Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 4, 2017

September 4, 2017

ਸਿੱਕਿਮ ਹਾਊਸ ’ਚ ਸਿੱਕਿਮ ਦੇ ਮੁਖ ਮੰਤਰੀ ਪਵਨ ਚਾਂਮਲਿੰਗ ਨਾਲ ਮੁਲਾਕਾਤ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਾਦਲ ਦਲ ਦੇ ਆਗੂਆਂ ਨੇ ਸਿੱਕਿਮ ਸਰਕਾਰ ਵੱਲੋਂ 1991 ’ਚ ਧਾਰਮਿਕ ਸਥਾਨਾਂ ਬਾਰੇ ਕੱਢੇ ਗਏ ਨੋਟੀਫਿਕੇਸ਼ਨ ਬਾਰੇ ਗੱਲਬਾਤ ਕੀਤੀ।
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੇ ਬਲਾਤਕਾਰ ਮਾਮਲੇ 'ਚ ਜੇਲ੍ਹ ਜਾਣ ਤੋਂ ਬਾਅਦ ਉਸ ਦੀ ਸਭ ਤੋਂ ਨਜ਼ਦੀਕੀ ਹਨੀਪ੍ਰੀਤ ਤੋਂ ਡੇਰੇ ਦੀ ਪ੍ਰਬੰਧਕ ਕਮੇਟੀ ਨੇ ਪੱਲਾ ਝਾੜ ਲਿਆ ਹੈ। ਡੇਰਾ ਸਿਰਸਾ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਵਿਪਾਸਨਾ ਇੰਸਾ ਨੇ ਕਿਹਾ ਕਿ ਡੇਰਾ ਸਿਰਸਾ ਦਾ ਹਨੀਪ੍ਰੀਤ ਤੇ ਡਾ. ਆਦਿਤਆ ਇੰਸਾ ਨੂੰ ਭਜਾਉਣ ਵਿਚ ਕੋਈ ਹੱਥ ਨਹੀਂ ਹੈ।
ਐਤਵਾਰ (3 ਸਤੰਬਰ) ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ 1947 'ਚ ਆਪਣਿਆਂ ਵਲੋਂ ਆਪਣਿਆਂ ਦੇ ਕਤਲੇਆਮ ਦੀ ਮਾਫੀ ਲਈ ਅਰਦਾਸ ਤੇ ਦੁਆ ਪ੍ਰੋਗਰਾਮ ਕੀਤਾ ਗਿਆ।
ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਵਿੱਚ ਹਰਵਿੰਦਰ ਸਿੰਘ ਸਰਨਾ ਨੂੰ ਪ੍ਰਧਾਨ ਚੁਣ ਲਿਆ ਗਿਆ ਅਤੇ ਕਮੇਟੀ ਉੱਤੇ ਇੱਕ ਵਾਰ ਮੁੜ ਸਰਨਾ ਧੜੇ ਦਾ ਮੁਕੰਮਲ ਕਬਜ਼ਾ ਹੋ ਗਿਆ ਹੈ।
ਆਮ ਆਦਮੀ ਪਾਰਟੀ (ਆਪ) ਵੱਲੋਂ ਕੈਪਟਨ ਸਰਕਾਰ ਦੀਆਂ ਭ੍ਰਿਸ਼ਟਾਚਾਰੀ ਨੀਤੀਆਂ ਖ਼ਿਲਾਫ਼ ਅੱਜ (4 ਸਤੰਬਰ) ਨੂੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸ ਵਿੱਚ ਪਾਰਟੀ ਦੇ ਸੰਸਦ ਮੈਂਬਰ ਤੇ ਵਿਧਾਇਕਾਂ ਸਮੇਤ ਸੀਨੀਅਰ ਆਗੂ ਤੇ ਵਾਲੰਟੀਅਰ ਹਿੱਸਾ ਲੈਣਗੇ।
ਬਲਾਤਕਾਰ ਦੇ ਦੋਸ਼ 'ਚ ਡੇਰਾ ਸਿਰਸਾ ਮੁਖੀ ਦੀ ਸਭ ਤੋਂ ਨੇੜਲੀ ਰਾਜ਼ਦਾਰ ਹਨੀਪ੍ਰੀਤ ਉਰਫ ਪ੍ਰਿਯੰਕਾ ਤਨੇਜਾ ਨੂੰ ਐਤਵਾਰ ਸ਼ਾਮ ਮੁੰਬਈ ਦੇ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਮੀਡੀਆ ਦੀਆਂ ਰਿਪੋਰਟਾਂ ਮੁਤਾਬਿਕ ਹਨੀਪ੍ਰੀਤ ਆਸਟ੍ਰੇਲੀਆ ਜਾਣ ਲਈ ਜਹਾਜ਼ ਚੜ੍ਹਨ ਜਾ ਰਹੀ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।