ਬੀਤੇ ਸਮੇਂ ਦੌਰਾਨ ਡੇਰਾ ਪ੍ਰੇਮੀਆਂ ਵਲੋਂ ਕੀਤੀਆਂ ਗੁੰਡਾਗਰਦੀ ਦੀਆਂ ਕਾਰਵਾਈਆਂ ਵੋਟਾਂ ਵਾਲੀ ਸਿਆਸਤ ਕਾਰਨ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਹੁੋਣ ਦਿੰਦੀ ਸੀ। ਪਰ ਹੁਣ ਡੇਰਾ ਮੁਖੀ ਨੂੰ ਬਲਾਤਕਾਰ ਦਾ ਦੋਸ਼ੀ ਠਹਿਰਾਏ ਜਾਣ ਬਾਅਦ ਹਿੰਸਾ ਦੌਰਾਨ 38 ਪ੍ਰੇਮੀਆਂ ਦੇ ਮਾਰੇ ਜਾਣ, ਸੈਂਕੜਿਆਂ ਦੇ ਜ਼ਖ਼ਮੀ ਹੋਣ ਅਤੇ ਡੇਰੇ ਦੀ ਜਾਇਦਾਦ ਜ਼ਬਤ ਕੀਤੇ ਜਾਣ ਕਾਰਨ ਪ੍ਰੇਮੀ ਨਿਰਾਸ਼ਾ ਦੇ ਆਲਮ ਵਿੱਚ ਹਨ। ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਡੇਰੇ ਦੇ ਤਰਜਮਾਨ ਨੇ ਕਿਹਾ, ‘ਡੇਰਾ ਪ੍ਰੇਮੀਆਂ ਦਾ ਹਰਿਆਣਾ ਦੀ ਭਾਜਪਾ ਸਰਕਾਰ ਤੋਂ ਮਨ ਖੱਟਾ ਹੋਣ ਦਾ ਕਾਰਨ ਸਪੱਸ਼ਟ ਹੈ। ਅਸੀਂ ਉਨ੍ਹਾਂ ਨੂੰ ਸੱਤਾ ਸੌਂਪੀ ਅਤੇ ਦੇਖੋ, ਬਦਲੇ ਵਿੱਚ ਉਨ੍ਹਾਂ ਨੇ ਸਾਨੂੰ ਕੀ ਦਿੱਤਾ ਹੈ।’