Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 17, 2017

August 17, 2017

ਪੰਚਕੁਲਾ ਦੀ ਇਕ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ 25 ਅਗਸਤ ਲਈ ਡੇਰਾ ਸਿਰਸਾ ਮੁਖੀ ਵਲੋਂ ਸਾਧਵੀਆਂ ਦੇ ਸੋਸ਼ਣ ਅਤੇ ਬਲਾਤਕਾਰ ਨਾਲ ਸਬੰਧਤ ਮਾਮਲੇ 'ਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਤਲ ਨੇ ਡੇਰਾ ਮੁਖੀ ਨੂੰ 25 ਅਗਸਤ ਨੂੰ ਪੇਸ਼ ਹੋਣ ਦੇ ਹੁਕਮ ਦਿੱਤਾ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਪੁਲਿਸ ਨੇ ਯੂਪੀ ਏਟੀਐੱਸ ਨਾਲ ਮਿਲ ਕੇ ਯੂਪੀ ਦੀ ਰਾਜਧਾਨੀ ਲਖਨਊ ਦੇ ਨਾਦਾਨ ਮਹਿਲ ਰੋਡ ਤੋਂ ਐਸ਼ਬਾਗ਼ ਨਿਵਾਸੀ ਬਲਵੰਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।
ਮਨੁੱਖੀ ਅਧਿਕਾਰਾਂ ਲਈ ਸਰਗਰਮ ਅਤੇ ਖ਼ਾਲਿਸਤਾਨ ਹਮਾਇਤੀ ਜਥੇਬੰਦੀਆਂ ਵੱਲੋਂ ਨਿਊਯਾਰਕ 'ਚ ਸੰਯੁਕਤ ਰਾਸ਼ਟਰ ਦੇ ਦਫ਼ਤਰ ਦੇ ਬਾਹਰ ਭਾਰਤ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਹੋਇਆ ਸੰਯੁਕਤ ਰਾਸ਼ਟਰ ਨੂੰ ਅਪੀਲ ਕੀਤੀ ਗਈ ਕਿ ਉਹ ਖ਼ੁਦਮੁਖਤਿਆਰੀ ਦੇ ਲਈ ਰਾਏਸ਼ੁਮਾਰੀ ਦੀ ਹਮਾਇਤ ਕਰਨ।
ਪੰਜ ਤੀਰ ਰਿਕਾਰਡਸ ਨੇ 6 ਮਸ਼ਹੂਰ ਛੋਟੀਆਂ ਪੰਜਾਬੀ ਫਿਲਮਾਂ ਦਾ ਇਕ ਸਾਂਝੀ ਵੀਡੀਓ ਟ੍ਰੈਕ ਜਾਰੀ ਕੀਤਾ ਹੈ। ਇਸ ਵੀਡੀਓ ਟ੍ਰੈਕ 'ਚ, ਪੀਕੇ ਵਿਧ ਸਿੰਘ, ਬੇਰੋਜ਼ਗਾਰ, ਵੈਲੇਨਟਾਈਨਸ ਡੇ, ਵਾਏ ਉਡਦਾ ਪੰਜਾਬ, ਆਪਣਾ ਪੰਜਾਬ? ਅਤੇ ਆਈ ਐਮ ਸਰਦਾਰ ਜੀ ਫਿਲਮਾਂ ਸ਼ਾਮਲ ਹਨ।
ਸਿੱਖ-ਅਮਰੀਕੀ ਟਰੱਕ ਡਰਾਈਵਰਾਂ ਦੇ ਵਫ਼ਦ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੇ ਵਾਹਨਾਂ ਉਤੇ ਲੌਗਿੰਗ ਵਾਲੇ ਮਹਿੰਗੇ ਯੰਤਰ ਲਾਉਣੇ ਲਾਜ਼ਮੀ ਕਰਨ ਵਾਲੇ ਨਿਯਮਾਂ ਨੂੰ ਹਾਲੇ ਲਾਗੂ ਨਾ ਕੀਤਾ ਜਾਵੇ।
ਡੇਰਾ ਸਿਰਸਾ ਦੇ ਵਿਵਾਦਤ ਮੁਖੀ ਦੇ ਪੰਚੂਕਲਾ ਅਦਾਲਤ ’ਚ ਚੱਲ ਰਹੇ ਕੇਸ ਦਾ ਅੱਜ (17 ਅਗਸਤ) ਨੂੰ ਫੈਸਲਾ ਆਉਣ ਦੀ ਉਮੀਦ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੂੰ ਖਦਸ਼ਾ ਹੈ ਕਿ ਜੇ ਡੇਰਾ ਮੁਖੀ ਖ਼ਿਲਾਫ਼ ਅਦਾਲਤੀ ਫੈਸਲਾ ਆਉਂਦਾ ਹੈ ਤਾਂ ਡੇਰੇ ਦੇ ਸਮਰਥਕ ਹੰਗਾਮਾ ਕਰ ਸਕਦੇ ਹਨ।
ਸੁਪਰੀਮ ਕੋਰਟ ਨੇ 1984 'ਚ ਹੋਏ ਸਿੱਖ ਕਤਲੇਆਮ ਨਾਲ ਸਬੰਧਿਤ 199 ਮਾਮਲੇ ਬੰਦ ਕਰਨ ਦੇ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਦੇ ਫ਼ੈਸਲੇ ਦੀ ਜਾਂਚ ਲਈ ਬੁੱਧਵਾਰ (16 ਅਗਸਤ) ਨੂੰ ਸੁਪਰੀਮ ਕੋਰਟ ਦੇ ਦੋ ਸਾਬਕਾ ਜੱਜਾਂ ਦੀ ਨਿਗਰਾਨ ਕਮੇਟੀ ਬਣਾਈ।
ਮੰਗਲਵਾਰ ਨੂੰ ਲੱਦਾਖ 'ਚ ਮਸ਼ਹੂਰ ਪੇਨਗੌਂਗ ਝੀਲ ਦੇ ਕਿਨਾਰੇ ਚੀਨੀ ਫੌਜੀਆਂ ਅਤੇ ਭਾਰਤੀ ਫੌਜੀਆਂ ਵਿਚਾਲੇ ਪੱਥਰਬਾਜ਼ੀ ਦੀ ਖ਼ਬਰ ਆਈ ਹੈ। ਭਾਰਤੀ ਮੀਡੀਆ ਮੁਤਾਬਕ ਇਸ ਤੋਂ ਬਾਅਦ ਭਾਰਤੀ ਅਧਿਕਾਰੀਆਂ ਨੇ ਦੱਸਿਆ ਕਿ ਚੀਨੀ ਫੌਜ ਨੇ ਭਾਰਤੀ ਸਰਹੱਦ 'ਚ ਦਾਖ਼ਲ ਹੋਣ ਦੀ ਦੋ ਵਾਰ ਕੋਸ਼ਿਸ਼ ਕੀਤੀ, ਪਰ ਇਨ੍ਹਾਂ ਦੋਵਾਂ ਮੌਕਿਆਂ 'ਤੇ ਦੋਵਾਂ ਪਾਸਿਆਂ ਤੋਂ ਪੱਥਰਬਾਜ਼ੀ ਹੋਈ। ਪੱਥਰਬਾਜ਼ੀ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਰਸਮੀ 'ਬੈਨਰ ਡ੍ਰਿਲ' ਦੇ ਬਾਅਦ ਦੋਵੇਂ ਧਿਰਾਂ ਆਪਣੇ ਸਥਾਨ 'ਤੇ ਚਲੀਆਂ ਗਈਆਂ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।