Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 16, 2017

July 16, 2017

ਆਮ ਆਦਮੀ ਪਾਰਟੀ ਨੇ ਅੱਜ ਪੰਜਾਬ ਦੇ ਅਹੁਦੇਦਾਰਾਂ ਅਤੇ ਜ਼ੋਨ ਪ੍ਰਧਾਨਾਂ ਦੇ ਨਾਂਵਾਂ ਦਾ ਐਲਾਨ ਕੀਤਾ ਹੈ। ਆਪ ਦੇ ਪੰਜਾਬ ਸਹਿ-ਪ੍ਰਧਾਨ ਅਮਨ ਅਰੋੜਾ, ਜਿਨ੍ਹਾਂ ਨੂੰ ਰਾਜ ਵਿਚ ਪਾਰਟੀ ਦੇ ਪੁਨਰਗਠਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਨੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ।
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੇ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ।
ਵਸਤਾਂ ਅਤੇ ਸੇਵਾਵਾਂ ਕਰ (ਜੀਐਸਟੀ) ਲਾਗੂ ਕੀਤੇ ਜਾਣ ਨਾਲ ਵਪਾਰੀਆਂ ਦੇ ਬਹੁਤ ਵੱਡੇ ਤਬਕੇ ਦੇ ਨਾਲ-ਨਾਲ ਪੰਜਾਬ ਦੇ ਖੇਤੀ ਖੇਤਰ ਨੂੰ ਵੀ ਝਟਕਾ ਲੱਗਿਆ ਹੈ। ਬਹੁਤ ਸਾਰੇ ਰਾਜਾਂ ਵਿੱਚ ਖੇਤੀ ਖੇਤਰ ਨੂੰ ਰਾਹਤ ਵੀ ਮਿਲੇਗੀ ਪਰ ਪੰਜਾਬ ਵਿੱਚ ਖਾਦਾਂ, ਕੀਟ ਤੇ ਨਦੀਨਨਾਸ਼ਕਾਂ ਅਤੇ ਹੋਰ ਸਾਧਨਾਂ ਦੀ ਵੱਧ ਵਰਤੋਂ ਕਾਰਨ ਖੇਤੀ ਖੇਤਰ ’ਤੇ ਸਾਲਾਨਾ ਸੌ ਕਰੋੜ ਤੋਂ ਵੱਧ ਦਾ ਬੋਝ ਪਵੇਗਾ।
ਚੀਨ ਦੇ ਸਰਕਾਰੀ ਮੀਡੀਆ ਨੇ ਭਾਰਤ ਨੂੰ ਫਿਰ ਖ਼ਬਰਦਾਰ ਕੀਤਾ ਕਿ ਜੇ ਉਸਨੇ ਹਿਮਾਲਾ ਦੇ ਵਿਵਾਦਤ ਸਰਹੱਦੀ ਖੇਤਰ ਤੋਂ ਆਪਣੀ ਫੌਜ ਨੂੰ ਵਾਪਸ ਨਹੀਂ ਬੁਲਾਇਆ ਤਾਂ ਉਸਨੂੰ ਬਹੁਤ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪਏਗਾ।
ਭਾਰਤ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ 'ਚ ਇਕ ਬੱਸ ਡੂੰਘੀ ਖੱਡ 'ਚ ਡਿਗ ਗਈ, ਜਿਸ ਨਾਲ ਘੱਟੋ ਘੱਟ 16 ਲੋਕਾਂ ਦੇ ਮਰਨ ਦੀ ਖ਼ਬਰ ਹੈ।
ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਸ਼ਨੀਵਾਰ (15 ਜੁਲਾਈ) ਨੂੰ ਭਦੌੜ ਵਿਖੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਕਾਂਗਰਸ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਹੁਣ ਤੱਕ ਨਮੋਸ਼ੀ ਭਰੀ ਰਹੀ ਹੈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ। ਕਾਂਗਰਸ ਨੇ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਦਾ ਭੱਦਾ ਮਜ਼ਾਕ ਕੀਤਾ ਹੈ। ਬੇਰੁਜ਼ਗਾਰੀ, ਨਸ਼ਾ ਖ਼ਤਮ ਕਰਨ ਅਤੇ ਨੌਜਵਾਨਾਂ ਨੂੰ ਨੌਕਰੀਆਂ, ਸਮਾਰਟ ਫੋਨ ਆਦਿ ਦੇਣ ਦੇ ਵਾਅਦੇ ਕੇਵਲ ਚੋਣ ਸਟੰਟ ਸਾਬਤ ਹੋਏ ਹਨ।
ਮੀਡੀਆ ਰਿਪੋਰਟਾਂ ਮੁਤਾਬਕ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ, ਜਿਨ੍ਹਾਂ ਨੂੰ ਕਿ ਤਿੰਨ ਸਾਲ ਪਹਿਲਾਂ ਭਾਰਤ ਦਾ ਵੀਜ਼ਾ ਦੇਣ ਤੋਂ ਭਾਰਤੀ ਅਧਿਕਾਰੀਆਂ ਵਲੋਂ ਨਾਂਹ ਕਰ ਦਿੱਤੀ ਗਈ ਸੀ, ਨੇ ਕਿਹਾ ਕਿ ਭਾਰਤ ਉਨ੍ਹਾਂ ਦੇ ਨਿਊ ਡੈਮੋਕਰੇਟਿਕ ਪਾਰਟੀ (NDP) ਦੇ ਆਗੂ ਬਣਨ ਦੇ ਪ੍ਰਚਾਰ 'ਚ ਰੁਕਾਵਟਾਂ ਖੜ੍ਹੀਆਂ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਲੁਧਿਆਣਾ ਦੇ ਪੀਰੂ ਬੰਦਾ ਇਲਾਕੇ 'ਚ 'ਦਾ ਟੈਂਪਲ ਆਫ਼ ਗੌਡ ਚਰਚ' ਦੇ ਬਾਹਰ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨਾਂ ਨੇ ਪਾਸਟਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਤੇ ਮੌਕੇ ਤੋਂ ਫਰਾਰ ਹੋ ਗਏ। ਇਸ ਮੌਕੇ ਇਕੱਠੇ ਹੋਏ ਲੋਕਾਂ ਨੇ ਪਾਸਟਰ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਪਾਸਟਰ ਸੁਲਤਾਨ ਮਸੀਹ (50) ਵਜੋਂ ਕੀਤੀ ਗਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।