ਮਿਆਂਮਾਰ ’ਚ ਰੋਹਿੰਗਿਆ ਮੁਸਲਮਾਨਾਂ ਨਾਲ ਹੋਏ ਤਸ਼ਦੱਦ ਖ਼ਿਲਾਫ਼ ਕੈਨੇਡਾ ਰਹਿੰਦੇ ਲੋਕਾਂ ਨੇ ਵੀ ਹਾਅ ਦਾ ਨਾਅਰਾ ਮਾਰਿਆ ਹੈ। ਇਥੋਂ ਦੇ ਹਾਲੈਂਡ ਪਾਰਕ ’ਚ ਰੋਹਿੰਗਿਆ ਮੁਸਲਮਾਨਾਂ ਦੇ ਕਤਲੇਆਮ ਖਿਲਾਫ ਰੈਲੀ ਕੀਤੀ ਗਈ। ਰੈਲੀ ਦੌਰਾਨ ਸੰਸਦ ਮੈਂਬਰ ਰਣਦੀਪ ਸਿੰਘ ਸਰਾਏ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਨਾਮ ਪੱਤਰ ਸੌਂਪ ਕੇ ਰੋਹਿੰਗਿਆ ਮਸਲੇ ਦੇ ਹੱਲ ਲਈ ਦਖ਼ਲ ਦੇਣ ਦੀ ਮੰਗ ਕੀਤੀ ਗਈ।
ਬੇਅਦਬੀ ਘਟਨਾ ਦੀ ਜਾਂਚ ਕਰ ਰਹੇ ਇਕ ਮੈਂਬਰੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਸੰਮਨ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਅਕਤੂਬਰ 2015 'ਚ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਸ਼ਾਂਤਮਈ ਰੋਸ ਪ੍ਰਗਟ ਕਰ ਰਹੀਆਂ ਸੰਗਤਾਂ 'ਤੇ ਬਹਿਬਲ ਕਲਾਂ ਵਿਖੇ ਪੁਲਿਸ ਵਲੋਂ ਚਲਾਈ ਗੋਲੀ ਕਾਰਨ ਦੋ ਸਿੱਖਾਂ ਦੀ ਮੌਤ ਹੋ ਗਈ ਸੀ।
ਬੀਤੀ ਮਾਰਚ ਪਿੰਡ ਰਾਮ ਦੀਵਾਲੀ ਮੁਸਲਮਾਨਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਅਗਨ ਭੇਟ ਕਰਨ ਦੇ ਤਿੰਨ ਦੋਸ਼ੀਆਂ ਨੂੰ ਅੱਜ (25 ਸਤੰਬਰ) ਸਥਾਨਕ ਅਦਾਲਤ ਨੇ 7-7 ਸਲ ਦੀ ਸਜ਼ਾ ਅਤੇ 5-5 ਹਜ਼ਾਰ ਰੁਪਏ ਜ਼ੁਰਮਾਨਾ ਸੁਣਾਇਆ ਹੈ।
ਸ. ਸਿਮਰਨਜੀਤ ਸਿੰਘ ਮਾਨ ਨੇ ਜਾਰੀ ਪ੍ਰੈਸ ਬਿਆਨ 'ਚ ਕਿਹਾ ਗਿਆ ਹੈ ਕਿ ਅੰਗਰੇਜ਼ੀ ਟ੍ਰਿਬਿਊਨ ਵੱਲੋਂ ਪਤੰਜਲੀ ਦੇ ਉਤਪਾਦ ਇਸਤੇਮਾਲ ਕਰਨ ਲਈ ਲੋਕਾਂ ਪ੍ਰੇਰਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਨੇ ਪਾਰਟੀ ਦਫਤਰ ਤੋਂ ਜਾਰੀ ਬਿਆਨ 'ਚ ਕਿਹਾ ਕਿ ਜਦਕਿ ਪੱਤਰਕਾਰੀ ਦੇ ਖੇਤਰ 'ਚ ਇਕ ਸੰਪਾਦਕ ਜਾਂ ਟ੍ਰਿਬਿਊਨ ਅਦਾਰੇ ਨੂੰ ਚਾਹੀਦਾ ਸੀ ਕਿ ਉਹ ਇਥੋਂ ਦੇ ਨਿਵਾਸੀਆਂ ਨੂੰ ਹਰ ਪੱਖੋਂ ਸਹੀ ਜਾਣਕਾਰੀ ਦੇਵੇ ਅਤੇ ਤੱਥਾਂ 'ਤੇ ਅਧਾਰਿਤ ਰਿਪੋਰਟਿੰਗ ਕਰਕੇ ਅਜਿਹੇ ਉਤਪਾਦਾਂ ਨੂੰ ਇਸਤੇਮਾਲ ਕਰਨ ਤੋਂ ਆਮ ਲੋਕਾਂ ਨੂੰ ਰੋਕੇ ਜਿਹੜੇ ਕਿ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਨੁਕਸਾਨ ਪਹੁੰਚਾਉਣ ਵਾਲੇ ਹਨ।
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਅੱਜ (25 ਸਤੰਬਰ) ਇਕ ਪ੍ਰੈਸ ਨੋਟ ਜਾਰੀ ਕਰਕੇ ਕਿਹਾ ਕਿ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡੀ.ਸੀ. ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਦਿੱਤੇ ਗਏ।
ਨਿਊਜ਼ੀਲੈਂਡ ਦੀਆਂ ਆਮ ਚੋਣਾਂ ਲਈ ਵੋਟਾਂ ਪਾਉਣ ਦਾ ਕਾਰਜ ਜੋ ਕਿ 11 ਸਤੰਬਰ ਦਿਨ ਤੋਂ ਜਾਰੀ ਸੀ 23 ਸਤੰਬਰ ਸ਼ਾਮ 7 ਵਜੇ ਖਤਮ ਹੋਇਆ। ਇਸਦੇ ਕੁਝ ਸਮੇਂ ਬਾਅਦ ਨਿਊਜ਼ੀਲੈਂਡ ਦੀ 52ਵੀਂ ਸੰਸਦ ਦੇ ਲਈ ਚੁਣੇ ਜਾਣ ਵਾਲੇ ਸੰਸਦ ਮੈਂਬਰਾਂ ਦੇ ਰੁਝਾਨ ਨਤੀਜੇ ਆਉਣੇ ਸ਼ੁਰੂ ਹੋ ਗਏ।
ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਐਤਵਾਰ (24 ਸਤੰਬਰ) ਨੂੰ ਬਿਆਨ ਜਾਰੀ ਕਰਕੇ ਕਿਹਾ ਕਿ ਸਿੱਖ ਜਥੇਬੰਦੀਆਂ ਵਰਲਡ ਸਿੱਖ ਪਾਰਲੀਮੈਂਟ ਲਈ ਆਪਣੇ ਨੁਮਾਇੰਦਿਆਂ ਦੇ ਨਾਂ 10 ਨਵੰਬਰ, 2015 ਨੂੰ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ਦੇ ਕਾਰਜਕਾਰੀ ਜਥੇਦਾਰਾਂ ਨੂੰ ਸੌਂਪਣ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਟਾਂਡਾ ਨੂੰ ਦਲ ਖਾਲਸਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ ਅਤੇ ਉਹਨਾਂ ਦੀ ਥਾਂ ਪਰਮਜੀਤ ਸਿੰਘ ਮੰਡ ਨੂੰ ਯੂਥ ਵਿੰਗ ਦਾ ਐਕਟਿੰਗ ਪ੍ਰਧਾਨ ਥਾਪਿਆ ਗਿਆ ਹੈ।
ਲਾਅ ਕਮਿਸ਼ਨ ਦੇ ਚੇਅਰਮੈਨ ਦਾ ਕਹਿਣਾ ਹੈ ਕਿ ਭਾਰਤੀ ਕਾਨੂੰਨੀ ਪ੍ਰਣਾਲੀ ‘ਐਨੀ ਗੁੰਝਲਦਾਰ’ ਅਤੇ ਮਹਿੰਗੀ ਹੈ ਕਿ ਗ਼ਰੀਬ ਬੰਦਾ ਤਾਂ ਇਸ ਤੱਕ ਪਹੁੰਚ ਹੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਗ਼ਰੀਬ ਤਾਂ ਵੱਡੇ ਵਕੀਲ ਕਰਨ ਤੋਂ ਵੀ ਅਸਮਰੱਥ ਹੈ।
ਮੋਹਾਲੀ ਦੇ ਫ਼ੇਜ਼-3ਬੀ2 ਵਿੱਚ ਰਹਿੰਦੇ ਸੀਨੀਅਰ ਪੱਤਰਕਾਰ ਕੇ.ਜੇ. ਸਿੰਘ (65) ਅਤੇ ਉਨ੍ਹਾਂ ਦੀ ਮਾਂ ਗੁਰਚਰਨ ਕੌਰ (90) ਦਾ ਸ਼ਨੀਵਾਰ ਘਰ ਵਿੱਚ ਕਤਲ ਹੋ ਗਿਆ। ਘਰ ਵਿੱਚੋਂ ਐਲਈਡੀ ਅਤੇ ਕੁੱਝ ਹੋਰ ਸਾਮਾਨ ਗਾਇਬ ਹੈ। ਖ਼ਬਰਾਂ ਮੁਤਾਬਕ ਸਾਰਾ ਸਾਮਾਨ ਖਿੰਡਿਆ ਪਿਆ ਸੀ ਅਤੇ ਦਰਵਾਜ਼ੇ ਤੇ ਖਿੜਕੀਆਂ ਨੂੰ ਵੀ ਖ਼ੂਨ ਲੱਗਿਆ ਹੋਇਆ ਸੀ। ਉਨ੍ਹਾਂ ਦੇ ਘਰ ਬਾਹਰੋਂ ਫੋਰਡ ਆਈਕਨ ਕਾਰ ਵੀ ਗਾਇਬ ਹੈ।
« Previous Page — Next Page »