Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 25, 2017

August 25, 2017

ਹਰਿਆਣਾ ਦੇ ਪੰਚਕੁਲਾ 'ਚ ਸੀਬੀਆਈ ਅਦਾਲਤ 'ਚ ਜੱਜ ਜਗਦੀਪ ਸਿੰਘ ਨੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਬਲਾਤਕਾਰ ਕੇਸ 'ਚ ਦੋਸ਼ੀ ਦੇਣ ਵਾਲਾ ਫੈਸਲਾ ਸੁਣਾਇਆ ਹੈ। ਫੈਸਲੇ ਤੋਂ ਬਾਅਦ ਡੇਰਾ ਪ੍ਰੇਮੀਆਂ ਵਲੋਂ ਹਿੰਸਾ ਸ਼ੁਰੂ ਕਰ ਦਿੱਤੀ ਗਈ।
ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਸਾਕਸ਼ੀ ਮਹਾਰਾਜ ਨੇ ਬਿਆਨ ਦਿੱਤਾ ਹੈ ਕਿ ਪੰਚਕੁਲਾ 'ਚ ਅੱਜ ਹੋਈ ਹਿੰਸਾ ਲਈ ਨਿਆਂਪਾਲਿਕਾ ਜ਼ਿੰਮੇਵਾਰ ਹੈ। ਸਾਕਸ਼ੀ ਮਹਾਰਾਜ ਨੇ ਬਿਆਨ 'ਚ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਇਕ ਸਿੱਧੇ ਸਾਦੇ ਇਨਸਾਨ ਹਨ। ਸਾਕਸ਼ੀ ਮਹਾਰਾਜ ਨੇ ਕਿਹਾ ਕਿ ਨਿਆਂਪਾਲਿਕਾ ਨੇ ਜਨਤਾ ਦੀ ਆਵਾਜ਼ ਨਹੀਂ ਪਛਾਣੀ।
ਡੇਰਾ ਸਮਰਥਕ ਹੋਏ ਹਿੰਸਕ: ਚਾਰ ਸੂਬਿਆਂ 'ਚ ਫੈਲੀ ਹਿੰਸਾ
ਹਾਈ ਕੋਰਟ ਨੇ ਡੇਰਾ ਮੁਖੀ ਨੂੰ ਸਜਾ ਸੁਣਾਉਣ ਵਾਲੇ ਸੀ.ਬੀ.ਆਈ.ਦੇ ਜੱਜ ਤੇ ਉਨ੍ਹਾਂ ਦੇ ਪਰਿਵਾਰ ਨੂੰ ਨੀਮ ਫੌਜੀ ਦਸਤਿਆਂ ਦੀ ਸੁਰੱਖਿਆ ਤਰੁੰਤ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਹਾਈ ਕੋਰਟ ਨੇ ਪੰਚਕੂਲਾ ਦੇ ਸਾਰੇ ਨਿਆਇਕ ਅਫ਼ਸਰਾਂ ਨੂੰ ਵੀ ਸੁਰੱਖਿਆ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਨੂੰ ਸਾਂਤੀ ਬਣਾਈ ਰੱਖਣ ਲਈ ਉਪਰਾਲੇ ਕਰਨ ਲਈ ਕਿਹਾ ਹੈ। ਹਾਈ ਕੋਰਟ ਨੇ ਕਿਹਾ ਕਿ ਜੇ ਕੋਈ ਅਫ਼ਸਰ ਆਪਣੀ ਡਿਊਟੀ 'ਚ ਕੁਤਾਹੀ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮਲੋਟ ਵਿਖੇ ਛਾਪਿਆਂਵਾਲੀ ਰੋਡ ਤੇ ਡੇਰਾ ਪ੍ਰੇਮੀਆਂ ਵੱਲੋਂ ਪੈਟਰੋਲ ਪੰਪ ਦੀ ਭੰਨਤੋੜ ਕਰਨ ਦੀ ਖਬਰ ਪ੍ਰਾਪਤ ਹੋਈ ਹੈ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਲੁਧਿਆਣਾ ਸ਼ਹਿਰ 'ਚ ਵੀ ਸਥਿਤੀ ਤਣਾਅ ਪੂਰਨ ਹੋ ਗਈ ਹੈ। ਕੁੱਝ ਇਲਾਕਿਆਂ 'ਚ ਡੇਰਾ ਪ੍ਰੇਮੀਆਂ ਦੇ ਇਕੱਠੇ ਹੋਣ ਦੀ ਖ਼ਬਰ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਬਲਾਤਕਾਰ ਮਾਮਲੇ 'ਚ ਡੇਰਾ ਸਿਰਸਾ ਦੇ ਵਿਵਾਦਤ ਮੁਖੀ ਰਾਮ ਰਹੀਮ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਡੇਰਾ ਸਿਰਸਾ ਦੇ ਪ੍ਰੇਮੀਆਂ ਨੇ ਮਲੋਟ ਰੇਲਵੇ ਸਟੇਸ਼ਨ ਨੂੰ ਅੱਗ ਲਾ ਦਿੱਤੀ ਹੈ। ਬਠਿੰਡਾ ਵਿਚੋਂ ਵੀ ਹਿੰਸਾ ਦੀਆਂ ਖ਼ਬਰਾਂ ਆਈਆਂ ਹਨ।
ਡੇਰਾ ਸਿਰਸਾ ਦੇ ਪ੍ਰੇਮੀਆਂ ਨੂੰ ਪੰਚਕੁਲਾ 'ਚੋਂ ਹਟਾਉਣ ਲਈ ਹਰਿਆਣਾ ਪੁਲਿਸ, ਭਾਰਤੀ ਫੌਜ ਅਤੇ ਨੀਮ ਫੌਜੀ ਦਸਤਿਆਂ ਵਲੋਂ ਕਾਰਵਾਈ ਸ਼ੁਰੂ ਕੀਤੀ ਗਈ ਹੈ। ਕਾਰਵਾਈ ਤਹਿਤ ਡੇਰਾ ਹਮਾਇਤੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਹਨ। ਡੇਰਾ ਪ੍ਰੇਮੀਆਂ ਨੇ ਕਈ ਚੈਨਲਾਂ ਦੀ ਓਬੀ ਵੈਨਾਂ 'ਤੇ ਹਮਲਾ ਕਰਕੇ ਭੰਨ-ਤੋੜ ਕੀਤੀ ਅਤੇ ਕੁਝ ਚੈਨਲਾਂ ਦੇ ਪੱਤਰਕਾਰਾਂ ਨੂੰ ਸੱਟਾਂ ਵੀ ਲੱਗੀਆਂ ਹਨ।
2002 ਦੇ ਬਲਾਤਕਾਰ ਮੁਕੱਦਮੇ 'ਚ ਵਿਵਾਦਤ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਹੈ। ਸਜ਼ਾ ਦਾ ਫੈਸਲਾ 28 ਅਗਸਤ ਨੂੰ ਸੁਣਾਇਆ ਜਾਵੇਗਾ। ਰਾਮ ਰਹੀਮ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਅਤੇ ਅੰਬਾਲਾ ਜੇਲ੍ਹ ਲਿਜਾਇਆ ਜਾਏਗਾ।
ਵਿਵਾਦਤ ਡੇਰਾ ਸਿਰਸਾ ਦੇ ਪ੍ਰੇਮੀਆਂ ਨੂੰ ਪੰਚਕੁਲਾ ਤੋਂ ਹਟਾ ਕੇ ਵਾਪਸ ਘਰਾਂ 'ਚ ਭੇਜਣ ਲਈ ਹਰਿਆਣਾ ਪੁਲਿਸ ਤੇ ਨੀਮ ਫੌਜੀ ਦਸਤਿਆਂ ਨੇ ਅਪੀਲ ਰਾਹੀਂ ਕਾਫੀ ਕੋਸ਼ਿਸ਼ ਕੀਤੀ ਪਰ ਡੇਰਾ ਪ੍ਰੇਮੀ ਜ਼ਿੱਦ 'ਤੇ ਅੜੇ ਹੋਏ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।