ ਦੇ ਖੇਤਰ ਵਿਚ ਪੈਰ ਧਰਨ ਵਾਲੇ ਪੰਜਾਬੀ ਗਾਇਕ ਸਤਿੰਦਰ ਸਰਤਾਜ ਨੇ ਕਿਹਾ ਹੈ ਕਿ 'ਦਾ ਬਲੈਕ ਪ੍ਰਿੰਸ' ਦੁਨੀਆ ਭਰ ਦੇ ਲੋਕਾਂ ਨੂੰ ਨਾ ਕੇਵਲ ਸਿੱਖ ਕੌਮ ਦੇ ਮਾਣਮੱਤੇ ਇਤਿਹਾਸ ਅਤੇ ਵਿਰਸੇ ਤੋਂ ਜਾਣੂ ਕਰਵਾਏਗੀ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਸੋਮਵਾਰ ਨੂੰ ਇੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੱਤੀ ਕਿ ਉਹ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਤੋਂ ਬਾਅਦ ਬਹਿਬਲ ਕਲਾਂ ਗੋਲੀਕਾਂਡ ਲਈ ਪ੍ਰਕਾਸ਼ ਸਿੰਘ ਬਾਦਲ ਨੂੰ ਗ੍ਰਿਫਤਾਰ ਕਰਨ ਦੀ ਜੁਰਅਤ ਦਿਖਾਉਣ। 2015 'ਚ ਹੋਏ ਇਸ ਗੋਲੀਕਾਂਡ 'ਚ ਫਰੀਦਕੋਟ ਦੇ ਦੋ ਨੌਜਵਾਨਾਂ ਦੀ ਜਾਨ ਚਲੀ ਗਈ ਸੀ।
ਦਿੱਲੀ ਹਾਈ ਕੋਰਟ ਨੇ 11 ਜੁਲਾਈ ਨੂੰ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਮੁਲਜ਼ਮ ਇਹ ਨਹੀਂ ਚਾਹੁੰਦੇ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲੇ। ਚੀਫ ਜਸਟਿਸ ਗੀਤਾ ਮਿੱਤਲ ਤੇ ਜਸਟਿਸ ਅਨੂ ਮਲਹੋਤਰਾ ’ਤੇ ਆਧਾਰਤ ਬੈਂਚ ਦੀ ਇਹ ਟਿੱਪਣੀ 1984 ਦੇ ਸਿੱਖ ਕਤਲੇਆਮ ਦੇ ਪੰਜ ਮੁਲਜ਼ਮਾਂ ਵੱਲੋਂ ਅਦਾਲਤੀ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਚਲੇ ਜਾਣ ਬਾਰੇ ਸੂਚਿਤ ਕੀਤੇ ਜਾਣ ਮਗਰੋਂ ਸਾਹਮਣੇ ਆਈ ਹੈ।
ਸੁਪਰੀਮ ਕੋਰਟ ਵੱਲੋਂ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਨਿਰਮਾਣ ਦਾ ਫੈ਼ਸਲਾ ਲਾਗੂ ਕਰਾਉਣ ਲਈ ਕੀਤੀ ਜਾ ਰਹੀ ਸਖ਼ਤੀ ਕਾਰਨ ਪੰਜਾਬ ’ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਮੁੱਖ ਮੰਤਰੀ ਵਜੋਂ ਕੈਪਟਨ ਨੇ ਆਪਣੀ
ਸੁਪਰੀਮ ਕੋਰਟ ਨੇ 11 ਜੁਲਾਈ ਨੂੰ ਕਿਹਾ ਕਿ ਪੰਜਾਬ ਅਤੇ ਹਰਿਆਣਾ ਲਈ ਇਹ ਲਾਜ਼ਮੀ ਹੈ ਕਿ ਉਹ ਸਤਲੁਜ-ਯਮੁਨਾ ਲਿੰਕ ਨਹਿਰ ਸਬੰਧੀ ਇਸ ਦੇ ਫ਼ੈਸਲੇ ਦਾ ਸਤਿਕਾਰ ਕਰਦਿਆਂ ਉਸ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।