Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 5, 2017

September 5, 2017

ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੀ ਮਿਆਂਮਾਰ ਫੇਰੀ ਦੌਰਾਨ ਉਥੋਂ ਦੀ ਸਰਕਾਰ ਨੂੰ ਕਹਿਣਾ ਚਾਹੀਦਾ ਹੈ ਕਿ ਮਿਆਂਮਾਰ 'ਚ ਰੋਹਿੰਗਿਆ ਮੁਸਲਮਾਨਾਂ ਦੀ ਰੱਖਿਆ ਕਰੇ।
ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰੀਕ ਸਿੰਘ ਸ਼ਾਹਪੁਰ ਨੇ ਕਮੇਟੀ ਪ੍ਰਧਾਨ ਪ੍ਰੋਫੈਸਰ ਕ੍ਰਿਪਾਲ ਸਿੰਘ ਬਡੂੰਗਰ ਨੂੰ ਲਿਖੇ ਇੱਕ ਪਤਰ ਵਿੱਚ ਮੰਗ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਸਤੰਬਰ 2015 ਵਿੱਚ ਵਿਸ਼ੇਸ਼ ਅਜਲਾਸ ਬੁਲਾਕੇ ਪਾਸ ਕੀਤਾ ਉਹ ਮਤਾ ਰੱਦ ਕਰਨ ਲਈ ਵਿਸ਼ੇਸ਼ ਅਜਲਾਸ ਬੁਲਾਇਆ ਜਾਏ ਜਿਸ ਰਾਹੀਂ ਤਖਤਾਂ ਦੇ ਜਥੇਦਾਰਾਂ ਵਲੋਂ ਡੇਰਾ ਮੁਖੀ ਨੂੰ ਦਿੱਤੀ ਬਿਨ ਮੰਗੀ ਮੁਆਫੀ ਦੀ ਸ਼ਲਾਘਾ ਕੀਤੀ ਗਈ ਸੀ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਆਪਣੇ ਮੁੱਖ ਦਫਤਰ ਤੋਂ ਜਾਰੀ ਪ੍ਰੈਸ ਬਿਆਨ 'ਚ ਕਿਹਾ ਹੈ ਕਿ ਭਾਰਤ ਦੇ ਕਬਜ਼ੇ ਵਾਲੇ ਕਸ਼ਮੀਰ ਅਤੇ ਨਾਗਾਲੈਂਡ ਵਿਚ ਭਾਰਤੀ ਫ਼ੌਜ ਅਤੇ ਨੀਮ ਫੌਜੀ ਦਸਤਿਆਂ ਵੱਲੋਂ ਉਥੋਂ ਦੇ ਲੋਕਾਂ ਨਾਲ ਅਣਮਨੁੱਖੀ ਤਸ਼ੱਦਦ ਕੀਤਾ ਜਾ ਰਿਹਾ ਹੈ। ਸ. ਮਾਨ ਨੇ ਇਸਨੂੰ ਭਾਰਤੀ ਵਿਧਾਨ ਦੀ ਧਾਰਾ 21 ਨੂੰ ਕੁੱਚਲਣ ਵਾਲੇ ਅਤੇ ਗੈਰ-ਇਨਸਾਨੀ ਕਾਰਵਾਈ ਕਰਾਰ ਦਿੰਦੇ ਹੋਏ ਹਿੰਦੂ ਹੁਕਮਰਾਨਾਂ ਵਲੋਂ ਕੀਤੇ ਜਾ ਰਹੇ ਇਨ੍ਹਾਂ ਅਮਲਾਂ ਦੀ ਨਿਖੇਧੀ ਕੀਤੀ ਹੈ।
ਪਿੰਡ ਭਡਿਆਰਾਂ 'ਚ ਸਿੱਖ ਬੱਚੇ ਦੀ ਦਸਤਾਰ ਬੇਅਦਬੀ ਮਾਮਲੇ ’ਚ ਪੁਲਿਸ ਵੱਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਕਰਨ ਖ਼ਿਲਾਫ਼ ਪੀੜਤ ਪਰਿਵਾਰ ਵੱਲੋਂ ਸਿੱਖ ਜਥੇਬੰਦੀਆਂ ਦੀ ਅਗਵਾਈ ’ਚ ਕਰੀਬ ਢਾਈ ਘੰਟੇ ਮੁਕੇਰੀਆਂ ਤਲਵਾੜਾ ਮਾਰਗ ’ਤੇ ਅੱਡਾ ਝੀਰ ਦਾ ਖੂਹ ਵਿਖੇ ਜਾਮ ਲਾਈ ਰੱਖਿਆ। ਇਹ ਜਾਮ ਡੀਐਸਪੀ ਮੁਕੇਰੀਆਂ ਵੱਲੋਂ ਦੋਸ਼ੀਆਂ ਦੀ ਤਿੰਨ ਦਿਨਾਂ ’ਚ ਗ੍ਰਿਫ਼ਤਾਰੀ ਕਰਨ ਦੇ ਭਰੋਸੇ ਉਪਰੰਤ ਖੋਲ੍ਹਿਆ ਗਿਆ।
ਸੰਗਰੂਰ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਵੱਡੇ ਪੱਧਰ ’ਤੇ ਹਿੰਸਾ ਭੜਕਾਉਣ ਲਈ ਡੇਰਾ ਸਿਰਸਾ ਮੁਖੀ ਦੇ ਵਿਸ਼ਵਾਸਪਾਤਰ ਰਾਕੇਸ਼ ਕੁਮਾਰ ਵੱਲੋਂ ਅੱਠ ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸਨੂੰ ਪੰਜਾਬ ਦੀ ‘ਏ ਟੀਮ’ ਦਾ ਨਾਮ ਦਿੱਤਾ ਗਿਆ। ਇਸ ਟੀਮ ਦਾ ਇੰਚਾਰਜ ਰਵੀ ਕੁਮਾਰ ਵਾਸੀ ਮੁਕਤਸਰ ਨੂੰ ਬਣਾਇਆ ਗਿਆ।
ਕੁਝ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ 'ਤੇ ਹਨੀਪ੍ਰੀਤ ਉਰਫ ਪ੍ਰਿਯੰਕਾ ਦੀ ਗ੍ਰਿਫਤਾਰੀ ਦੀਆਂ ਖ਼ਬਰਾਂ ਤੋਂ ਬਾਅਦ ਹਰਿਆਣਾ ਪੁਲਿਸ ਨੇ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ਉਸਨੂੰ ਅਜਿਹੀ ਕੋਈ ਜਾਣਕਾਰੀ ਅਧਿਕਾਰਤ ਤੌਰ 'ਤੇ ਨਹੀਂ ਮਿਲੀ ਹੈ।
ਕੈਪਟਨ ਅਮਰਿੰਦਰ ਸਿੰਘ ਦੇ ਲੁਧਿਆਣਾ ਦੇ ਸਿਟੀ ਸੈਂਟਰ ਸਕੈਮ, ਅੰਮ੍ਰਿਤਸਰ ਇੰਪਰੂਵਮੈਂਟ ਟਰਸੱਟ ਘੋਟਾਲੇ ਅਤੇ ਰਾਣਾ ਗੁਰਜੀਤ ਦੇ ਰੇਤ ਖੱਡ ਨਿਲਾਮੀ ਘੋਟਾਲੇ ਖਿਲਾਫ ਪ੍ਰਦਰਸ਼ਨ ਕਰਨ ਜਾ ਰਹੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਸਮੇਤ ਹੋਰ ਵਿਧਾਇਕਾਂ ਅਤੇ ਆਗੂਆਂ ਨੂੰ ਪੁਲਿਸ ਨੇ ਐਮ.ਐਲ.ਏ. ਹੋਸਟਲ ਦੇ ਬਾਹਰ ਗ੍ਰਿਫਤਾਰ ਕਰ ਲਿਆ। ਪੁਲਿਸ ਨਾਲ ਟਕਰਾਅ ਮਗਰੋਂ ਆਪ ਆਗੂਆਂ ਨੂੰ ਗ੍ਰਿਫਤਾਰ ਕਰਕੇ ਸੈਕਟਰ 17 ਦੇ ਥਾਣੇ ਵਿਖੇ ਲੈ ਕੇ ਜਾਇਆ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।