Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 12, 2017

September 12, 2017

ਮੀਡੀਆ ਰਿਪੋਰਟਾਂ ਮੁਤਾਬਕ ਭਾਈ ਜਗਤਾਰ ਸਿੰਘ ਤਾਰਾ ਦੀ ਬੇਅੰਤ ਸਿੰਘ ਕਤਲ ਕੇਸ ਦੀ ਸੁਣਵਾਈ ਬੁੜੈਲ ਜੇਲ ਵਿੱਚ ਜੱਜ ਜੇ ਐਸ ਸਿੱਧੂ ਦੀ ਅਦਾਲਤ ਵਿੱਚ ਹੋਈ। ਆਖਰੀ ਗਵਾਹ ਡਾ. ਲਾਲ ਜੋ ਕਿ ਹੈਦਰਾਬਾਦ ਤੋਂ ਡੀ.ਐਨ.ਏ. ਮਾਹਰ ਹਨ, ਨੇ ਆਪਣੀ ਗਵਾਹੀ ਦਿੱਤੀ। ਡਾ ਲਾਲ ਨੇ ਦੱਸਿਆ ਕਿ ਸਿੱਖਾਂ ਦੇ ਕਾਤਲ ਬੇਅੰਤ ਮੁੱਖ ਮੰਤਰੀ ਨੂੰ ਆਪਾ ਵਾਰ ਕੇ ਸਜ਼ਾ ਦੇਣ ਵਾਲੇ ਭਾਈ ਦਿਲਾਵਰ ਸਿੰਘ ਦੇ ਅੰਗਾਂ ਨੂੰ ਡੀ.ਐਨ.ਏ. ਲਈ ਹੈਦਰਾਬਾਦ ਭੇਜਿਆ ਗਿਆ ਸੀ, ਜਿਸ ਨੂੰ ਭਾਈ ਦਿਲਾਵਰ ਸਿੰਘ ਦੇ ਪਿਤਾ ਹਰਨੇਕ ਸਿੰਘ ਅਤੇ ਮਾਤਾ ਸੁਖਜੀਤ ਕੌਰ ਦੇ ਡੀ.ਐਨ.ਏ. ਨਮੂਨਿਆਂ ਨਾਲ ਮਿਲਾਇਆ ਗਿਆ ਸੀ। ਇਹ ਸਾਰੇ ਨਮੂਨੇ ਇੱਕ ਦੂਜੇ ਨਾਲ ਮਿਲਦੇ ਸਨ ਜਿਸਤੋਂ ਇਹ ਸਿੱਧ ਹੋ ਗਿਆ ਕਿ ਮਨੁੱਖੀ ਬੰਬ ਬਣ ਕੇ ਸ਼ਹੀਦ ਹੋਣ ਵਾਲਾ ਭਾਈ ਦਿਲਾਵਰ ਸਿੰਘ ਹੀ ਸੀ।
ਭਾਈ ਜਗਤਾਰ ਸਿੰਘ ਹਵਾਰਾ ਦੀ ਜ਼ਮਾਨਤ ਅੱਜ ਅਤੁਲ ਕਸਾਨਾ, ਐਡੀਸ਼ਨਲ ਸੈਸ਼ਨਜ ਜੱਜ ਵਲੋਂ ਖਾਰਜ ਕਰ ਦਿੱਤੀ ਗਈ।
ਮਿਆਂਮਾਰ ਵਿਖੇ ਅਣਮਨੁੱਖੀ ਜ਼ੁਲਮਾਂ ਤੇ ਕਤਲੇਆਮ ਦੀ ਮਾਰ ਝੱਲ ਰਹੇ ਰੋਹਿੰਗਿਆ ਮੁਸਲਮਾਨਾਂ ਦੇ ਹੱਕ ਵਿਚ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਲੁਧਿਆਨਵੀ ਦੀ ਅਗਵਾਈ ਹੇਠ ਹਜ਼ਾਰਾਂ ਮੁਸਲਮਾਨਾਂ ਨੇ ਅੱਜ (12 ਸਤੰਬਰ) ਲੁਧਿਆਣਾ ਵਿਖੇ ਰੋਸ ਮਾਰਚ ਕਰਕੇ ਕੌਮਾਂਤਰੀ ਜਥੇਬੰਦੀਆਂ ਨੂੰ ਇਸ ਕਤਲੇਆਮ ਵਿਰੁੱਧ ਅੱਗੇ ਆਉਣ ਦੀ ਅਪੀਲ ਕੀਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਡੇਰਾ ਸਿਰਸਾ ਦੇ ਮੁਖੀ ਨੂੰ ਬਲਾਤਕਾਰ ਦੇ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਡੇਰਾ ਪ੍ਰੇਮੀਆਂ ਵਲੋਂ ਕੀਤੀ ਗਈ ਗੁੰਡਾਗਰਦੀ ਦਾ ਦੋਸ਼ ਪੰਜਾਬ ਸਿਰ ਲਾਉਣ ਦੀ ਨਿਖੇਧੀ ਕਰਦਿਆਂ ਇਸ ਨੂੰ ਖੱਟੜ ਵੱਲੋਂ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਬੇਤੁਕੀ ਕੋਸ਼ਿਸ਼ ਕਰਾਰ ਦਿੱਤਾ ਹੈ।
ਜੀਐਸਟੀ ਲਾਗੂ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਜੀਐਸਟੀ ਤੋਂ ਛੋਟ ਲਈ ਚਾਰਾਜੋਈ ਕੀਤੀ ਗਈ ਹੈ ਪਰ ਹਾਲੇ ਤਕ ਛੋਟ ਨਾ ਮਿਲਣ ਦੀ ਸੂਰਤ 'ਚ ਕਮੇਟੀ ਨੇ ਜੀਐਸਟੀ ਰਜਿਸਟਰੇਸ਼ਨ ਨੰਬਰ ਵਾਸਤੇ ਕਾਨੂੰਨੀ ਅਤੇ ਵਿੱਤੀ ਮਾਹਰਾਂ ਨਾਲ ਸਲਾਹ-ਮਸ਼ਵਰਾ ਸ਼ੁਰੂ ਕੀਤਾ ਹੈ।
ਵਿੱਤੀ ਸੰਕਟ ’ਚ ਘਿਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖ਼ਾਹ ਕਿਸ਼ਤਾਂ ਵਿੱਚ ਦੇ ਰਹੀ ਹੈ। ਫਿਲਹਾਲ 60 ਫ਼ੀਸਦ ਮੁਲਾਜ਼ਮਾਂ ਨੂੰ ਹੀ ਤਨਖਾਹ ਮਿਲੀ ਹੈ। ਕੁੱਝ ਜ਼ਿਲ੍ਹਿਆਂ ਦੇ ਆਈਏਐਸ ਅਤੇ ਆਈਪੀਐਸ ਅਫ਼ਸਰ ਵੀ ਤਨਖਾਹ ਨੂੰ ਉਡੀਕ ਰਹੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।