Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 2, 2017

September 2, 2017

ਭਾਰੀ ਮੀਂਹ ਕਾਰਨ ਗਾਂਧੀ ਮੈਦਾਨ, ਜੋਸ਼ੀਮਠ (ਉਤਰਾਖੰਡ) ਦਾ ਮੈਦਾਨ ਪਾਣੀ ਨਾਲ ਭਰ ਗਿਆ। ਇਸੇ ਮੈਦਾਨ 'ਚ ਮੁਸਲਮਾਨਾਂ ਨੇ ਈਦ ਦੀ ਨਮਾਜ਼ ਪੜ੍ਹਨੀ ਸੀ।
ਬਲਾਤਕਾਰ ਕੇਸ 'ਚ ਰਾਮ ਰਹੀਮ ਦੀ ਹਮਾਇਤ ਕਰਨ ਗਏ ਡੇਰਾ ਸਿਰਸਾ ਦੇ ਬਹੁਤ ਸਾਰੇ ਪੈਰੋਕਾਰ ਅਜੇ ਤੱਕ ਵਾਪਸ ਨਹੀਂ ਪੁੱਜੇ ਹਨ। ਮੀਡੀਆ ਰਿਪੋਰਟਾਂ ਅਨੁਸਾਰ ਪੰਚਕੂਲਾ ਪੁਲਿਸ ਨੇ ਫ਼ਰੀਦਕੋਟ ਜ਼ਿਲ੍ਹੇ ਦੇ 22 ਡੇਰਾ ਪ੍ਰੇਮੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਹਰਿਆਣਾ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਹੈ, ਜਦੋਂ ਕਿ ਇਸ ਜ਼ਿਲ੍ਹੇ ਦੇ 100 ਤੋਂ ਵੱਧ ਡੇਰਾ ਪ੍ਰੇਮੀਆਂ ਬਾਰੇ ਹਾਲੇ ਤਕ ਕੁਝ ਪਤਾ ਨਹੀਂ ਲੱਗਿਆ ਹੈ। ਪੁਲਿਸ ਨੇ ਲਾਪਤਾ ਡੇਰਾ ਪੈਰੋਕਾਰਾਂ ਖ਼ਿਲਾਫ਼ ਕੇਸ ਦਰਜ ਨਾ ਹੋਣ ਦਾ ਦਾਅਵਾ ਕੀਤਾ ਹੈ। ਇਨ੍ਹਾਂ ਪ੍ਰੇਮੀਆਂ ਬਾਰੇ ਹਸਪਤਾਲਾਂ ’ਚੋਂ ਵੀ ਕੁਝ ਪਤਾ ਨਹੀਂ ਲੱਗ ਰਿਹਾ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦਲ ਦੇ ਸੀਨੀਅਰ ਆਗੂਆਂ ਨੂੰ ਪਾਰਟੀ ਦੇ ਬੁਲਾਰਿਆਂ ਵਜੋਂ ਨਿਯਕਤ ਕਰ ਦਿੱਤਾ ਹੈ।
ਸਿੱਖ ਮਸਲਿਆਂ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਲ ਭਾਰਤ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜਣ ਉਪਰੰਤ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਹੀ ਹੇਠ ਇੱਕ ਵਫ਼ਦ ਨੇ ਅੱਜ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਵਫ਼ਦ ’ਚ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸਾਬਕਾ ਰਾਜਸਭਾ ਮੈਂਬਰ ਤ੍ਰਿਲੋਚਨ ਸਿੰਘ, ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਭੋਗਲ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਣਾ ਮੌਜੂਦ ਸਨ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼ੁੱਕਰਵਾਰ (1 ਸਤੰਬਰ) ਨੂੰ ਫਤਿਹਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਬਾਦਲ ਦਲ ਨੇ ਹਮੇਸ਼ਾ ਸ਼ਾਂਤੀ ਦੀ ਗੱਲ ਕੀਤੀ ਹੈ ਜਦਕਿ ਕਾਂਗਰਸ ਦੇ ਹਮੇਸ਼ਾ ਅਰਾਜਕਤਾ ਹੀ ਫੈਲਾਈ ਹੈ।
ਲੁਧਿਆਣਾ ਤੋਂ ਦਿੱਲੀ ਅਤੇ ਦਿੱਲੀ ਤੋਂ ਲੁਧਿਆਣਾ ਲਈ ਅੱਜ (2 ਸਤੰਬਰ) ਤੋਂ ਉਡਾਣ ਸ਼ੁਰੂ ਹੋ ਜਾਵੇਗੀ। ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ 70 ਸੀਟਾਂ ਵਾਲਾ ਜਹਾਜ਼ ਸ਼ਾਮ 5 ਵਜੇ ਲੋਕਾਂ ਨੂੰ ਦਿੱਲੀ ਲਈ ਲੈ ਕੇ ਉੱਡੇਗਾ। ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਬਲਾਤਕਾਰ ਦੇ ਦੋਸ਼ ’ਚ ਕੈਦ ਕੱਟ ਰਹੇ ਡੇਰਾ ਮੁਖੀ ਰਾਮ ਰਹੀਮ ਦੀ ਕੈਨੇਡਾ ਦੇ ਅੰਬਰ ’ਚ ਉਡਾਰੀ ਲਾਉਣ ਦੀ ਇੱਛਾ ਅਧੂਰੀ ਰਹਿ ਗਈ ਹੈ। ਉਸ ਵੱਲੋਂ ਬੀਸੀ ਦੀ ਫਰੇਜ਼ਰ ਵੈਲੀ ‘ਚ ਛੋਟੇ ਜਹਾਜ਼ਾਂ ਵਾਲਾ ਅੱਡਾ ਖਰੀਦਣ ਲਈ ਗੱਲਬਾਤ ਕੀਤੀ ਜਾ ਰਹੀ ਸੀ। ਇਸ ਹਵਾਈ ਅੱਡੇ ਦੇ ਨਾਲ ਹੀ ਸਿਖਲਾਈ ਕੇਂਦਰ ਵੀ ਹੈ।
ਡੇਰਾ ਸਿਰਸਾ ਦੇ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ 25 ਅਗਸਤ ਨੂੰ ਪਿੰਡ ਚੰਨਣਵਾਲ ਦੀ ਟੈਲੀਫੋਨ ਐਕਸਚੇਂਜ ਨੂੰ ਅੱਗ ਲਾਉਣ ਦੇ ਮਾਮਲੇ ਵਿੱਚ ਪੁਲੀਸ ਨੇ ਸੱਤ ਜਣਿਆਂ ਨੂੰ ਕਾਬੂ ਕੀਤਾ ਹੈ।ਥਾਣਾ ਟੱਲੇਵਾਲ ਦੇ ਮੁਖੀ ਕਮਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਟੈਲੀਫੋਨ ਐਕਸਚੇਂਜ ਦੇ ਮੁਲਾਜ਼ਮ ਰਸੀਲਾ ਰਾਮ ਦੇ ਬਿਆਨਾਂ ’ਤੇ ਅੱਠ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।
ਸੁਪਰੀਮ ਕੋਰਟ ਨੇ ਆਪਣੇ ਦੋ ਸਾਬਕਾ ਜੱਜਾਂ ਦਾ ਨਿਗਰਾਨ ਪੈਨਲ ਕਾਇਮ ਕੀਤਾ ਹੈ, ਜਿਸ ਵੱਲੋਂ 1984 ਸਿੱਖ ਕਤਲੇਆਮ ਸਬੰਧੀ 199 ਕੇਸਾਂ ਨੂੰ ਬੰਦ ਕਰਨ ਬਾਰੇ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਫ਼ੈਸਲੇ ਦੀ ਪੜਤਾਲ ਕੀਤੀ ਜਾਵੇਗੀ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਪੈਨਲ ’ਚ ਜਸਟਿਸ ਜੇਐਮ ਪੰਚਾਲ ਤੇ ਜਸਟਿਸ ਕੇਐਸਪੀ ਰਾਧਾਕ੍ਰਿਸ਼ਨਨ ਸ਼ਾਮਲ ਹੋਣਗੇ। ਇਸ ਪੈਨਲ ਵੱਲੋਂ 5 ਸਤੰਬਰ ਤੋਂ ਕੰਮ ਸ਼ੁਰੂ ਕੀਤਾ ਜਾਵੇਗਾ ਅਤੇ ਤਿੰਨ ਮਹੀਨਿਆਂ ਅੰਦਰ ਰਿਪੋਰਟ ਸੌਂਪੀ ਜਾਵੇਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।