Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 26, 2017

July 26, 2017

ਜਲੰਧਰ ਦੀ ਇਕ ਅਦਾਲਤ ਨੇ ਅੱਜ ਸਿੱਖ ਆਗੂ ਭਾਈ ਦਲਜੀਤ ਸਿੰਘ ਬਿੱਟੂ ਅਤੇ ਬਰਤਾਨੀਆ ਦੇ ਨਾਗਰਿਕ ਜਸਵੰਤ ਸਿੰਘ ਅਜ਼ਾਦ ਨੂੰ 2012 ਦੇ ਇਕ ਕੇਸ ਵਿਚੋਂ ਬਰੀ ਕਰ ਦਿੱਤਾ। ਪੰਜਾਬ ਪੁਲਿਸ ਨੇ ਇਹ ਕੇਸ ਭਾਈ ਬਿੱਟੂ ਅਤੇ ਜਸਵੰਤ ਸਿੰਘ ਅਜ਼ਾਦ ਦੇ ਖਿਲਾਫ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤਾ ਸੀ।
ਭਾਰਤੀ ਸੁਪਰੀਮ ਕੋਰਟ ਦੇ ਮਸ਼ਹੂਰ ਵਕੀਲ ਰਾਮ ਜੇਠਮਲਾਨੀ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਦਾ ਕੇਸ ਨਹੀਂ ਲੜਨਗੇ। ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਅਰੁਣ ਜੇਤਲੀ ਵੱਲੋਂ ਕੇਜਰੀਵਾਲ ਖਿਲਾਫ ਦਰਜ ਕੀਤੇ ਸਿਵਲ ਤੇ ਅਪਰਾਧਿਕ ਮਾਣਹਾਨੀ ਕੇਸ 'ਚ ਜੇਠਮਲਾਨੀ ਕੇਜਰੀਵਾਲ ਦੇ ਵਕੀਲ ਸਨ, ਇਸ ਤੋਂ ਇਲਾਵਾ ਜੇਠਮਲਾਨੀ ਨੇ ਕੇਜਰੀਵਾਲ ਤੋਂ ਆਪਣੀ ਫ਼ੀਸ ਵੀ ਮੰਗੀ ਹੈ।
ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਆਪਣੇ ਬੱਚਿਆਂ ਅਤੇ ਨੌਜੁਆਨਾਂ ਨੂੰ ਨੈਤਿਕ ਅਤੇ ਧਾਰਮਿਕ ਸਿੱਖਿਆ ਨਾਲ ਜੋੜਨਾ ਸਿੱਖ ਸੰਸਥਾਵਾਂ, ਵਿਦਿਅਕ ਅਦਾਰਿਆਂ ਅਤੇ ਮਾਪਿਆਂ ਦੀ ਵੱਡੀ ਜ਼ਿੰਮੇਵਾਰੀ ਹੈ।
ਬੀਤੇ ਸ਼ੁੱਕਰਵਾਰ ਦੁਨੀਆਂ ਭਰ ਵਿੱਚ ਜਾਰੀ ਹੋਈ ਫ਼ਿਲਮ ‘ਦਾ ਬਲੈਕ ਪ੍ਰਿੰਸ’ ਨੂੰ ਦਰਸ਼ਕਾਂ ਨੇ ਖੁੱਲ੍ਹੇ ਦਿਲ ਅਤੇ ਉਤਸ਼ਾਹ ਨਾਲ ਪ੍ਰਵਾਨ ਕੀਤਾ ਹੈ। ਸਿੱਖ ਰਾਜ ਦੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਦੇ ਜੀਵਨ ’ਤੇ ਬਣੀ ਲਗਭਗ 50 ਲੱਖ ਡਾਲਰ ਦੇ ਬਜਟ ਦੀ ਇਸ ਫ਼ਿਲਮ (ਅੰਗਰੇਜ਼ੀ ਤੇ ਪੰਜਾਬੀ) ਨੂੰ ਭਾਰਤ, ਪਾਕਿਸਤਾਨ, ਅਮਰੀਕਾ, ਨਿਊਜ਼ੀਲੈਂਡ ਤੇ ਆਸਟ੍ਰੇਲੀਆ ਤੋਂ ਇਲਾਵਾ ਕੈਨੇਡਾ ਦੇ 18 ਸਿਨੇਮਾ ਘਰਾਂ ਵਿੱਚ ਵਿਖਾਇਆ ਜਾ ਰਿਹਾ ਹੈ ਜਿਨ੍ਹਾਂ ’ਚੋਂ ਸੱਤ ਸਿਨੇਮਾ ਹਾਲ ਇਕੱਲੇ ਉਂਟਾਰੀਓ ’ਚ ਹਨ। ਹੁਣ ਤੱਕ ਦੀਆਂ ਰਿਪੋਰਟਾਂ ਮੁਤਾਬਕ ਇਸ ਦੇ ਸਾਰੇ ਸ਼ੋਅ ਸੋਲਡ ਆਊਟ ਜਾ ਰਹੇ ਹਨ ਅਤੇ ਪਹਿਲੇ ਤਿੰਨ ਦਿਨਾਂ ’ਚ ਇਸ ਨੇ 30 ਕਰੋੜ ਰੁਪਏ ਦੀ ਕਮਾਈ ਕੀਤੀ ਹੈ।
ਆਰਥਿਕ ਮੰਦਹਾਲੀ ਅਤੇ ਸਰਕਾਰਾਂ ਦੇ ਬੇਰੁਖੀ ਕਾਰਨ ਆਤਮ ਹੱਤਿਆ ਕਰ ਰਹੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਹੱਕ ਵਿੱਚ ਸੰਘਰਸ਼ ਕਰਣ ਲਈ ਆਮ ਆਦਮੀ ਪਾਰਟੀ (ਆਪ) ਨੇ ਰਾਜ ਪੱਧਰੀ ਕਿਸਾਨ ਸੰਘਰਸ਼ ਕਮੇਟੀ ਦਾ ਗਠਨ ਕਰਦੇ ਹੋਏ ਇਸਦੀ ਕਮਾਨ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪੀ ਹੈ।
ਕਸ਼ਮੀਰ ਵਿੱਚ ਸਰਗਰਮੀਆਂ ਲਈ ਪਾਕਿਸਤਾਨ ਤੋਂ ਮਾਇਕ ਇਮਦਾਦ ਲੈਣ ਦੇ ਦੋਸ਼ ਲਾ ਕੇ ਗ੍ਰਿਫ਼ਤਾਰ ਕੀਤੇ ਸੱਤ ਅਜ਼ਾਦੀ ਪਸੰਦ ਕਸ਼ਮੀਰੀ ਆਗੂਆਂ ਨੂੰ ਦਿੱਲੀ ਦੀ ਇਕ ਅਦਾਲਤ ਨੇ ਦਸ ਦਿਨਾਂ ਲਈ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਦੌਰਾਨ ਐਨਆਈਏ ਨੇ ਇਸੇ ਮਾਮਲੇ ’ਚ ਉੱਤਰ ਪ੍ਰਦੇਸ਼ ਦੇ ਕਾਨਪੁਰ ਸ਼ਹਿਰ ਤੋਂ ਦੋ ਜਣਿਆਂ ਨੂੰ ਹਿਰਾਸਤ ਵਿੱਚ ਲਿਆ ਹੈ। ਇਨ੍ਹਾਂ ਦੀ ਪਛਾਣ ਆਤਿਫ਼ ਤੇ ਆਸਿਫ਼ ਵਜੋਂ ਹੋਈ ਹੈ।
ਸਵਾਲ ਇਹ ਹੈ ਕਿ ਅਜੇ ਤੱਕ ਕੋਈ ਵੀ ਸਿੱਖ ਸਕੂਲ ਵਿਦਿਆਰਥੀਆਂ ਨੂੰ ਇਤਿਹਾਸ ਦੇ ਉਸ ਦੌਰ ਦੀ ਬਾਤ ਨਾਲ ਰੂ-ਬ-ਰੂ ਕਰਵਾਉਣ ਲਈ ਅੱਗੇ ਕਿਉਂ ਨਹੀਂ ਆਇਆ? ਕੀ ਪ੍ਰਬੰਧਕਾਂ ਨੂੰ ਸਿੱਖਾਂ ਦੇ ਰਾਜ ...

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।