Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 2, 2017

August 2, 2017

ਮੀਡੀਆ ਦੀਆਂ ਖ਼ਬਰਾਂ ਮੁਤਾਬਕ ਜੰਮੂ ਹਾਈ ਕੋਰਟ ਬਾਰ ਐਸੋਸੀਏਸ਼ਨ, ਜੰਮੂ ਨੇ ਅੱਜ ਐਡਵੋਕੇਟ ਦਵਿੰਦਰ ਸਿੰਘ ਬਹਿਲ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੂੰ ਹਾਲ ਹੀ ਵਿਚ ਭਾਰਤੀ ਜਾਂਚ ਏਜੰਸੀ ਐਨ.ਆਈ.ਏ. ਨੇ ਕਸ਼ਮੀਰ ਦੇ ਅਜ਼ਾਦੀ ਪਸੰਦ ਆਗੂਆਂ ਨੂੰ ਫੰਡ ਮੁਹੱਈਆ ਕਰਵਾਉਣ ਦੇ ਦੋਸ਼ ਲਾ ਕੇ ਗ੍ਰਿਫਤਾਰ ਕੀਤਾ ਸੀ।
ਭਾਰਤੀ ਸੁਪਰੀਮ ਕੋਰਟ ਨੇ ਅੱਜ (2 ਅਗਸਤ) ਨਵੰਬਰ 1984 'ਚ ਯੋਜਨਾਬੱਧ ਤਰੀਕੇ ਨਾਲ ਸਰਕਾਰੀ ਸ਼ਹਿ 'ਤੇ ਕੀਤੇ ਗਏ ਸਿੱਖ ਕਤਲੇਆਮ ਦੌਰਾਨ ਯੂ.ਪੀ. ਦੇ ਕਾਨਪੁਰ ਵਿਖੇ ਮਾਰੇ ਗਏ 127 ਸਿੱਖਾਂ ਦੇ ਮਾਮਲੇ ’ਚ ਕੇਂਦਰ ਅਤੇ ਯੂ.ਪੀ. ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਤਲੇਆਮ ਪੀੜਤ ਰਾਹਤ ਕਮੇਟੀ ਵੱਲੋਂ ਦਾਇਰ ਕੀਤੀ ਗਈ ਲੋਕਹਿਤ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਦੀ ਤਿੰਨ ਮੈਂਬਰੀ ਬੈਂਚ ਨੇ ਉਕਤ ਆਦੇਸ਼ ਦਿੱਤਾ ਹੈ।
ਸਿਆਸੀ ਸਿੱਖ ਬੰਦੀ ਭਾਈ ਜਗਤਾਰ ਸਿੰਘ ਹਵਾਰਾ ਨੇ ਆਪਣੇ ਪੈਂਡਿੰਗ (ਬਚੇ ਹੋਏ) ਕੇਸਾਂ ਦੀ ਸਥਿਤੀ ਜਾਣਨ ਲਈ ਖਰੜ ਅਦਾਲਤ 'ਚ ਪਹੁੰਚ ਕੀਤੀ ਸੀ।
ਪੰਜਾਬ ਦੀ ਜਵਾਨੀ ਦੇ ਨਸ਼ੇ ਵਿੱਚ ਰੁੜ ਜਾਣ ਬਾਰੇ ਸ਼ੋਸ਼ਲ ਮੀਡੀਏ ਤੇ ਇੱਕ ਗੀਤ ਕਾਫੀ ਦਿਨ ਤੋਂ ਚੱਲ ਰਿਹਾਂ ਹੈ। ਇਸ ਗੀਤ ਦਾ ਮੂਖੜਾ "ਓਹ ਅੱਜ ਵੇਖ ਮੌਤ ਦੀਆਂ ਪੁੜੀਆਂ ਚੋਂ, ਫਿਰੇ ਲੱਭਦੀ ਜਾਣ ਜਵਾਨੀ" ਹੈ।
ਪਾਦਰੀ ਸੁਲਤਾਨ ਮਸੀਹ, ਜਿਸਨੂੰ ਕਿ 15 ਜੁਲਾਈ ਨੂੰ ਲੁਧਿਆਣਾ ਵਿਖੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਨੂੰ ਪਹਿਲਾਂ ਵੀ ਕੱਟੜਪੰਥੀ ਹਿੰਦੂ ਰਾਸ਼ਟਰਵਾਦੀ ਜਥੇਬੰਦੀ ਆਰ.ਐਸ.ਐਸ. ਵਲੋਂ ਧਮਕੀਆਂ ਮਿਲੀਆਂ ਸਨ।
ਜਲਵਾਯੂ ਤਬਦੀਲੀ ਕਾਰਨ ਪਿਛਲੇ 30 ਸਾਲਾਂ ਵਿੱਚ ਭਾਰਤ ’ਚ 59 ਹਜ਼ਾਰ ਤੋਂ ਵੱਧ ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ ਹੈ। ਇਹ ਖ਼ੁਲਾਸਾ ਇਕ ਖੋਜ ’ਚ ਕੀਤਾ ਗਿਆ ਹੈ, ਜਿਸ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਆਲਮੀ ਤਪਸ਼ ਵਧਣ ਕਾਰਨ ਮੁਲਕ ਵਿੱਚ ਖ਼ੁਦਕੁਸ਼ੀਆਂ ਦੀ ਗਿਣਤੀ ਵੱਡੇ ਪੱਧਰ ਉਤੇ ਵਧੇਗੀ। ਅਮਰੀਕਾ ਦੀ ਯੂਨੀਵਰਸਿਟੀ ਆਫ ਕੈਲੀਫੋਰਨੀਆ, ਬਰਕਲੇ ਦੇ ਖੋਜਕਾਰਾਂ ਨੇ ਕਿਹਾ ਕਿ ਫ਼ਸਲਾਂ ਮਾਰੇ ਜਾਣ ਕਾਰਨ ਕਿਸਾਨ ਗ਼ੁਰਬਤ ਵਿੱਚ ਘਿਰ ਗਏ ਹਨ, ਜੋ ਖ਼ੁਦਕੁਸ਼ੀਆਂ ਦੀ ਮੁੱਖ ਦੋਸ਼ੀ ਹੈ।
ਪੰਜਾਬ ਦੇ ਤਕਰੀਬਨ 30 ਹਜ਼ਾਰ ਕਾਰੋਬਾਰੀ, ਜੋ ਪਹਿਲਾਂ ਵੈਟ ਤਹਿਤ ਰਜਿਸਟਰਡ ਸਨ, ਅਜੇ ਤਕ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਤਹਿਤ ਰਜਿਸਟਰਡ ਨਹੀਂ ਹੋਏ ਹਨ। ਇਹ ਪੰਜਾਬ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣ ਗਏ ਹਨ। ਭਾਵੇਂ ਇਨ੍ਹਾਂ ਵਿੱਚੋਂ ਕੁੱਝ ਵਪਾਰੀ ਜੀਐਸਟੀ ਦੇ ਕਰ ਵਾਲੇ ਘੇਰੇ ’ਚ ਨਹੀਂ ਆਉਂਦੇ ਹੋਣੇ ਕਿਉਂਕਿ ਇਨ੍ਹਾਂ ਦਾ ਸਾਲਾਨਾ ਕਾਰੋਬਾਰ 20 ਲੱਖ ਰੁਪਏ ਤੋਂ ਘੱਟ ਹੋ ਸਕਦਾ ਹੈ ਜਾਂ ਇਹ ਵਪਾਰੀ ਉਨ੍ਹਾਂ ਵਸਤਾਂ ਨਾਲ ਸਬੰਧਤ ਹੋ ਸਕਦੇ ਹਨ, ਜੋ ਜੀਐਸਟੀ ’ਚ ਸ਼ਾਮਲ ਨਹੀਂ ਹਨ।
ਇੰਗਲੈਂਡ ’ਚ ਪਹਿਲੇ ਸਿੱਖ ਸਾਂਸਦ ਬਣੇ ਤਨਮਨਜੀਤ ਸਿੰਘ ਢੇਸੀ ਦਾ ਮੰਗਲਵਾਰ (1 ਅਗਸਤ) ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਮੇਟੀ ਦਫ਼ਤਰ ਵਿਖੇ ਪੁੱਜੇ ਢੇਸੀ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਾਲ, ਕ੍ਰਿਪਾਨ ਅਤੇ ਕਿਤਾਬਾਂ ਦਾ ਸੈਟ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਮੁੰਬਈ ਦੀ ਇਕ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਗੁਜਰਾਤ ਦੇ ਸਾਬਕਾ ਆਈ. ਪੀ. ਐਸ. ਅਧਿਕਾਰੀ ਡੀ. ਜੀ. ਵਣਜਾਰਾ ਅਤੇ ਰਾਜਸਥਾਨ ਕਾਡਰ ਦੇ ਆਈ. ਪੀ. ਐਸ. ਅਧਿਕਾਰੀ ਦਿਨੇਸ਼ ਐਮ. ਐਨ. ਨੂੰ ਸੋਹਰਾਬੂਦੀਨ ਸ਼ੇਖ ਅਤੇ ਤੁਲਸੀਰਾਮ ਪਰਜਾਪਤੀ ਨਾਲ ਸਬੰਧਿਤ ਫ਼ਰਜ਼ੀ ਮੁਕਾਬਿਲਆਂ ਦੇ ਮਾਮਲਿਆਂ 'ਚ ਮੰਗਲਵਾਰ (1 ਜੁਲਾਈ) ਨੂੰ ਬਰੀ ਕਰ ਦਿੱਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।