ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਕਸਬੇ 'ਚ ਦੁਪਹਿਰ ਵੇਲੇ ਮੰਤਰੀ ਦੇ ਕਾਫ਼ਲੇ 'ਤੇ ਗ੍ਰਨੇਡ ਨਾਲ ਹਮਲਾ ਕੀਤਾ, ਜੋ ਨਿਸ਼ਾਨੇ 'ਤੋਂ ਭਟਕ ਕੇ ਸੜਕ ਕਿਨਾਰੇ ਇਕ ਜ਼ੋਰਦਾਰ ਧਮਾਕੇ ਨਾਲ ਫਟ ਗਿਆ। ਜਿਸ 'ਚ ਇਕ ਲੜਕੀ ਸਮੇਤ 3 ਜਣਿਆਂ ਦੀ ਮੌਤ ਹੋ ਗਈ। ਭਾਰਤੀ ਨੀਮ ਫੌਜੀ ਦਸਤੇ ਦੇ 7 ਮੁਲਾਜ਼ਮਾਂ ਸਣੇ 34 ਆਮ ਸ਼ਹਿਰੀ ਇਸ ਹਮਲੇ 'ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤਰਾਲ ਅਤੇ ਸ੍ਰੀਨਗਰ ਦੇ ਹਸਪਤਾਲਾਂ 'ਚ ਇਲਾਜ ਲਈ ਦਾਖਲ ਕਰਵਾ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਵੇਰੇ 11:45 ਵਜੇ ਜੰਮੂ ਕਸ਼ਮੀਰ ਦੇ ਮੰਤਰੀ ਨਈਮ ਅਖ਼ਤਰ ਤਰਾਲ ਜਾ ਰਹੇ ਸਨ।
ਸਰਕਾਰ ਨੇ ਕਿਸਾਨਾਂ ਦੇ ਸੰਘਰਸ਼ ਨੂੰ ਸਖਤੀ ਨਾਲ ਨਜਿੱਠਣ ਦੀ ਤਿਆਰੀ ਕਰ ਲਈ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਇਸ ਸੰਘਰਸ਼ ਬਾਰੇ ਜਾਰੀ ਕੀਤੀਆਂ ਹਿਦਾਇਤਾਂ ਨੇ ਸਰਕਾਰ ਵਾਸਤੇ ਸੰਘਰਸ਼ ਨੂੰ ਸਖਤੀ ਨਾਲ ਦਬਾਉਣ ਲਈ ਵੱਡਾ ਬਹਾਨਾ ਮੁਹੱਈਆ ਕਰਵਾ ਦਿੱਤਾ ਹੈ।
ਜਨਤਕ ਥਾਂ ’ਤੇ ਸਿਗਰੇਟਨੋਸ਼ੀ ਦਾ ਵਿਰੋਧ ਕਰਨ ਕਰਕੇ ਮਾਰੇ ਗਏ ਸਿੱਖ ਨੌਜਵਾਨ ਗੁਰਪ੍ਰੀਤ ਸਿੰਘ ਦੇ ਨਾਂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਸ਼ਾਂ ਮੁਕਤੀ ਮੁਹਿੰਮ ਦਾ ਨਾਂ ਰੱਖਣ ਦੀ ਦਿੱਲੀ ਸਰਕਾਰ ਪਾਸੋਂ ਮੰਗ ਕੀਤੀ ਹੈ।
ਹਿੰਦੂ, ਹਿੰਦੀ, ਹਿੰਦੁਸਤਾਨ ਦੀ ਵਿਚਾਰਧਾਰਾ ਦੀ ਧਾਰਣੀ ਨਰਿੰਦਰ ਮੋਦੀ ਸਰਕਾਰ ਨੇ ਘੱਟਗਿਣਤੀ ਕੌਮਾਂ ਦੇ ਨਾਲ-ਨਾਲ ਉਨ੍ਹਾਂ ਦੇ ਧਰਮ ਅਸਥਾਨਾਂ ਉਪਰ ਵੀ ਮਾਰੂ ਸਿਧਾਂਤਕ ਹਮਲੇ ਸ਼ੁਰੂ ਕਰ ਦਿੱਤੇ ਹਨ ਜਿਸਦੀ ਪਰਤੱਖ ਮਿਸਾਲ ਕੇਂਦਰ ਸਰਕਾਰ ਦੇ ਪ੍ਰਚਾਰ ਤੇ ਪ੍ਰਸਾਰ ਵਿਭਾਗ ਦਾ ਉਹ ਇਸ਼ਤਿਹਾਰ ਹੈ ਜੋ ਕੀ ਸਿੱਖ ਕੌਮ ਦੇ ਕੇਂਦਰੀ ਧਰਮ ਅਸਥਾਨ ਦਰਬਾਰ ਸਾਹਿਬ ਵਿਖੇ ਰੱਖੀ ਜਾ ਰਹੀ ਸਾਫ ਸਫਾਈ ਦਾ ਸਿਹਰਾ ਨਰਿੰਦਰ ਮੋਦੀ ਦੁਆਰਾ ਚਲਾਈ "ਸਵੱਛ ਭਾਰਤ ਮੁਹਿੰਮ" ਦੇ ਸਿਰ ਮੜ੍ਹਨ ਦੀ ਕੋਸ਼ਿਸ਼ ਕਰ ਰਿਹਾ ਹੈ?
ਸਵਿਟਜ਼ਰਲੈਂਡ ਵਿਚ ਬੈਂਕ ਅਧਿਕਾਰੀ ਵਜੋਂ ਕੰਮ ਕਰ ਰਹੇ ਲਿਵਤਾਰ ਸਿੰਘ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਲਿਵਤਾਰ ਸਿੰਘ ਵੜੈਚ ਸਿੱਖੀ ਦੇ ਮਹਾਨ ਅਸੂਲਾਂ ਨੂੰ ਦਰਸਾਉਂਦੀ ਛੋਟੀ ਫਿਲਮ ਬਣਾ ਰਹੇ ਹਨ।
ਪਟਿਆਲਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਸਾਹਮਣੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਜਾਣ ਵਾਲੇ ਧਰਨੇ ਨੂੰ ਨਾਕਾਮ ਕਰਨ ਲਈ ਸਾਰੇ ਪੰਜਾਬ ਵਿੱਚੋਂ ਪਟਿਆਲਾ ਅਤੇ ਆਸਪਾਸ ਦੇ ਜ਼ਿਲ੍ਹਿਆਂ ਵਿੱਚ ਵੱਡੀ ਗਿਣਤੀ ਪੁਲਿਸ ਤਾਇਨਾਤ ਕਰ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਾਈ ਕੁਲਵੰਤ ਸਿੰਘ ਮਝੈਲ ਨੂੰ ਚੋਣ ਲੜਾਈ ਜਾਵੇਗੀ।
ਦੱਖਣੀ ਦਿੱਲੀ 'ਚ ਆਪਣੇ ਸਾਹਮਣੇ ਸਿਗਰਟ ਪੀਣ ਤੋਂ ਰੋਕਣ 'ਤੇ ਇਕ ਨੌਜਵਾਨ ਨੇ ਦੋ ਮੋਟਰਸਾਈਕਲ ਸਵਾਰ ਸਿੱਖ ਨੌਜਵਾਨਾਂ ਨੂੰ ਕਾਰ ਨਾਲ ਟੱਕਰ ਮਾਰ ਦਿੱਤੀ, ਜਿਨ੍ਹਾਂ 'ਚੋਂ ਇਕ ਦੀ ਕੱਲ੍ਹ (20 ਸਤੰਬਰ) ਨੂੰ ਹਸਪਤਾਲ ਮੌਤ ਹੋ ਗਈ। ਦੋਸ਼ੀ ਦੀ ਪਛਾਣ ਰੋਹਿਤ ਕ੍ਰਿਸ਼ਨਾ ਮਹੰਤਾ ਵਜੋਂ ਹੋਈ ਹੈ ਜੋ ਕਿ ਇਕ ਵਕੀਲ ਹੈ, ਜਿਸ ਨੂੰ ਅਪੋਲੋ ਹਸਪਤਾਲ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਪੰਜਾਬ ਕਾਂਗਰਸ 'ਚ ਗੁਰਦਾਸਪੁਰ ਜ਼ਿਮਨੀ ਚੋਣਾਂ ਦੀ ਉਮੀਦਵਾਰੀ ਲਈ ਇਕ ਵਾਰ ਫਿਰ ਆਹਮੋ-ਸਾਹਮਣੇ ਹੋਏ ਬਾਜਵਾ ਅਤੇ ਕੈਪਟਨ 'ਚੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕੈਪਟਨ ਦੀ ਪਸੰਦ ਸੁਨੀਲ ਜਾਖੜ ਦੀ ਉਮੀਦਵਾਰੀ 'ਤੇ ਆਪਣੀ ਮੋਹਰ ਲਾ ਦਿੱਤੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਜਿਨ੍ਹਾਂ ਦਾ ਨਾਂਅ ਸੰਭਾਵਿਤ ਉਮੀਦਵਾਰਾਂ ਦੀ ਸੂਚੀ 'ਚ ਸਭ ਤੋਂ ਅੱਗੇ ਚੱਲ ਰਿਹਾ ਸੀ, ਹੁਣ 11 ਅਕਤੂਬਰ ਨੂੰ ਹੋਣ ਵਾਲੀ ਗੁਰਦਾਸਪੁਰ ਜ਼ਿਮਨੀ ਚੋਣ 'ਚ ਕਾਂਗਰਸ ਦੇ ਉਮੀਦਵਾਰ ਹੋਣਗੇ।
ਜਲੰਧਰ ਤੋਂ ਛਪਦੇ ਇਕ ਪੰਜਾਬੀ ਅਖਬਾਰ ਵਿੱਚ 20 ਸਤੰਬਰ ਨੂੰ ਇਕ ਖ਼ਬਰ ਪ੍ਰਕਾਸ਼ਿਤ ਹੋਈ ਸੀ ਜਿਸ ਵਿਚ ਸ਼ਿਵ ਸੈਨਾ ਦੇ ਆਗੂ ਅਤੇ ਨਿਹੰਗ ਬਾਣੇ ਵਿਚ ਬੈਠੇ ਕੁਝ ਬੰਦਿਆਂ ਵਲੋਂ ਸ਼ਿਵ ਸੈਨਿਕਾˆ ਨੂੰ ਸਰਕਾਰੀ ਸੁਰੱਖਿਆ ਦੀ ਮੰਗ ਕਰਦੇ ਦਿਖਾਇਆ ਗਿਆ ਸੀ।
« Previous Page — Next Page »