ਕਰਜ਼ੇ ਦੀ ਪੰਡ ਭਾਰੀ ਹੋਣ ਕਾਰਨ ਖ਼ੁਦਕੁਸ਼ੀਆਂ ਦੇ ਰਾਹ ਪਏ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਸੰਕਟ ਦੀਆਂ ਵੱਖ-ਵੱਖ ਪਰਤਾਂ ਸਮਝਣ ਅਤੇ ਸਮਝਾਉਣ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਹੜੇ ਇੱਕ ਵਿਸ਼ੇਸ਼ ਇਕੱਠ ਹੋਇਆ। ਕਿਸਾਨ, ਮਜ਼ਦੂਰ ਆਗੂਆਂ, ਬੁੱਧੀਜੀਵੀਆਂ ਅਤੇ ਵਿਿਦਆਰਥੀਆਂ ਦੇ ਇਕੱਠ ਦਾ ਸਬੱਬ ਪ੍ਰੋਫੈਸਰ ਗਿਆਨ ਸਿੰਘ ਅਤੇ ਸਹਿਯੋਗੀਆਂ ਵੱਲੋਂ ‘ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਸਿਰ ਕਰਜ਼ੇ ਅਤੇ ਗ਼ਰੀਬੀ ਦਾ ਅਧਿਐਨ’ ਨਾਮ ਦੀ ਪੰਜਾਬੀ ਵਿੱਚ ਅਨੁਵਾਦ ਕੀਤੀ ਕਿਤਾਬ ਦੇ ਰਿਲੀਜ਼ ਸਮਾਗਮ ਕਾਰਨ ਬਣਿਆ।