Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 19, 2017

August 19, 2017

ਹਥਿਆਰਬੰਦ ਸਿੱਖ ਸੰਘਰਸ਼ ਤੋਂ ਬਾਅਦ ਦੇ ਔਖੇ ਸਮੇਂ ਭਾਈ ਸੁਰਿੰਦਰਪਾਲ ਸਿੰਘ ਵਲੋਂ ਸਿੱਖ ਅਜ਼ਾਦੀ ਦੇ ਸੰਘਰਸ਼ 'ਚ ਪਾਏ ਯੋਗਦਾਨ ਡਾ. ਸੇਵਕ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ। ਭਾਈ ਸੁਰਿੰਦਰਪਾਲ ਸਿੰਘ ਦੀ ਯਾਦ 'ਚ ਇਹ ਸਾਲਾਨਾ ਪ੍ਰੋਗਰਾਮ 13 ਅਗਸਤ 2017 ਨੂੰ ਹੋਇਆ ਸੀ।
ਗੁਜਰਾਤ ਵਿੱਚ ਮੁਸਲਮਾਨਾਂ ਦੇ ਝੁਠੇ ਪੁਲਿਸ ਮੁਕਾਬਲਿਆਂ ਵਿੱਚ ਭਾਰਤੀ ਅਧਿਕਾਰੀਆਂ ਦੀ ਸ਼ਮੂਲੀਅਤ ਜੱਗ ਜ਼ਾਹਰ ਕਰਨ ਵਾਲੀ ਲੇਖਕ ਤੇ ਪੱਤਰਕਾਰ ਰਾਣਾ ਅਯੂਬ ਦਾ ਗੁਰੂਦੁਆਰਾ ਗੁਰੂ ਨਾਨਕ ਦਰਬਾਰ ਮੌਟੀਰੀਅਲ (ਕਿਉਬਿਕ) ਦੀ ਸਿੱਖ ਸੰਗਤ ਵੱਲੋਂ ਸਨਮਾਨ ਕੀਤਾ ਗਿਆ।
ਸਿੱਖ ਲਿਖਾਰੀ ਭਾਈ ਅਜਮੇਰ ਸਿੰਘ ਇਨ੍ਹੀਂ ਦਿਨੀਂ ਕੈਨੇਡਾ 'ਚ ਹਨ। ਗੁਰਦੁਆਰਾ ਗੁਰੂ ਨਾਨਕ ਦਰਬਾਰ, ਲਾਸੈਲ, ਮੌਨਟ੍ਰੀਅਲ (ਕਿਊਬੈਕ) ਦੇ ਫੇਸਬੁਕ ਪੇਜ ਤੋਂ ਮਿਲੀ ਜਾਣਕਾਰੀ ਮੁਤਾਬਕ ਭਾਈ ਅਜਮੇਰ ਸਿੰਘ 19 ਅਤੇ 20 ਅਗਸਤ ਨੂੰ ਗੁਰਦੁਆਰਾ ਸਾਹਿਬ ਵਿਖੇ ਸਿੱਖ ਸੰਗਤਾਂ ਨੂੰ ਸੰਬੋਧਨ ਕਰਨਗੇ।
ਦੋ ਦਿਨ ਪਹਿਲਾਂ ਸ਼੍ਰੋਮਣੀ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਲਾਏ ਕੀਤੇ ਗਿਆਨੀ ਫੂਲਾ ਸਿੰਘ ਨੂੰ ਬਦਲ ਕੇ ਉਨ੍ਹਾਂ ਦੀ ਥਾਂ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਲਾਇਆ ਗਿਆ ਹੈ। ਇਹ ਫੈ਼ਸਲਾ ਸ਼ੁੱਕਰਵਾਰ (18 ਅਗਸਤ) ਨੂੰ ਗੁਰਦੁਆਰਾ ਭੱਠਾ ਸਾਹਿਬ, ਰੋਪੜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਲਿਆ ਗਿਆ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ (ਪੀਏਯੂ) ਦੇ ਪੱਤਰਕਾਰੀ ਵਿਭਾਗ ਵੱਲੋਂ ਆਉਂਦੇ ਸਮੇਂ ਵਿੱਚ ਕਿਸਾਨਾਂ ਸਮੇਤ ਹੋਰਾਂ ਵੱਲੋਂ ਕੀਤੀਆਂ ਜਾਂਦੀਆਂ ਖੁਦਕੁਸ਼ੀਆਂ ਦੇ ਮਨੋਵਿਿਗਆਨਕ ਪੱਖਾਂ ਸਬੰਧੀ ਘੋਖ ਕੀਤੀ ਜਾਵੇਗੀ। ਇਸ ਕਾਰਜ ਲਈ ’ਵਰਸਿਟੀ ਦੇ ਉਕਤ ਵਿਭਾਗ ਨੂੰ ਪਹਿਲੀ ਵਾਰ ਨੈਸ਼ਨਲ ਐਗਰੀਕਲਚਰਲ ਸਾਇੰਸ ਫੰਡ ਤਹਿਤ 1.35 ਕਰੋੜ ਰੁਪਏ ਦੀ ਰਕਮ ਮਿਲੀ ਹੈ।
ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਏ ਇੱਕ ਮੈਂਬਰੀ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਫਰੀਦਕੋਟ ਦੇ ਸਰਕਟ ਹਾਊਸ ਵਿੱਚ ਬਹਿਬਲ ਕਲਾਂ ਕਾਂਡ ਦੇ ਗਵਾਹਾਂ ਦੇ ਬਿਆਨ ਕਲਮਬੰਦ ਕੀਤੇ ਅਤੇ ਪੀੜਤਾਂ ਅਤੇ ਚਸ਼ਮਦੀਦਾਂ ਨੂੰ ਭਰੋਸਾ ਦਿੱਤਾ ਕਿ ਕਮਿਸ਼ਨ ਨਿਸ਼ਚਿਤ ਸਮੇਂ ਵਿੱਚ ਆਪਣੀ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪ ਦੇਵੇਗਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।