Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 12, 2017

August 12, 2017

ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਕੇਂਦਰ ਸਰਕਾਰ ਵੱਲੋਂ ਆਧਾਰ ਕਾਰਡ ਉੱਪਰ ਪੰਜਾਬ ‘ਚ ਪੰਜਾਬੀ ਦੀ ਥਾਂ ਹਿੰਦੀ ਭਾਸ਼ਾ ‘ਚ ਵੇਰਵੇ ਲਿਖੇ ਜਾਣ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ।
ਵਿਸ਼ਵ ਸਿਹਤ ਸੰਸਥਾ (WHO) ਨੇ ਫ਼ਰਾਟਾ ਦੌੜਾਕ ਮਿਲਖਾ ਸਿੰਘ ਨੂੰ ਦੱਖਣ-ਪੂਰਬ ਏਸ਼ੀਆ ਖਿੱਤੇ (ਐਸਈਏਆਰ) ਵਿੱਚ ਘੱਟਦੀਆਂ ਸਰੀਰਕ ਸਰਗਰਮੀਆਂ ਨੂੰ ਹੁਲਾਰਾ ਦੇਣ ਲਈ ਸਦਭਾਵਨਾ ਦੂਤ ਨਿਯੁਕਤ ਕੀਤਾ ਹੈ।
ਕੱਟੜ ਹਿੰਦੂਵਾਦ ਦੇ ਬਿੰਬ ਯੋਗੀ ਆਦਿਤਨਾਥ ਦੀ ਅਗਵਾਈ ਵਾਲੀ ਭਾਜਪਾ ਦੀ ਉੱਤਰ ਪ੍ਰਦੇਸ਼ ਸਰਕਾਰ ਨੇ ਰਾਜ ਵਿਚਲੇ ਸਾਰੇ ਮਦਰੱਸਿਆਂ (ਇਸਲਾਮਿਕ ਸਕੂਲਾਂ) ਨੂੰ 15 ਅਗਸਤ ਦਾ ਦਿਹਾੜਾ ਮਨਾਉਣ ਦਾ ਫ਼ੁਰਮਾਨ ਸੁਣਾਉਂਦਿਆਂ, ਇਨ੍ਹਾਂ ਦੀ ਵੀਡੀਓਗ੍ਰਾਫ਼ੀ ਕਰਨ ਲਈ ਵੀ ਕਿਹਾ ਹੈ। ਸਰਕਾਰੀ ਸਰਕੁਲਰ ਮੁਤਾਬਕ 15 ਅਗਸਤ ਨੂੰ ਹੋਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਜਿੱਥੇ ਭਾਰਤੀ ਝੰਡਾ ਲਹਿਰਾਇਆ ਜਾਣਾ ਲਾਜ਼ਮੀ ਕਰਾਰ ਦਿੱਤਾ ਗਿਆ ਉਥੇ ਹੀ ਭਾਰਤ ਦਾ "ਰਾਸ਼ਟਰੀ ਗੀਤ" ਨੂੰ ਗਾਉਣਾ ਵੀ ਲਾਜ਼ਮੀ ਕਰਾਰ ਦਿੱਤਾ ਗਿਆ ਹੈ।
ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਟਿਊਟ ਆਫ ਐਡਵਾਂਸ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਐਜੂਕੇਸ਼ਨ ਕਮੇਟੀ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦੀ ਵੰਡ ਤੋਂ ਲੈ ਕੇ ਹੁਣ ਤਕ ਕੇਂਦਰ ਸਰਕਾਰ ਦਾ ਰਵੱਈਆ ਸਿੱਖ ਕੌਮ ਪ੍ਰਤੀ ਹਮੇਸ਼ਾ ਵਿਤਕਰੇ ਵਾਲਾ ਹੀ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਹਮੇਸ਼ਾ ਸਿੱਖਾਂ ਨਾਲ ਪੱਖਪਾਤ ਕੀਤਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲਵਾ ਪੱਟੀ ਵਿੱਚ ਚਿੱਟੀ ਮੱਖੀ ਨਾਲ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦਾ ਭਰੋਸਾ ਦਿੰਦਿਆਂ ਕਿਸਾਨਾਂ ਨੂੰ ਨੁਕਸਾਨ ਦਾ ਢੁੱਕਵਾਂ ਮੁਆਵਜ਼ਾ ਦੇਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਫ਼ਸਲ ਮਰਨ, ਰਕਬਾ ਵਾਹੁਣ ਅਤੇ ਝਾੜ ਘਟਣ ਕਰਕੇ ਕਿਸਾਨਾਂ ਦਾ ਜਿਹੜਾ ਨੁਕਸਾਨ ਹੋਇਐ, ਉਸ ਦਾ ਮੁਆਵਜ਼ਾ ਦੇਣ ਵਿੱਚ ਬਿਲਕੁਲ ਦੇਰੀ ਨਹੀਂ ਕੀਤੀ ਜਾਵੇਗੀ। ਉਹ ਸ਼ੁੱਕਰਵਾਰ (11 ਅਗਸਤ) ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲਾ ਕਲਾਂ ਅਤੇ ਸਾਹਨਿਆਂਵਾਲੀ ਦੇ ਉਨ੍ਹਾਂ ਖੇਤਾਂ ਦਾ ਦੌਰਾ ਕਰਨ ਲਈ ਪੁੱਜੇ ਸਨ, ਜਿਨ੍ਹਾਂ ਵਿਚ ਕਿਸਾਨਾਂ ਨੇ ਚਿੱਟੀ ਮੱਖੀ ਦੇ ਹਮਲੇ ਤੋਂ ਘਬਰਾ ਕੇ ਨਰਮੇ ਨੂੰ ਵਾਹ ਦਿੱਤਾ ਸੀ।
ਭਾਰਤੀ ਖ਼ਬਰ ਏਜੰਸੀ ਪੀਟੀਆਈ ਦੀ ਖ਼ਬਰ ਮੁਤਾਬਕ ਡੋਕਲਾਮ ਵਿਵਾਦ 'ਤੇ ਬੀਜਿੰਗ ਵਲੋਂ ਹਮਲਾਵਰ ਰੁਖ ਨੂੰ ਦੇਖਦੇ ਹੋਏ ਭਾਰਤ ਨੇ ਪ੍ਰਮੁੱਖ ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ 'ਚ ਚੀਨ ਨਾਲ ਲਗਦੀ ਸਰਹੱਦ 'ਤੇ ਹੋਰ ਫੌਜੀਆਂ ਦੀ ਤਾਇਨਾਤੀ ਕੀਤੀ ਹੈ। ਸ਼ੁੱਕਰਵਾਰ (11 ਅਗਸਤ) ਨੂੰ ਇਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਫੌਜੀਆਂ ਵਲੋਂ ਚੌਕਸੀ ਦਾ ਪੱਧਰ ਵੀ ਵਧਾਇਆ ਗਿਆ ਹੈ।
ਸੀ.ਬੀ.ਐਸ.ਈ. ਵੱਲੋਂ ਪੰਜਾਬੀ ਭਾਸ਼ਾ ਦੇ ਨੌਵੀਂ ਅਤੇ ਦਸਵੀਂ ਜਮਾਤ ਦੇ ਨਵੇਂ ਬਣਾਏ ਗਏ ਸਿਲੇਬਸ ਦੀ ਜਾਣਕਾਰੀ ਟੀ.ਜੀ.ਟੀ. ਪੰਜਾਬੀ ਅਧਿਆਪਕਾਂ ਨੂੰ ਦੇਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰਜਸ਼ਾਲਾ ਲਗਾਈ ਗਈ। ਦਿੱਲੀ ਕਮੇਟੀ ਦੀ ਪੰਜਾਬੀ ਵਿਕਾਸ ਕਮੇਟੀ ਦੇ ਵੱਲੋਂ ਲਗਾੲੀ ਗਈ ਇਸ ਕਾਰਜਸ਼ਾਲਾ ’ਚ ਸਮੂਹ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਖਾਲਸਾ ਸਕੂਲ ਅਤੇ ਸਰਕਾਰੀ ਸਕੂਲਾਂ ਦੇ ਜ਼ਿਆਦਾਤਰ ਪੰਜਾਬੀ ਅਧਿਆਪਕਾਂ ਨੇ ਭਾਗ ਲਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।