Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 18, 2017

July 18, 2017

ਭੱਖਦੇ ਕਿਸਾਨੀ ਮੁੱਦਿਆਂ ਅਤੇ ਪੰਜਾਬ ਵਿੱਚ ਹੋ ਰਹੀਆਂ ਖੁਦਕੁਸ਼ੀਆਂ 'ਤੇ ਅੱਜ (18 ਜੁਲਾਈ) ਪੰਜਾਬ ਕਿਸਾਨ ਭਵਨ, ਚੰਡੀਗੜ੍ਹ ਵਿਖੇ ਚਾਰ ਜੱਥੇਬੰਦੀਆਂ ਜਿਨ੍ਹਾਂ ਵਿੱਚ ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ, ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ), ਪਗੜੀ ਸੰਭਾਲ ਜੱਟਾਂ, ਅਤੇ ਦੁਆਬਾ ਸੰਘਰਸ਼ ਕਮੇਟੀ ਨੇ ਸਾਂਝੇ ਤੌਰ 'ਤੇ ਕਿਸਾਨੀ ਮਸਲਿਆਂ 'ਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਇੱਕਜੁੱਟਤਾ ਪ੍ਰਗਟ ਕੀਤੀ ਅਤੇ ਇੱਕਠੇ ਹੋ ਕੇ 5 ਮੁੱਦਿਆਂ 'ਤੇ ਸੰਘਰਸ਼ ਕਰਨ ਲਈ ਤਿਆਰੀ ਉਲੀਕੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਕਿਹਾ ਕਿ ਜਲਦੀ ਹੀ ਅਕਾਲੀ ਦਲ ਦੇ ਸਾਂਸਦ ਅਤੇ ਵਿਧਾਇਕ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਮਿਲਣਗੇ ਅਤੇ ਉਹਨਾਂ ਨੂੰ ਬੇਨਤੀ ਕਰਨਗੇ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ ਲਈ ਖਰੀਦੀ ਜਾਂਦੀ ਰਸਦ ਨੂੰ ਜੀਐਸਟੀ ਤੋਂ ਛੋਟੇ ਦੇਣ। ਉਹਨਾਂ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ ਵੀ ਕਹਿ ਚੁੱਕੇ ਹਨ ਕਿ ਉਹ ਜੀਐਸਟੀ ਕੌਂਸਲ ਰਾਂਹੀ ਇਹ ਛੁਟ ਦਿਵਾਉਣ ਦੀ ਜ਼ਿੰਮੇਵਾਰੀ ਨੂੰ ਪੂਰਾ ਕਰੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਐਲਾਨ ਕੀਤਾ ਕਿ ਜੂਨ 1984 ਦੌਰਾਨ ਸਮੇਂ ਦੀ ਸਰਕਾਰ ਵੱਲੋਂ ਦਰਬਾਰ ਸਾਹਿਬ ਅਤੇ ਅਕਾਲ ਤਖਤ ਸਾਹਿਬ ‘ਤੇ ਕੀਤੇ ਗਏ ਭਾਰਤੀ ਫੌਜੀ ਹਮਲੇ ਸਮੇਂ ਬੈਰਕਾਂ ਛੱਡਣ ਵਾਲੇ ਸ਼ਹੀਦ ਹੋਏ ਸਿੱਖ ਧਰਮੀ ਫੌਜੀਆਂ ਦੀ ਯਾਦਗਾਰ ਬਣਾਈ ਜਾਵੇਗੀ।
ਮਹਾਰਾਸ਼ਟਰ ਦੇ ਸਕੂਲਾਂ ਵਿੱਚ ਨੌਵੀਂ ਜਮਾਤ ਦੀ 'ਇਤਿਹਾਸ ਤੇ ਰਾਜਨੀਤੀ ਸ਼ਾਸਤਰ' ਦੀ ਕਿਤਾਬ ਦੇ ਸਫ਼ਾ ਨੰਬਰ ਛੇ ਅਤੇ ਦਸ ’ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ "ਅਤਿਵਾਦੀ" ਦੱਸੇ ਜਾਣ ’ਤੇ ਦਮਦਮੀ ਟਕਸਾਲ ਨੇ ਇਤਰਾਜ਼ ਪ੍ਰਗਟਾਉਂਦਿਆਂ ਮਹਾਰਾਸ਼ਟਰ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਹੋਰ ਸਬੰਧਤ ਧਿਰਾਂ ਨੂੰ ਚਿੱਠੀਆਂ ਭੇਜ ਕੇ ਕਿਤਾਬ ਵਿੱਚੋਂ ਉਪਰੋਕਤ ਗੱਲ ਹਟਾਉਣ ਦੀ ਅਪੀਲ ਕੀਤੀ ਹੈ। ਟਕਸਾਲ ਨੇ ਚਿਤਾਵਨੀ ਦਿੱਤੀ ਹੈ ਕਿ ਜੇ 15 ਦਿਨਾਂ ਵਿੱਚ ਪਾਠਕ੍ਰਮ ਵਿੱਚ ਸੋਧ ਨਾ ਕੀਤੀ ਗਈ ਤਾਂ ਕਾਨੂੰਨੀ ਕਾਰਵਾਈ ਲਈ ਅਦਾਲਤ 'ਚ ਪਹੁੰਚ ਕੀਤੀ ਜਾਏਗੀ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਤਿੰਨ ਭਾਸ਼ਾਵਾਂ ਵਿੱਚ ਛਾਪੇ ਮਹਾਨ ਕੋਸ਼ ਦੀ ਵਿਕਰੀ ’ਤੇ ਅੱਜ ਕਮੇਟੀ ਨੇ ਪਾਬੰਦੀ ਲਾਉਣ ਦੀ ਸਿਫ਼ਾਰਸ਼ ਕਰ ਦਿੱਤੀ ਹੈ। ਇਸ ਸਿਫ਼ਾਰਸ਼ ਉੱਤੇ ਉਪ-ਕੁਲਪਤੀ ਵੱਲੋਂ ਮੋਹਰ ਲੱਗਣ ਤੋਂ ਬਾਅਦ ਵਿਕਰੀ ’ਤੇ ਮੁਕੰਮਲ ਪਾਬੰਦੀ ਲੱਗ ਜਾਵੇਗੀ।
ਕਰਨਾਟਕਾ ਸਰਕਾਰ ਆਪਣੇ ਲਈ ਵੱਖਰਾ ਝੰਡਾ ਅਤੇ ਵੱਖਰਾ ਨਿਸ਼ਾਨ ਬਣਾਉਣ ਲਈ ਸਰਗਰਮ ਹੋ ਗਈ ਹੈ। ਸਰਕਾਰ ਨੇ 9 ਮੈਂਬਰੀ ਇਕ ਕਮੇਟੀ ਬਣਾਈ ਹੈ, ਜਿਸਨੂੰ ਝੰਡੇ ਦਾ ਡਿਜ਼ਾਇਨ ਕਰਨ ਅਤੇ ਨਿਸ਼ਾਨ ਤੈਅ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਕਮੇਟੀ ਆਪਣੀ ਰਿਪੋਰਟ ਜਦੋਂ ਸੌਂਪੇਗੀ ਉਸਤੋਂ ਬਾਅਦ ਇਸ ਨੂੰ ਕਾਨੂੰਨੀ ਮਾਨਤਾ ਦਿਵਾਉਣ ਦਾ ਕੰਮ ਸ਼ੁਰੂ ਹੋਏਗਾ।
ਸੁਖਬੀਰ ਬਾਦਲ ਨੇ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਅਤੇ ਬਾਦਲ-ਭਾਜਪਾ ਕਾਰਜਕਾਲ ਦੌਰਾਨ ਕਾਂਗਰਸੀ ਵਰਕਰਾਂ ਖ਼ਿਲਾਫ਼ ਦਰਜ ਹੋਏ ਕੇਸਾਂ ਦੀ ਜਾਂਚ ਲਈ ਬਣਾਏ ਜਸਟਿਸ ਮਹਿਤਾਬ ਸਿੰਘ ਕਮਿਸ਼ਨ ਨੂੰ ਪੱਖਪਾਤੀ ਦੱਸਦਿਆਂ ਰੱਦ ਕੀਤਾ ਹੈ।
ਚੱਲਦੀ ਬੱਸ 'ਚੋਂ ਮਾਂ-ਧੀ ਨੂੰ ਹੇਠਾਂ ਸੁੱਟਣ ਦੇ ਮਾਮਲੇ 'ਚ ਮੋਗਾ ਔਰਬਿਟ ਬੱਸ ਕਾਂਡ 'ਚ ਸ਼ਾਮਿਲ ਡਰਾਈਵਰ, ਕੰਡਕਟਰ ਸਮੇਤ ਸਾਰੇ ਦੋਸ਼ੀ ਸਬੂਤਾਂ ਦੀ ਘਾਟ ਦੇ ਚੱਲਦਿਆਂ ਸੋਮਵਾਰ (17 ਜੁਲਾਈ) ਮੋਗਾ ਅਦਾਲਤ ਵੱਲੋਂ ਬਰੀ ਕਰ ਦਿੱਤੇ ਗਏ।
ਭਾਰਤ ਪ੍ਰਤੀ ਸਖਤ ਸੁਨੇਹੇ ਵਿਚ ਚੀਨ ਨੇ ਕਿਹਾ ਕਿ ਪੀਪਲਸ ਲਿਬਰੇਸ਼ਨ ਆਰਮੀ (PLA) ਡੋਕਲਾਮ 'ਚ ਸਬਰ ਨਾਲ ਇੰਤਜ਼ਾਰ ਕਰ ਰਹੀ ਹੈ ਪਰ ਇਹ ਅਣਮਿੱਥੇ ਸਮੇਂ ਲਈ ਨਹੀਂ ਰਹੇਗਾ। ਇੰਡੀਅਨ ਐਕਸਪ੍ਰੈਸ ਦੀ ਇਕ ਰਿਪੋਰਟ 'ਚ ਕਿਹਾ ਗਿਆ ਹੈ ਕਿ ਬੀਜਿੰਗ ਨੇ ਇਹ ਸੰਦੇਸ਼ ਵਿਦੇਸ਼ੀ ਰਾਜਦੂਤਾਂ ਨੂੰ ਦੱਸਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।