Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 8, 2017

August 8, 2017

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਲ 2014 ਵਿੱਚ ਅਨੰਦਪੁਰ ਸਾਹਿਬ ਵਿਖੇ ਮਹਿਜ਼ 13 ਮਰਲੇ ਜਗਾਹ ਵਿਚ ਬਣੀ ਕੋਠੀ ਖਰੀਦੇ ਜਾਣ ਦੇ ਮਾਮਲੇ ਬਾਰੇ ਦਾਇਰ ਇੱਕ ਕੇਸ ਦੀ ਸੁਣਵਾਈ ਕਰਦਿਆਂ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਨੇ ਜਿਥੇ ਸਾਲ 2011 ਤੋਂ 2016 ਤੀਕ ਕਾਰਜਸ਼ੀਲ ਰਹੀ ਕਮੇਟੀ ਦੀ ਕਾਰਜਕਾਰਣੀ ਦੇ 6 ਮੈਂਬਰਾਂ ਨੂੰ 19 ਅਗਸਤ ਲਈ ਸੰਮਨ ਜਾਰੀ ਕੀਤੇ ਹਨ ਉਥੇ ਕਮੇਟੀ ਦੇ ਚਾਰ ਅਧਿਕਾਰੀਆਂ ਦੇ ਕੰਮ ਕਰਨ 'ਤੇ ਰੋਕ ਲਗਾ ਦਿੱਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਮਰਹੂਮ ਲੇਖਕ ਖੁਸ਼ਵੰਤ ਸਿੰਘ ਨੇ ਜੂਨ 1984 ਦੇ ਭਾਰਤੀ ਫੌਜ ਦੇ ਦਰਬਾਰ ਸਾਹਿਬ 'ਤੇ ਹਮਲੇ ਤੋਂ ਬਾਅਦ ਪੰਜਾਬ ਅਤੇ ਨਾਲ ਲਗਦੇ ਇਲਾਕਿਆਂ 'ਚ 'ਤਣਾਅ ਘਟਾਉਣ' 'ਚ ਆਪਣੀ ਭੂਮਿਕਾ ਨਿਭਾਈ ਸੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਟਰੱਕ ਯੂਨੀਅਨਾਂ ਮੁੜ ਬਹਾਲ ਨਾ ਕਰਨ ਦੇ ਫੈਸਲੇ ਤੋਂ ਬਾਅਦ ਯੂਨੀਅਨਾਂ ਨੇ ਸੰਘਰਸ਼ ਤੇਜ਼ ਕਰ ਦਿੱਤਾ ਹੈ। ਮੰਗਲਵਾਰ ਨੂੰ ਜਲੰਧਰ ਦੇ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਪੰਜਾਬ ਭਰ ਦੀਆਂ ਟਰੱਕ ਯੂਨੀਅਨਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।
ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦਾ ਫੈ਼ਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (8 ਅਗਸਤ) ਨੂੰ ਹੋਣ ਵਾਲੀ ਮੀਟਿੰਗ ’ਤੇ ਨਿਰਭਰ ਕਰਦਾ ਹੈ। ਜੇ ਕੇਂਦਰ ਨੇ ਪੰਜਾਬ ਨੂੰ ਕਰਜ਼ਾ ਲੈਣ ਲਈ ਨਿਯਮਾਂ ’ਚ ਛੋਟ ਦਿੱਤੀ ਤਾਂ ਹੀ ਕਿਸਾਨਾਂ ਦਾ ਕਰਜ਼ਾ ਮੁਆਫ ਹੋ ਸਕੇਗਾ। ਕੇਂਦਰ ਵੱਲੋਂ ‘ਵਿੱਤੀ ਜ਼ਿੰਮੇਵਾਰੀ ਤੇ ਬਜਟ ਪ੍ਰਬੰਧ ਐਕਟ’ ਵਿੱਚ ਹੋਰ ਕਰਜ਼ਾ ਲੈਣ ਲਈ ਛੋਟ ਦਿੱਤੇ ਜਾਣ ਨਾਲ ਹੀ ਪੰਜਾਬ ਨੂੰ ਹੋਰ ਕਰਜ਼ਾ ਮਿਲ ਸਕਦਾ ਹੈ।
ਅਮਰੀਕਾ ਵਿੱਚ ਫਿਰਕੂ ਹਿੰਸਾ ਅਤੇ ਨਫ਼ਰਤੀ ਅਪਰਾਧਾਂ ਦਾ ਸਭ ਤੋਂ ਵੱਧ ਨਿਸ਼ਾਨਾ ਬਣਨ ਵਾਲਿਆਂ ਵਿੱਚੋਂ ਸਿੱਖ ਇੱਕ ਹਨ। ਇਹ ਗੱਲ ਸਿੱਖ ਭਾਈਚਾਰੇ ਦੇ ਆਗੂਆਂ ਨੇ ਸਾਲ 2012 ’ਚ ਵਿਸਕੌਨਸਿਨ ਸ਼ਹਿਰ ਦੇ ਗੁਰਦੁਆਰੇ ਵਿੱਚ ਇਕ ਸਿਰਫਿਰੇ ਗੋਰੇ ਵੱਲੋਂ ਮਾਰੇ ਗਏ ਛੇ ਬੇਕਸੂਰ ਸਿੱਖਾਂ ਨੂੰ ਯਾਦ ਕਰਦਿਆਂ ਕਹੀ। ਇਸ ਖੂਨੀ ਘਟਨਾ ਦੇ ਪੀੜਤਾਂ ਨਮਿੱਤ ਸ਼ਰਧਾਂਜਲੀ ਸਮਾਗਮ ਵਿੱਚ ਅਮਰੀਕਾ ਭਰ ਵਿੱਚੋਂ ਮੋਹਰੀ ਸਿੱਖ ਆਗੂਆਂ ਤੋਂ ਇਲਾਵਾ ਕਾਨੂੰਨਸਾਜ਼ ਤੇ ਸਰਕਾਰੀ ਅਧਿਕਾਰੀ ਸ਼ਾਮਲ ਹੋਏ।
ਸੋਮਵਾਰ (7 ਅਗਸਤ) ਨੂੰ ਯੁਨਾਈਟਿਡ ਸਿੱਖ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਰਾਜਪੁਰਾ ਅਤੇ ਹਰਚੰਦ ਸਿੰਘ ਮੰਡਿਆਣਾ ਦੀ ਅਗਵਾਈ ਹੇਠ ਇਕ ਵਫਦ ਹਲਕਾ ਘਨੌਰ ਦੇ ਪਿੰਡ ਭੱਟ ਮਾਜਰਾ ਵਿਖੇ ਚੱਲ ਰਹੇ ਨਜਾਇਜ਼ ਤੌਰ 'ਤੇ ਨਸ਼ੇ ਨੂੰ ਰੋਕਣ ਲਈ ਪੁਲਿਸ ਕਪਤਾਨ ਪਟਿਆਲਾ ਭੂਪਤੀ ਨੂੰ ਮੰਗ ਪੱਤਰ ਦੇਣ ਗਏ।
ਪੰਜਾਬ ਵਿਚਲੇ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਆਇਆ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ 41 ਮੈਂਬਰੀ ਜਥਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਇਆ। ਭਾਈ ਗੁਰਬਿੰਦਰ ਸਿੰਘ ਦੀ ਅਗਵਾਈ ਵਿੱਚ ਪਾਕਿਸਤਾਨ ਤੋਂ ਆਏ ਸਿੱਖ ਸ਼ਰਧਾਲੂਆਂ ਦੇ ਜਥੇ ਦਾ ਇੱਥੇ ਪਹੁੰਚਣ ‘ਤੇ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਕਰਨ ਸਿੰਘ ਅਤੇ ਹੋਰ ਪ੍ਰਬੰਧਕਾਂ ਵੱਲੋਂ ਸਵਾਗਤ ਕੀਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।