ਮਿਆਂਮਾਰ (ਬਰਮਾ) ‘ਚ ਰੋਹਿੰਗਿਆ ਮੁਸਲਮਾਨਾਂ ਦੇ ਕਤਲੇਆਮ ਖਿਲਾਫ ਸਰੀ (ਕੈਨੇਡਾ) ’ਚ ਪ੍ਰਦਰਸ਼ਨ

ਮਿਆਂਮਾਰ ’ਚ ਰੋਹਿੰਗਿਆ ਮੁਸਲਮਾਨਾਂ ਨਾਲ ਹੋਏ ਤਸ਼ਦੱਦ ਖ਼ਿਲਾਫ਼ ਕੈਨੇਡਾ ਰਹਿੰਦੇ ਲੋਕਾਂ ਨੇ ਵੀ ਹਾਅ ਦਾ ਨਾਅਰਾ ਮਾਰਿਆ ਹੈ। ਇਥੋਂ ਦੇ ਹਾਲੈਂਡ ਪਾਰਕ ’ਚ ਰੋਹਿੰਗਿਆ ਮੁਸਲਮਾਨਾਂ ਦੇ ਕਤਲੇਆਮ ਖਿਲਾਫ ਰੈਲੀ ਕੀਤੀ ਗਈ। ਰੈਲੀ ਦੌਰਾਨ ਸੰਸਦ ਮੈਂਬਰ ਰਣਦੀਪ ਸਿੰਘ ਸਰਾਏ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਨਾਮ ਪੱਤਰ ਸੌਂਪ ਕੇ ਰੋਹਿੰਗਿਆ ਮਸਲੇ ਦੇ ਹੱਲ ਲਈ ਦਖ਼ਲ ਦੇਣ ਦੀ ਮੰਗ ਕੀਤੀ ਗਈ।

ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਡੇਰਾ ਸਿਰਸਾ ਮੁਖੀ ਨੂੰ ਮਾਫ ਕਰਨ ਦੇ ਸਬੰਧ ‘ਚ ਪ੍ਰੋ. ਬਡੂੰਗਰ ਨੂੰ ਸੱਦਿਆ

ਬੇਅਦਬੀ ਘਟਨਾ ਦੀ ਜਾਂਚ ਕਰ ਰਹੇ ਇਕ ਮੈਂਬਰੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਸੰਮਨ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਅਕਤੂਬਰ 2015 ‘ਚ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਸ਼ਾਂਤਮਈ ਰੋਸ ਪ੍ਰਗਟ ਕਰ ਰਹੀਆਂ ਸੰਗਤਾਂ ‘ਤੇ ਬਹਿਬਲ ਕਲਾਂ ਵਿਖੇ ਪੁਲਿਸ ਵਲੋਂ ਚਲਾਈ ਗੋਲੀ ਕਾਰਨ ਦੋ ਸਿੱਖਾਂ ਦੀ ਮੌਤ ਹੋ ਗਈ ਸੀ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਤਿੰਨ ਦੋਸ਼ੀਆਂ ਨੂੰ 7-7 ਸਾਲ ਦੀ ਸਜ਼ਾ ਅਤੇ 5-5 ਹਜ਼ਾਰ ਰੁਪਏ ਜ਼ੁਰਮਾਨਾ

ਬੀਤੀ ਮਾਰਚ ਪਿੰਡ ਰਾਮ ਦੀਵਾਲੀ ਮੁਸਲਮਾਨਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਅਗਨ ਭੇਟ ਕਰਨ ਦੇ ਤਿੰਨ ਦੋਸ਼ੀਆਂ ਨੂੰ ਅੱਜ (25 ਸਤੰਬਰ) ਸਥਾਨਕ ਅਦਾਲਤ ਨੇ 7-7 ਸਲ ਦੀ ਸਜ਼ਾ ਅਤੇ 5-5 ਹਜ਼ਾਰ ਰੁਪਏ ਜ਼ੁਰਮਾਨਾ ਸੁਣਾਇਆ ਹੈ।

ਸ. ਮਾਨ ਵਲੋਂ ‘ਅੰਗਰੇਜ਼ੀ ਟ੍ਰਿਬਿਊਨ’ ਨੂੰ ਰਾਮਦੇਵ ਦੇ ਮਿਲਾਵਟੀ ਉਤਪਾਦਾਂ ਦਾ ਪ੍ਰਚਾਰ ਨਾ ਕਰਨ ਦੀ ਸਲਾਹ

ਸ. ਸਿਮਰਨਜੀਤ ਸਿੰਘ ਮਾਨ ਨੇ ਜਾਰੀ ਪ੍ਰੈਸ ਬਿਆਨ ‘ਚ ਕਿਹਾ ਗਿਆ ਹੈ ਕਿ ਅੰਗਰੇਜ਼ੀ ਟ੍ਰਿਬਿਊਨ ਵੱਲੋਂ ਪਤੰਜਲੀ ਦੇ ਉਤਪਾਦ ਇਸਤੇਮਾਲ ਕਰਨ ਲਈ ਲੋਕਾਂ ਪ੍ਰੇਰਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਨੇ ਪਾਰਟੀ ਦਫਤਰ ਤੋਂ ਜਾਰੀ ਬਿਆਨ ‘ਚ ਕਿਹਾ ਕਿ ਜਦਕਿ ਪੱਤਰਕਾਰੀ ਦੇ ਖੇਤਰ ‘ਚ ਇਕ ਸੰਪਾਦਕ ਜਾਂ ਟ੍ਰਿਬਿਊਨ ਅਦਾਰੇ ਨੂੰ ਚਾਹੀਦਾ ਸੀ ਕਿ ਉਹ ਇਥੋਂ ਦੇ ਨਿਵਾਸੀਆਂ ਨੂੰ ਹਰ ਪੱਖੋਂ ਸਹੀ ਜਾਣਕਾਰੀ ਦੇਵੇ ਅਤੇ ਤੱਥਾਂ ‘ਤੇ ਅਧਾਰਿਤ ਰਿਪੋਰਟਿੰਗ ਕਰਕੇ ਅਜਿਹੇ ਉਤਪਾਦਾਂ ਨੂੰ ਇਸਤੇਮਾਲ ਕਰਨ ਤੋਂ ਆਮ ਲੋਕਾਂ ਨੂੰ ਰੋਕੇ ਜਿਹੜੇ ਕਿ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਨੁਕਸਾਨ ਪਹੁੰਚਾਉਣ ਵਾਲੇ ਹਨ।

ਸਰਕਾਰ ਪਰਾਲੀ ਸਾਂਭਣ ਲਈ 6000 ਪ੍ਰਤੀ ਏਕੜ ਦੇਵੇ ਨਹੀਂ ਅਸੀਂ ਪਰਾਲੀ ਸਾੜਨ ਲਈ ਮਜਬੂਰ ਹੋਵਾਂਗੇ: ਕਾਦੀਆਂ

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਅੱਜ (25 ਸਤੰਬਰ) ਇਕ ਪ੍ਰੈਸ ਨੋਟ ਜਾਰੀ ਕਰਕੇ ਕਿਹਾ ਕਿ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡੀ.ਸੀ. ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਦਿੱਤੇ ਗਏ।

ਨਿਊਜ਼ੀਲੈਂਡ ਸੰਸਦ ‘ਚ ਚੌਥੀ ਵਾਰ ਪਹੁੰਚੇ ਕੰਵਲਜੀਤ ਸਿੰਘ ਬਖਸ਼ੀ ਅਤੇ ਦੂਜੀ ਵਾਰ ਡਾ. ਪਰਮਜੀਤ ਕੌਰ ਪਰਮਾਰ

ਨਿਊਜ਼ੀਲੈਂਡ ਦੀਆਂ ਆਮ ਚੋਣਾਂ ਲਈ ਵੋਟਾਂ ਪਾਉਣ ਦਾ ਕਾਰਜ ਜੋ ਕਿ 11 ਸਤੰਬਰ ਦਿਨ ਤੋਂ ਜਾਰੀ ਸੀ 23 ਸਤੰਬਰ ਸ਼ਾਮ 7 ਵਜੇ ਖਤਮ ਹੋਇਆ। ਇਸਦੇ ਕੁਝ ਸਮੇਂ ਬਾਅਦ ਨਿਊਜ਼ੀਲੈਂਡ ਦੀ 52ਵੀਂ ਸੰਸਦ ਦੇ ਲਈ ਚੁਣੇ ਜਾਣ ਵਾਲੇ ਸੰਸਦ ਮੈਂਬਰਾਂ ਦੇ ਰੁਝਾਨ ਨਤੀਜੇ ਆਉਣੇ ਸ਼ੁਰੂ ਹੋ ਗਏ।

ਵਰਲਡ ਸਿੱਖ ਪਾਰਲੀਮੈਂਟ ਲਈ ਨਾਮਜ਼ਦਗੀਆਂ ਕਾਰਜਕਾਰੀ ਜਥੇਦਾਰਾਂ ਨੂੰ ਭੇਜੀਆਂ ਜਾਣ: ਭਾਈ ਦਾਦੂਵਾਲ

ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਐਤਵਾਰ (24 ਸਤੰਬਰ) ਨੂੰ ਬਿਆਨ ਜਾਰੀ ਕਰਕੇ ਕਿਹਾ ਕਿ ਸਿੱਖ ਜਥੇਬੰਦੀਆਂ ਵਰਲਡ ਸਿੱਖ ਪਾਰਲੀਮੈਂਟ ਲਈ ਆਪਣੇ ਨੁਮਾਇੰਦਿਆਂ ਦੇ ਨਾਂ 10 ਨਵੰਬਰ, 2015 ਨੂੰ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ਦੇ ਕਾਰਜਕਾਰੀ ਜਥੇਦਾਰਾਂ ਨੂੰ ਸੌਂਪਣ।

ਦਲ ਖ਼ਾਲਸਾ ਵਲੋਂ ਅੱਜ ਆਪਣੇ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਗਿਆ

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਟਾਂਡਾ ਨੂੰ ਦਲ ਖਾਲਸਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ ਅਤੇ ਉਹਨਾਂ ਦੀ ਥਾਂ ਪਰਮਜੀਤ ਸਿੰਘ ਮੰਡ ਨੂੰ ਯੂਥ ਵਿੰਗ ਦਾ ਐਕਟਿੰਗ ਪ੍ਰਧਾਨ ਥਾਪਿਆ ਗਿਆ ਹੈ।

ਸਾਬਕਾ ਜੱਜ ਨੇ ਕਿਹਾ; ਟੈਕਸੀ ਵਾਲੇ ਵਾਂਗ ਪ੍ਰਤੀ ਘੰਟਾ ਦੇ ਹਿਸਾਬ ਨਾਲ ਪੈਸੇ ਲੈਂਦੇ ਹਨ ‘ਵੱਡੇ’ ਵਕੀਲ

ਲਾਅ ਕਮਿਸ਼ਨ ਦੇ ਚੇਅਰਮੈਨ ਦਾ ਕਹਿਣਾ ਹੈ ਕਿ ਭਾਰਤੀ ਕਾਨੂੰਨੀ ਪ੍ਰਣਾਲੀ ‘ਐਨੀ ਗੁੰਝਲਦਾਰ’ ਅਤੇ ਮਹਿੰਗੀ ਹੈ ਕਿ ਗ਼ਰੀਬ ਬੰਦਾ ਤਾਂ ਇਸ ਤੱਕ ਪਹੁੰਚ ਹੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਗ਼ਰੀਬ ਤਾਂ ਵੱਡੇ ਵਕੀਲ ਕਰਨ ਤੋਂ ਵੀ ਅਸਮਰੱਥ ਹੈ।

‘ਦਾ ਟ੍ਰਿਬਿਊਨ’ ਦੇ ਸੇਵਾਮੁਕਤ ਪੱਤਰਕਾਰ ਕੇ.ਜੇ. ਸਿੰਘ ਅਤੇ ਉਨ੍ਹਾਂ ਦੀ ਮਾਂ ਦਾ ਮੋਹਾਲੀ ਸਥਿਤ ਘਰ ‘ਚ ਕਤਲ

ਮੋਹਾਲੀ ਦੇ ਫ਼ੇਜ਼-3ਬੀ2 ਵਿੱਚ ਰਹਿੰਦੇ ਸੀਨੀਅਰ ਪੱਤਰਕਾਰ ਕੇ.ਜੇ. ਸਿੰਘ (65) ਅਤੇ ਉਨ੍ਹਾਂ ਦੀ ਮਾਂ ਗੁਰਚਰਨ ਕੌਰ (90) ਦਾ ਸ਼ਨੀਵਾਰ ਘਰ ਵਿੱਚ ਕਤਲ ਹੋ ਗਿਆ। ਘਰ ਵਿੱਚੋਂ ਐਲਈਡੀ ਅਤੇ ਕੁੱਝ ਹੋਰ ਸਾਮਾਨ ਗਾਇਬ ਹੈ। ਖ਼ਬਰਾਂ ਮੁਤਾਬਕ ਸਾਰਾ ਸਾਮਾਨ ਖਿੰਡਿਆ ਪਿਆ ਸੀ ਅਤੇ ਦਰਵਾਜ਼ੇ ਤੇ ਖਿੜਕੀਆਂ ਨੂੰ ਵੀ ਖ਼ੂਨ ਲੱਗਿਆ ਹੋਇਆ ਸੀ। ਉਨ੍ਹਾਂ ਦੇ ਘਰ ਬਾਹਰੋਂ ਫੋਰਡ ਆਈਕਨ ਕਾਰ ਵੀ ਗਾਇਬ ਹੈ।