Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 3, 2017

August 3, 2017

ਪਾਕਿਸਤਾਨ ਸਰਕਾਰ ਵਲੋਂ ਵਾਘਾ ਸਰਹੱਦ ਨੇੜੇ ਦੁਨੀਆਂ ਦਾ 8ਵਾਂ ਸਭ ਤੋਂ ਉੱਚਾ ਝੰਡਾ ਲਾਉਣ ਦੀ ਤਿਆਰੀ ਕੀਤੀ ਗਈ ਹੈ ਜੋ ਕਿ ਭਾਰਤ ਦੇ ਝੰਡੇ ਨਾਲੋਂ 50 ਫੁੱਟ ਉੱਚਾ ਹੋਏਗਾ।
ਭਾਰਤ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਭਾਰਤੀ ਫੌਜ ਦੇ 62 ਰਾਈਫਲਸ ਦੇ ਕਾਫਲੇ 'ਤੇ ਕਸ਼ਮੀਰੀ ਮੁਜਾਹਦੀਨਾਂ ਵਲੋਂ ਕੀਤੇ ਗਏ ਹਮਲੇ 'ਚ ਇਕ ਮੇਜਰ ਅਤੇ ਦੋ ਫੌਜੀਆਂ ਦੀ ਮੌਤ ਹੋ ਗਈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ‘ਫਾਸਟਵੇਅ ਟਰਾਂਸਮਿਸਨਜ਼ ਪ੍ਰਾਈਵੇਟ ਲਿਮੀਟਿਡ’ ਤੋਂ 20 ਹਜ਼ਾਰ ਕਰੋੜ ਰੁਪਏ ਦੀ ਟੈਕਸ ਚੋਰੀ ਦੀ ਉਗਰਾਹੀ ਬਾਰੇ ਫੈਸਲੇ ਵਾਸਤੇ ਮੁੱਖ ਮੰਤਰੀ ਦਫ਼ਤਰ ਨੂੰ ਕਿਹਾ ਹੈ। ਬੁੱਧਵਾਰ (2 ਅਗਸਤ) ਨੂੰ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਸੁਪਰੀਮ ਕੋਰਟ ਦੇ ਵਕੀਲ ਵਿਨੀਤ ਭਗਤ ਵੱਲੋਂ ਮੁਹੱਈਆ ਕਰਵਾਏ ਅੰਕੜਿਆਂ ਦਾ ਹਵਾਲਾ ਦਿੱਤਾ। ਉਨ੍ਹਾਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ਨੂੰ ਅੰਤਮ ਸਿੱਟੇ ਤੱਕ ਪਹੁੰਚਾਉਣਗੇ।
ਡੋਕਲਾਮ ਖੇਤਰ ਵਿੱਚ ਚੀਨ ਤੇ ਭਾਰਤ ਵਿਚਲੇ ਫੌਜੀ ਤਣਾਅ ਦਰਮਿਆਨ ਚੀਨ ਨੇ 15 ਪੰਨਿਆਂ ਦਾ ਦਸਤਾਵੇਜ਼ ‘ਸਚਾਈ ਤੇ ਚੀਨ ਦੀ ਸਥਿਤੀ’ ਜਾਰੀ ਕਰਦਿਆਂ ਆਪਣੀਆਂ ਦਲੀਲਾਂ ਰੱਖੀਆਂ ਹਨ। ਚੀਨ ਨੇ ਬੁੱਧਵਾਰ (2 ਅਗਸਤ) ਨੂੰ ਦਾਅਵਾ ਕੀਤਾ ਹੈ ਕਿ ਭਾਰਤ ਨੇ ਸਿੱਕਮ ਖੇਤਰ ਦੇ ਡੋਕਲਾਮ ਖੇਤਰ ਵਿੱਚ ਜੁਲਾਈ ਦੇ ਅੰਤ ਤੱਕ ਆਪਣੇ ਫੌਜੀਆਂ ਦੀ ਗਿਣਤੀ 400 ਤੋਂ ਘਟਾ ਕੇ 40 ਕਰ ਦਿੱਤੀ ਹੈ। ਉਧਰ ਭਾਰਤ ਦਾ ਕਹਿਣਾ ਹੈ ਕਿ ਉਸ ਨੇ ਇਸ ਖੇਤਰ ਵਿਚ ਤਾਇਨਾਤ ਆਪਣੇ ਫੌਜੀਆਂ ਦੀ ਗਿਣਤੀ ਨਹੀਂ ਘਟਾਈ ਹੈ।
ਭਾਰਤ ਦੀ ਸੁਪਰੀਮ ਕੋਰਟ ਨੇ ਬੁੱਧਵਾਰ (2 ਜੁਲਾਈ) ਨੂੰ ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਨੂੰ ਕਿਹਾ ਹੈ ਕਿ ਉਹ ਕੇਂਦਰ ਸਰਕਾਰ ਤੋਂ 1984 ਦੇ ਸਿੱਖ ਕਤਲੇਆਮ ਮਾਮਲਿਆਂ ਨਾਲ ਸਬੰਧਿਤ ਉਨ੍ਹਾਂ ਕੇਸਾਂ ਨੂੰ ਮੁੜ ਵਿਚਾਰਨ ਲਈ ਕਮੇਟੀ ਗਠਿਤ ਕਰਨ ਬਾਰੇ ਨਿਰਦੇਸ਼ ਪ੍ਰਾਪਤ ਕਰਨ, ਜਿਨ੍ਹਾਂ ਨੂੰ ਬੰਦ ਕਰ ਦਿੱਤਾ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।