ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਘਰ ਘਰ ਰੁਜ਼ਗਾਰ ਸਕੀਮ’ ਤਹਿਤ ਮੋਹਾਲੀ ਵਿੱਚ ਰਾਜ ਪੱਧਰੀ ਰੁਜ਼ਗਾਰ ਮੇਲੇ ਦੌਰਾਨ 27 ਹਜ਼ਾਰ ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਦੇਣ ਦਾ ਦਾਅਵਾ ਕੀਤਾ ਹੈ। ਨੌਜਵਾਨਾਂ ਨੂੰ ਨਿਯੁਕਤੀ ਪੱਤਰ ਮੁੱਖ ਮੰਤਰੀ ਸਮੇਤ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਸਾਧੂ ਸਿੰਘ ਧਰਮਸੋਤ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਵੰਡੇ।