Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 15, 2017

July 15, 2017

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਪੱਤਰ ਲਿਖ ਕੇ ਗੁਰਦੁਆਰਾ ਸਾਹਿਬਾਨ ਨੂੰ ਸਟੇਟ ਜੀ.ਐਸ.ਟੀ. ਤੋਂ ਮੁਕਤ ਕਰਨ ਦੀ ਮੰਗ ਕੀਤੀ ਹੈ।
ਬ੍ਰਹਮਜਗਦੀਸ਼ ਸਿੰਘ ਵਲੋਂ ਸ. ਅਜਮੇਰ ਸਿੰਘ ਦੀ ਨਵੀਂ ਕਿਤਾਬ 'ਸ਼ਹੀਦ ਕਰਤਾਰ ਸਿੰਘ ਸਰਾਭਾ; ਤੂਫ਼ਾਨਾਂ ਦਾ ਸ਼ਾਹ ਅਸਵਾਰ' ਬਾਰੇ ਇਕ ਪੁਸਤਕ ਪੜਚੋਲ ਅਜੀਤ ਜਲੰਧਰ ਦੇ (15 ਜੁਲਾਈ, 2017) ਦੇ ਅੰਕ ਵਿਚ ਛਪੀ ਹੈ। ਸਿੱਖ ਸਿਆਸਤ ਨਿਊਜ਼ ਦੇ ਪਾਠਕਾਂ ਲਈ ਅਸੀਂ ਇਸਨੂੰ ਛਾਪ ਰਹੇ ਹਾਂ: ਸੰਪਾਦਕ
ਦਿੱਲੀ ਹਾਈਕੋਰਟ ਦੇ ਇਕ ਡਵੀਜਨ ਬੈਂਚ ਦੇ ਦੋ ਵੱਖ ਵੱਖ ਜੱਜਾਂ ਵਲੋਂ ਦਿੱਲੀ ਸਿੱਖ ਨਸਲਕੁਸ਼ੀ 1984 ਮਾਮਲੇ ਦੇ ਦੋਸ਼ੀ ਮੰਨੇ ਜਾਂਦੇ ਸਾਬਕਾ ਕਾਂਗਰਸੀ ਸਾਂਸਦ ਸੱਜਣ ਕੁਮਾਰ ਦੀ ਜਮਾਨਤ ਦੀ ਅਰਜੀ ਸੁਣਵਾਈ ਤੋਂ ਕੁਝ ਦਿਨ ਪਹਿਲਾਂ ਖੁਦ ਨੂੰ ਵੱਖ ਕਰ ਲਿਆ ਗਿਆ।
ਸਿੱਖ ਇਤਿਹਾਸ ਅੰਦਰ ਪਾਏ ਜਾ ਰਹੇ ਰਲੇ ਨੂੰ ਖਤਮ ਕਰਨ ਲਈ ਸਿੱਖ ਇਤਿਹਾਸ ਨਵੇਂ ਸਿਰਿਓਂ ਲਿਖਵਾਉਣ ਦੇ ਦਾਅਵੇ ਕਰ ਰਹੀ ਸ਼੍ਰੋਮਣੀ ਕਮੇਟੀ ਤਾਂ ਸ਼ਾਇਦ ਕਿਧਰੇ ਅਜੇ ਵੀ ਜਕੋਤੱਕੀ ਵਿੱਚ ਹੀ ਹੈ ਪਰ ਮਹਾਰਾਸ਼ਟਰ ਸਟੇਟ ਬਿਊਰੋ ਆਫ ਟੈਕਸਟ ਬੁੱਕ ਪਬਲੀਕੇਸ਼ਨਜ ਪੂਨੇ ਨੇ ਇੱਕ ਨਵਾਂ ਅਧਿਆਏ ਸ਼ਾਮਲ ਕਰਦਿਆਂ ਪੰਜਾਬ ਅਤੇ ਸਿੱਖਾਂ ਪ੍ਰਤੀ ਜ਼ਹਿਰ ਉਗਲਣ ਦਾ ਕਾਰਜ ਅੰਜਾਮ ਵੀ ਦੇ ਦਿੱਤਾ ਹੈ। ਬੋਰਡ ਦੀ 9ਵੀ ਜਮਾਤ ਦੀ ‘ਇਤਿਹਾਸ ਤੇ ਰਾਜਨੀਤੀ’ ਵਿਸ਼ੇ ਦੀ ਮਰਾਠੀ, ਹਿੰਦੀ ਤੇ ਅੰਗਰੇਜ਼ੀ ਭਾਸ਼ਾ ਵਿੱਚ ਛਾਪੀ ਕਿਤਾਬ ਅੰਦਰ "ਅਪਰੇਸ਼ਨ ਬਲਿਊ ਸਟਾਰ" ਨੂੰ ਭਾਰਤੀ ਫੌਜ ਵਲੋਂ ਦਰਬਾਰ ਸਾਹਿਬ ਕੰਪਲੈਕਸ ‘ਚ "ਦਹਿਸ਼ਤਗਰਦ" ਬਾਹਰ ਕੱਢਣ ਦੀ ਕਾਰਵਾਈ ਦੱਸਿਆ ਹੈ।
ਪੰਜਾਬ ਸਰਕਾਰ ਭਾਵੇਂ ਅਜੇ ਤਕ ਜ਼ਮੀਨ ਵਿਹੂਣੇ ਖੇਤ ਮਜ਼ੂਦਰਾਂ ਦਾ ਕਰਜ਼ਾ ਮੁਆਫ਼ ਕਰਨ ਸਬੰਧੀ ਕੋਈ ਫ਼ੈਸਲਾ ਲੈਣ ’ਚ ਨਾਕਾਮ ਰਹੀ ਹੈ, ਪਰ ਸਰਕਾਰ ਵੱਲੋਂ ਤਿਆਰ ਕਰਵਾਈ ਰਿਪੋਰਟ ਤੋਂ ਜਿਹੜਾ ਖੁਲਾਸਾ ਹੋਇਆ ਹੈ, ਉਹ ਹੈਰਾਨ ਕਰਨ ਵਾਲਾ ਹੈ। ਰਿਪੋਰਟ ਮੁਤਾਬਕ ਪੰਜਾਬ ’ਚ ਜ਼ਮੀਨਾਂ ਤੋਂ ਵਾਂਝੇ ਅਤੇ ਕਰਜ਼ਿਆਂ ਕਰਕੇ ਖ਼ੁਦਕੁਸ਼ੀ ਕਰਨ ਵਾਲੇ ਖੇਤ ਮਜ਼ਦੂਰਾਂ ਦੀ ਗਿਣਤੀ ਕਿਸਾਨਾਂ ਨਾਲੋਂ ਕਿਤੇ ਵੱਧ ਹੈ।
ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ ਜੀ ਟੀ) ਨੇ ਪੰਜਾਬ ਵਿੱਚ ਰੁੱਖ ਕੱਟਣ ਉੱਤੇ ਰੋਕ ਲਾ ਦਿੱਤੀ ਹੈ। ਟ੍ਰਿਬਿਊਨਲ ਨੇ ਅਗਲੀ ਸੁਣਵਾਈ ਹੋਣ ਤੱਕ ਪੰਜਾਬ ਸਰਕਾਰ ਨੂੰ ਕਿਸੇ ਵੀ ਕਾਰਨ ਰੁੱਖ ਨਾ ਵੱਢਣ ਦੇ ਹੁਕਮਾਂ ਦੇ ਨਾਲ ਪੰਜਾਬ ਸਰਕਾਰ ਤੋਂ ਹੁਣ ਤੱਕ ਵੱਢੇ ਗਏ ਰੁੱਖਾਂ ਅਤੇ ਨਵੇਂ ਪੌਦੇ ਲਾਉਣ ਲਈ ਕੀਤੀ ਕਾਰਵਾਈ ਬਾਰੇ ਰਿਕਾਰਡ 9 ਅਗਸਤ ਤੱਕ ਪੇਸ਼ ਕਰਨ ਲਈ ਵੀ ਕਿਹਾ ਹੈ।
ਸੁਪਰੀਮ ਕੋਰਟ ਨੇ ਸ਼ੁੱਕਰਵਾਰ (14 ਜੁਲਾਈ) ਮਣੀਪੁਰ 'ਚ 62 ਲੋਕਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਦੇ ਮਾਮਲੇ 'ਚ ਸੀ.ਬੀ.ਆਈ. ਜਾਂਚ ਦੇ ਆਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਇਸ ਮਾਮਲੇ 'ਚ ਸੀ.ਬੀ.ਆਈ. ਨੂੰ 28 ਜਨਵਰੀ ਤੱਕ ਰਿਪੋਰਟ ਸੌਂਪਣ ਨੂੰ ਵੀ ਕਿਹਾ ਹੈ।
ਭਾਰਤ ਦੇ ਰਾਸ਼ਟਰਪਤੀ ਲਈ ਹੋਣ ਵਾਲੀ ਚੋਣ ਸਮੇਂ ਕਾਂਗਰਸ ਜਾਂ ਭਾਜਪਾ ਦੇ ਉਮੀਦਵਾਰ ਨੂੰ ਵੋਟ ਪਾਉਣ ਸਬੰਧੀ ਲੰਮੇ ਸਮੇਂ ਦੀ ਚੁੱਪੀ ਤੋੜਦਿਆਂ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਸਾਬਕਾ ਆਗੂ ਹਰਵਿੰਦਰ ਸਿੰਘ ਫੂਲਕਾ ਨੇ ਸਪੱਸ਼ਟ ਕੀਤਾ ਕਿ ਉਹ ਆਮ ਆਦਮੀ ਪਾਰਟੀ ਵੱਲੋਂ ਲਏ ਫੈਸਲੇ ਦੇ ਉਲਟ ਜ਼ਮੀਰ ਦੀ ਆਵਾਜ਼ ਨਾਲ ਕਾਂਗਰਸ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਮੀਰਾ ਕੁਮਾਰ ਨੂੰ ਵੋਟ ਨਹੀਂ ਪਾ ਸਕਦੇ। ਅਜਿਹੀ ਸਥਿਤੀ 'ਚ ਉਹ ਰਾਸ਼ਟਰਪਤੀ ਦੀ ਚੋਣ ਲਈ ਕਿਸੇ ਨੂੰ ਵੀ ਵੋਟ ਪਾਉਣ ਤੋਂ ਪ੍ਰਹੇਜ਼ ਕਰਨਗੇ।
ਪੰਜਾਬ ਦੇ ਖ਼ੁਦਕੁਸ਼ੀ ਪੀੜਤ ਕਿਸਾਨ ਅਤੇ ਮਜ਼ਦੂਰ ਪਰਿਵਾਰਾਂ ਬਾਰੇ ਵਿਧਾਨ ਸਭਾ ਦੀ ਇੱਥੇ ਹੋਈ ਪਹਿਲੀ ਬੈਠਕ ਵਿੱਚ ਕੰਮਕਾਜੀ ਰਣਨੀਤੀ ਬਣਾਈ ਗਈ। ਕਮੇਟੀ ਨੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਖ਼ੁਦਕੁਸ਼ੀਆਂ ਬਾਰੇ ਹੁਣ ਤੱਕ ਤਿਆਰ ਰਿਪੋਰਟਾਂ ਅਤੇ ਅੰਕੜਿਆਂ ਦੀ ਜਾਣਕਾਰੀ ਮੰਗੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।