Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 20, 2017

July 20, 2017

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਤੇ ਨਿੱਜੀ ਬੈਂਕਾਂ ਤੋਂ ਸੂਬੇ ਦੇ ਕਿਸਾਨਾਂ ਵੱਲੋਂ ਲਏ 6000 ਕਰੋੜ ਰੁਪਏ ਦੇ ਕਰਜ਼ੇ ਦਾ ਯਕਮੁਸ਼ਤ ਨਿਬੇੜਾ ਕਰਨ ਦੀ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ। ਕੇਂਦਰੀ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਨਿਬੇੜੇ ਨਾਲ ਮੁਸੀਬਤਾਂ ਵਿੱਚ ਘਿਰੇ ਸੂਬੇ ਦੇ 4.5 ਲੱਖ ਕਿਸਾਨਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਨੇ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੂੰ ਲੁੜੀਂਦੇ ਦਿਸ਼ਾ-ਨਿਰਦੇਸ਼ ਦੇ ਕੇ 6000 ਕਰੋੜ ਰੁਪਏ ਦਾ ਇਹ ਕਰਜ਼ਾ ਮਿਆਦੀ ਕਰਜ਼ੇ ਵਿੱਚ ਬਦਲਣ ਲਈ ਕੇਂਦਰੀ ਵਿੱਤ ਮੰਤਰੀ ਦੇ ਦਖਲ ਦੀ ਮੰਗ ਕੀਤੀ।
ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਪਾਰਟੀ ਵਲੋਂ ਵਿਰੋਧੀ ਧਿਰ ਦੇ ਆਗੂ ਬਣਾ ਦਿੱਤੇ ਗਏ ਹਨ। ਪਾਰਟੀ ਸੂਤਰਾਂ ਮੁਤਾਬਕ ਪੰਜਾਬ ਦੇ 19 ਵਿੱਚੋਂ 14 ਵਿਧਾਇਕ ਉਨ੍ਹਾਂ ਦੇ ਪੱਖ ‘ਚ ਸਨ। ਅੱਜ (20 ਜੁਲਾਈ) ਸ਼ਾਮ ਨੂੰ ਇਸ ਸਬੰਧੀ ਦਿੱਲੀ ‘ਚ ਅਰਵਿੰਦ ਕੇਜਰੀਵਾਲ ਦੀ ਕੋਠੀ ‘ਤੇ ਇਸ ਬਾਰੇ ਫੈਸਲਾ ਹੋਇਆ। ਐਚ.ਐਸ. ਫੂਲਕਾ ਦੇ ਅਸਤੀਫੇ ਤੋਂ ਬਾਅਦ ਇਹ ਅਹੁਦਾ ਖਾਲੀ ਹੋਇਆ ਸੀ। ਫੂਲਕਾ ਦੀ ਨਿਯੁਕਤੀ ਵੇਲੇ ਵੀ ਖਹਿਰਾ ਦਾਅਵੇਦਾਰ ਸਨ।
ਚੀਨ ਅਤੇ ਭਾਰਤ 'ਚ ਸਿੱਕਮ ਸਰਹੱਦ 'ਤੇ ਜਾਰੀ ਤਣਾਅ ਦੇ ਦੌਰਾਨ ਦੋਵਾਂ ਦੇਸ਼ਾਂ ਦੇ ਮੀਡੀਆ 'ਚ ਤਰ੍ਹਾਂ-ਤਰ੍ਹਾਂ ਦੀਆਂ ਰਿਪੋਰਟਾਂ ਅਤੇ ਰਿਪੋਰਟਾਂ ਦਾ ਵਿਸ਼ਲੇਸ਼ਣ ਪ੍ਰਕਾਸ਼ਿਤ ਹੋ ਰਿਹਾ ਹੈ।
ਸਿੱਕਮ ਸੈਕਟਰ ਵਿੱਚ ਡੋਕਲਾਮ ਇਲਾਕੇ ਵਿੱਚ ਭਾਰਤ ਨਾਲ ਤਣਾਅ ਤੋਂ ਬਾਅਦ ਪਹਾੜਾਂ ਵਿੱਚ ਘਿਰੇ ਇਸ ਇਲਾਕੇ 'ਚ ਚੀਨੀ ਫ਼ੌਜ ਵੱਲੋਂ 10 ਹਜ਼ਾਰ ਟਨ ਦੀਆਂ ਫ਼ੌਜੀ ਗੱਡੀਆਂ ਤੇ ਹੋਰ ਸਾਜ਼ੋ-ਸਾਮਾਨ ਲਿਜਾਇਆ ਗਿਆ ਹੈ। ਚੀਨੀ ਫ਼ੌਜ ਦੇ ਅਧਿਕਾਰਤ ਅਖ਼ਬਾਰ ‘ਪੀਐਲਏ ਡੇਲੀ’ ਦੀ ਰਿਪੋਰਟ ਮੁਤਾਬਕ ਪੱਛਮੀ ਕਮਾਂਡ ਵੱਲੋਂ ਉੱਤਰੀ ਤਿੱਬਤ ਵਿੱਚ ਕੁਨਲੁਨ ਪਹਾੜਾਂ ਦੇ ਦੱਖਣੀ ਖੇਤਰ ਵਿੱਚ ਭਾਰੀ ਫ਼ੌਜੀ ਸਾਜ਼ੋ-ਸਾਮਾਨ ਲਿਜਾਇਆ ਗਿਆ ਹੈ। ਪੱਛਮੀ ਕਮਾਂਡ ਵੱਲੋਂ ਭਾਰਤ ਨਾਲ ਸਰਹੱਦੀ ਮਸਲਿਆਂ ਨਾਲ ਨਜਿੱਠਿਆ ਜਾਂਦਾ ਹੈ। ਇਸ ਰਿਪੋਰਟ ਮੁਤਾਬਕ ਇਹ ਕਦਮ ਪਿਛਲੇ ਮਹੀਨੇ ਚੁੱਕਿਆ ਗਿਆ ਅਤੇ ਇਹ ਸਾਰਾ ਸਾਜ਼ੋ ਸਾਮਾਨ ਸੜਕ ਤੇ ਰੇਲ ਰਾਹੀਂ ਲਿਜਾਇਆ ਗਿਆ।
ਪੰਜਾਬ ਫਰੰਟ ਅਤੇ ਰੈਡੀਕਲ ਪੀਪਲਸ ਫੋਰਮ ਵਲੋਂ ਪਟਿਆਲਾ ਵਿਖੇ ਪੰਜਾਬ ਦੇ ਪਾਣੀਆਂ ਦੀ ਹੋ ਰਹੀ ਲੁੱਟ ਦੇ ਸਬੰਧ 'ਚ ਹੋਏ ਕਰਵਾਏ ਗਏ ਸੈਮੀਨਾਰ ਦੌਰਾਨ ਪੱਤਰਕਾਰ ਸੁਖਦੇਵ ਸਿੰਘ ਨੇ ਆਪਣੇ ਵਿਚਾਰ ਹਾਜ਼ਰ ਲੋਕਾਂ ਸਾਹਮਣੇ ਰੱਖੇ। ਇਹ ਵਿਚਾਰ ਗੋਸ਼ਟੀ 28 ਮਈ, 2017 ਨੂੰ ਹੋਈ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।