Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 13, 2017

September 13, 2017

ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅਮਰੀਕਾ ਦੀ ਬਰਕਲੇ ਯੂਨੀਵਰਸਿਟੀ ’ਚ 1984 ਸਿੱਖ ਕਤਲੇਆਮ ਬਾਰੇ ਦਿੱਤੇ ਗਏ ਬਿਆਨ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਖਾਂ ਵਿਚ ਘੱਟਾ ਪਾਉਣ ਵਾਲਾ ਦੱਸਿਆ ਹੈ। ਦਿੱਲੀ ਗੁਰਦੁਆਰਾ ਕਮੇਟੀ ਵਲੋਂ ਮੀਡੀਆ ਨੂੰ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਰਾਹੁਲ ਗਾਂਧੀ ਨੇ ਕੌਮਾਂਤਰੀ ਫੋਰਮ ’ਤੇ ਆਪਣੀ ਦਾਦੀ ਇੰਦਰਾ ਗਾਂਧੀ ਅਤੇ ਪਿਤਾ ਰਾਜੀਵ ਗਾਂਧੀ ਦੇ ਕਤਲ ਨੂੰ ਹਿੰਸਾ ਦਾ ਪੀੜਤ ਦੱਸਕੇ 1984 ਸਿੱਖ ਕਤਲੇਆਮ ਨੂੰ ਜਾਇਜ਼ ਠਹਿਰਾਉਣ ਦੀ ਨਾਕਾਮ ਕੋਸ਼ਿਸ਼ ਕੀਤੀ ਹੈ।
ਯੂਨੀਵਰਸਿਟੀ ਆਫ ਕੈਲੀਫੋਰਨੀਆ 'ਚ ਰਾਹੁਲ ਗਾਂਧੀ ਨੂੰ ਸਿੱਖਾਂ ਵਲੋਂ ਕੀਤੇ ਗਏ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਸਿੱਖਾਂ ਵਲੋਂ ਇਹ ਵਿਰੋਧ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਵਲੋਂ ਨਵੰਬਰ 1984 'ਚ ਸਿੱਖਾਂ ਦੇ ਕਤਲੇਆਮ 'ਚ ਸ਼ਾਮਲ ਆਗੂਆਂ ਨੂੰ ਬਚਾਉਣ ਦੇ ਵਿਰੋਧ 'ਚ ਕੀਤਾ ਗਿਆ। ਪ੍ਰੋਗਰਾਮ ਦੌਰਾਨ ਇਕ ਵਿਦਿਆਰਥੀ ਸੇਬੀਆ ਚਾਹਲ ਨੇ ਰਾਹੁਲ ਗਾਂਧੀ ਨੂੰ ਜਦੋਂ ਇਹ ਸਵਾਲ ਕੀਤਾ ਕਿ ਜੇਕਰ ਤੁਸੀਂ ਇਨਸਾਫ ਲਈ ਸਿੱਖਾਂ ਦੇ ਨਾਲ ਹੋ ਤਾਂ ਫਿਰ ਤੁਸੀਂ ਹੁਣ ਤਕ ਉਨ੍ਹਾਂ ਕਾਂਗਰਸੀ ਆਗੂਆਂ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ ਜੋ 1984 ਸਿੱਖ ਕਤਲੇਆਮ ਲਈ ਜ਼ਿੰਮੇਵਾਰ ਹਨ। ਤਾਂ ਰਾਹੁਲ ਗਾਂਧੀ ਨੇ ਸਭ ਦੇ ਸਾਹਮਣੇ ਜਵਾਬ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਇਸ ਪ੍ਰੋਗਰਾਮ ਤੋਂ ਬਾਅਦ ਵਿਅਕਤੀਗਤ ਤੌਰ 'ਤੇ ਇਸਦਾ ਜਵਾਬ ਦੇਵੇਗਾ।
ਪਟਿਆਲਾ ਦੇ ਐਡੀਸ਼ਨ ਸੈਸ਼ਨਜ਼ ਜੱਜ ਰਵਦੀਪ ਸਿੰਘ ਹੁੰਦਲ ਨੇ ਅੱਜ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਐਫ.ਆਈ.ਆਰ. ਨੰ: 17/2010 ਅਧੀਨ ਧਾਰਾ 3/4/5 ਧਮਾਕਾਖੇਜ਼ ਸਮੱਗਰੀ ਐਕਟ, 25 ਅਸਲਾ ਐਕਟ, ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ 11, 13, 16, 17, 18, 20, ਥਾਣਾ ਸਦਰ, ਨਾਭਾ ਦੇ ਕੇਸ ਵਿਚੋਂ ਬਰੀ ਕਰ ਦਿੱਤਾ।
ਚੋਣ ਕਮਿਸ਼ਨ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ 11 ਅਕਤੂਬਰ ਨੂੰ ਕਰਵਾਉਣ ਦਾ ਐਲਾਨ ਕੀਤਾ ਹੈ ਜਦੋਂਕਿ ਨਤੀਜਾ 15 ਅਕਤੂਬਰ ਨੂੰ ਐਲਾਨਿਆ ਜਾਵੇਗਾ। ਭਾਜਪਾ ਦੇ ਸੰਸਦ ਮੈਂਬਰ ਵਿਨੋਦ ਖੰਨਾ ਦੀ ਮੌਤ ਹੋ ਜਾਣ ਕਾਰਨ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਸੀਟ ਖ਼ਾਲੀ ਹੋਈ ਸੀ। ਚੋਣ ਕਮਿਸ਼ਨ ਵਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਕ 11 ਅਕਤੂਬਰ ਨੂੰ ਗੁਰਦਾਸਪੁਰ ਹਲਕੇ ਦੀ ਜ਼ਿਮਨੀ ਚੋਣ ਹੋਵੇਗੀ ਅਤੇ 15 ਅਕਤੂਬਰ ਨੂੰ ਨਤੀਜੇ ਦਾ ਐਲਾਨ ਹੋਵੇਗਾ। ਇਸ ਸਬੰਧੀ ਨੋਟੀਫ਼ਿਕੇਸ਼ਨ 15 ਸਤੰਬਰ ਨੂੰ ਜਾਰੀ ਕੀਤਾ ਜਾਵੇਗਾ ਅਤੇ ਉਸੇ ਦਿਨ ਨਾਮਜ਼ਦਗੀ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਅੱਜ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਵਿਚਾਰੇ ਜਾਣ ਵਾਲੇ ਮਸਲਿਆਂ ਨੂੰ ਲੈ ਕੇ ਬਣਾਈ ਗਈ ਸਲਾਹਕਾਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।