Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 24, 2017

August 24, 2017

ਸਿਰਸਾ ਦੇ ਡੀ.ਸੀ. ਪ੍ਰਭਜੋਤ ਸਿੰਘ ਤੇ ਐੱਸ.ਐੱਸ.ਪੀ.ਅਸ਼ਵਿਨ ਸ਼ੈਨਵੀ ਨੇ ਸਿਰਸਾ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ 'ਚ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਿਰਸਾ ਸ਼ਹਿਰ ਤੇ ਨੇੜਲੇ ਪਿੰਡਾਂ 'ਚ ਕਰਫ਼ਿਊ ਲਾਉਣ ਦਾ ਹੁਕਮ ਦਿੱਤਾ ਹੈ। ਡੀ.ਸੀ.ਨੇ ਕਿਹਾ ਕਿ ਅੱਜ ਰਾਤ 10 ਵਜੇ ਤੋਂ ਬਾਅਦ ਸਿਰਸਾ ਅਤੇ ਨੇੜਲੇ ਪਿੰਡਾਂ 'ਚ ਕੋਈ ਵੀ ਬਾਹਰ ਨਾ ਨਿਕਲੇ। ਡੀ.ਸੀ. ਪ੍ਰਭਜੋਤ ਨੇ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਫ਼ੌਜ ਨੂੰ ਵੀ ਸੱਦ ਲਿਆ ਗਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਮੇਂ ਨਵੰਬਰ 2017 ਵਿਚ ਨਨਕਾਣਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਸਬੰਧੀ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ।
ਸਿਰਸਾ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਭਾਰਤ ਸਰਕਾਰ ਵਲੋਂ ਪੈਦਾ ਕੀਤਾ ਦੈਂਤ ਦੱਸਦਿਆਂ ਦਲ ਖਾਲਸਾ ਨੇ ਕਿਹਾ ਕਿ ਉਸ ਨੇ ਸਾਜਿਸ਼ ਤਹਿਤ ਪੰਜਾਬ, ਹਰਿਆਣਾ ਅਤੇ ਚੰਡੀਗੜ ਦੇ ਲੋਕਾਂ ਅੰਦਰ ਸਹਿਮ ਪੈਦਾ ਕਰਨ ਅਤੇ ਅਦਾਲਤਾਂ ਉਤੇ ਪ੍ਰਭਾਵ ਪਾਉਣ ਲਈ ਆਪਣੇ ਹਜ਼ਾਰਾਂ ਸਾਥੀਆਂ ਨੂੰ ਪੰਚਕੁਲਾ ਵਿਖੇ ਇਕੱਠੇ ਹੋਣ ਦਾ ਹੁਕਮ ਦਿੱਤਾ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਅੱਜ (24 ਅਗਸਤ) ਸ਼ਾਮ ਤੋਂ ਅਗਲੇ 72 ਘੰਟਿਆਂ ਤਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਇਹ ਫੈਸਲਾ ਪੰਜਾਬ ਰਾਜ ਭਵਨ ਵਿੱਚ ਹੋਈ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਪ੍ਰਸ਼ਾਸਨ ਦੀ ਬੈਠਕ ਦੌਰਾਨ ਲਿਆ ਗਿਆ।
25 ਅਗਸਤ (ਸ਼ੁੱਕਰਵਾਰ) ਨੂੰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ 2002 ਦੇ ਬਲਾਤਕਾਰ ਕੇਸ ਦਾ ਫੈਸਲਾ ਸੁਣਾਉਣ ਦੇ ਮੱਦੇਨਜ਼ਰ ਪੈਦਾ ਹੋਈ ਸਥਿਤੀ ਕਾਰਨ ਚੰਡੀਗੜ੍ਹ, ਪੰਚਕੂਲਾ ਅਤੇ ਹਿਮਾਚਲ ਪ੍ਰਦੇਸ਼ ਦੀਆਂ ਹੱਦਾਂ ਨਾਲ ਲਗਦੇ ਸਮੂਹ ਮੁੱਖ ਮਾਰਗ ਸੀਲ ਕਰ ਦਿੱਤੇ ਹਨ। ਇਨ੍ਹਾਂ ਥਾਵਾਂ ’ਤੇ 24 ਘੰਟੇ ਸਪੈਸ਼ਲ ਨਾਕਾਬੰਦੀ ਕੀਤੀ ਗਈ ਹੈ।
ਫਰਿਜ਼ਨੋ ਸਟੇਟ ਯੂਨੀਵਰਸਿਟੀ 'ਚ ਉੱਚ ਪੜ੍ਹਾਈ ਕਰਨ ਲਈ ਪੰਜਾਬ ਤੋਂ ਅਮਰੀਕਾ ਆਈ ਨਵਕਿਰਨ ਕੌਰ ਨੇ ਜਦੋਂ ਸਾਲ 2009 ਦੇ ਅੰਤ ਵਿਚ ਆਪਣਾ ਸਮੈਸਟਰ ਸ਼ੁਰੂ ਕੀਤਾ ਸੀ ਤਾਂ ਉਹ ਫਰਿਜ਼ਨੋ ਵਿਖੇ ਆਪਣੀ ਮਾਸਟਰ ਡਿਗਰੀ ਨੂੰ ਲੈ ਕੇ ਬੇਹੱਦ ਉਤਾਵਲੀ ਸੀ। ਉਸ ਵੇਲੇ ਜਦੋਂ ਵਿਦਿਆਰਥੀ ਆਪਣੀਆਂ ਨਵੀਆਂ ਕਲਾਸਾਂ ਲੱਭਣ ਵਿਚ ਰੁਝੇ ਹੋਏ ਸਨ ਤਾਂ ਉਸ ਦੇ ਕੁਝ ਸਹਿਪਾਠੀ ਨਵਕਿਰਨ ਦੇ ਸਫ਼ਰ, ਉਸ ਦੇ ਪਰਿਵਾਰ ਤੇ ਉਸ ਦੇ ਪਿਤਾ ਬਾਰੇ ਨਹੀਂ ਜਾਣਦੇ ਸਨ, ਜੋ ਉਸ ਨੂੰ ਸੈਂਟਰਲ ਵੈਲੀ ਤੱਕ ਲੈ ਆਏ। ਨਵਕਿਰਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਧੀ ਹੈ। ਸਿੱਖ ਨੌਜਵਾਨ ਜਥੇਬੰਦੀ 'ਜਕਾਰਾ ਮੂਵਮੈਂਟ' ਦੇ ਯਤਨਾਂ ਸਦਕਾ 31 ਅਗਸਤ, 2017 ਨੂੰ ਸ਼ਾਮ 4: 30 ਵਜੇ ਫਰਿਜ਼ਨੋ ਸਿਟੀ ਹਾਲ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਸਨਮਾਨ ਵਜੋਂ ਸਿਟੀ ਪਾਰਕ ਦਾ ਨਾਂ ਉਨ੍ਹਾਂ ਦੇ ਨਾਂ 'ਤੇ ਰੱਖਿਆ ਜਾਵੇਗਾ।
ਬਾਦਲ ਦਲ ਵਲੋਂ ਵਿਧਾਨ ਸਭਾ ਚੋਣਾਂ ਵਿੱਚ ਡੇਰਾ ਸਿਰਸਾ ਦੀ ਖੁੱਲ੍ਹ ਕੇ ਹਮਾਇਤ ਲੈਣ ਵਾਲੇ ਬਾਦਲ ਦਲ ਦੇ ਸਾਬਕਾ ਮੰਤਰੀਆਂ, ਉਮੀਦਵਾਰਾਂ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ ਦੋਸ਼ੀ ਠਹਿਰਾਉਣ ਦੀ 'ਖੇਡ' ਖੇਡੀ ਗਈ ਸੀ। ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਦੀ ਪਰਵਾਹ ਨਾ ਕਰਦੇ ਹੋਏ ਇੱਕ ਵਾਰ ਫਿਰ ਡੇਰਾ ਸਿਰਸਾ ਮੁਖੀ 'ਤੇ ਦਰਜ ਬਲਾਤਕਾਰ ਮਾਮਲੇ ਵਿੱਚ 25 ਅਗਸਤ ਨੂੰ ਫੈਸਲਾ ਆਉਣ ਤੋਂ ਪਹਿਲਾ ਹੀ ਬਾਦਲ ਦਲ ਨੇ ਰਾਮ ਰਹੀਮ ਦੀ ਹਮਾਇਤ ਦਾ ਐਲਾਨ ਕਰ ਦਿੱਤਾ ਹੈ।
ਸ਼ੁੱਕਰਵਾਰ (25 ਅਗਸਤ) ਨੂੰ ਡੇਰਾ ਸਿਰਸਾ ਦੇ ਵਿਵਾਦਤ ਮੁਖੀ ਰਾਮ ਰਹੀਮ 'ਤੇ ਬਲਾਤਕਾਰ ਮਾਮਲੇ 'ਚ ਫੈਸਲਾ ਦੇ ਮੱਦੇਨਜ਼ਰ ਪੰਜਾਬ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ ਅਤੇ 25 ਅਗਸਤ ਨੂੰ ਪੰਜਾਬ ਸਰਕਾਰ ਵੱਲੋ ਸੂਬੇ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।