Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 2, 2017

October 2, 2017

ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਬਾਦਲ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਵਾਇਰਲ ਹੋਈ ਵੀਡੀਓ 'ਤੇ ਵਿਚਾਰ ਕਰਨ ਲਈ 5 ਅਕਤੂਬਰ ਨੂੰ "ਜਥੇਦਾਰਾਂ ਦੀ ਇਕਤਰਤਾ" ਬੁਲਾਈ ਗਈ ਹੈ ਜੋ ਕਿ ਧਰਮ ਪ੍ਰਚਾਰ ਸਲਾਹਕਾਰ ਕਮੇਟੀ ਦੀ ਰਾਏ ਲੈਣ ਉਪਰੰਤ ਦੋਸ਼ੀ ਖਿਲਾਫ 'ਸਖਤ ਕਾਰਵਾਈ' ਕਰੇਗੀ।
ਪੰਜਾਬ ਵਿਚ ਨਸ਼ੇ ਦੀ ਅਲਾਮਤ ਬਾਰੇ ਸਰਕਾਰਾਂ, ਸਿਆਸੀ ਪਾਰਟੀਆਂ ਅਤੇ ਖੋਜ ਅਦਾਰਿਆਂ ਦੇ ਸਰਵੇਖਣ ਵਾਲੇ ਵੱਖੋ-ਵੱਖੋ ਦਾਅਵੇ ਕਰਦੇ ਹਨ ਪਰ ਆਮ ਲੋਕ ਨਸ਼ਿਆਂ ਤੋਂ ਕਿਸ ਕਦਰ ਦੁਖੀ ਹਨ ਇਸ ਦੀ ਦਿਲ ਕੰਬਾਉ ਮਿਸਾਲ ਉਸ ਵੇਲੇ ਸਾਹਮਣੇ ਆਈ ਜਦੋਂ ਆਪਣੇ ਨਸ਼ੇੜੀ ਪੁੱਤ ਦੀ ਜਾਨ ਬਚਾਉਣ ਲਈ ਤਰਨਤਾਨ ਨੇੜੇ ਭਿੱਖੀਵਿੱਡ ਪਿੰਡ ਦੇ ਵਸਨੀਕ ਜਗਤਾਰ ਸਿੰਘ ਨੇ ਆਪਣੇ ਨੌਜਵਾਨ ਪੁੱਤ ਨੂੰ ਨਸ਼ਾ ਕਰਨ ਤੋਂ ਰੋਕਣ ਲਈ ਉਸ ਨੂੰ ਸੰਗਲ ਨਾਲ ਨੂੜ ਲਿਆ।
ਬਾਦਲ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਚੰਡੀਗੜ੍ਹ 'ਚ ਡਿਊਟੀ ਮਜਿਸਟ੍ਰੇਟ ਹਿਰਦੇਜੀਤ ਸਿੰਘ ਦੀ ਅਦਾਲਤ 'ਚ ਅੱਜ (ਸੋਮਵਾਰ) ਦੁਪਹਿਰ ਬਾਅਦ ਆਤਮ ਸਮਰਪਣ ਕਰ ਦਿੱਤਾ।
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੂਲੋਂ ਰੱਦ ਕਰਨਾ ਬਿਲਕੁਲ ਸਹੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਪੇਸ਼ ਹੋਣ ਲਈ ਸੰਮਨ ਭੇਜਣਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਾਸੋਂ ਰਿਕਾਰਡ ਮੰਗਣਾ ਸਿੱਖ ਕੌਮ ਦੇ ਮਾਣ-ਸਨਮਾਨ ਨੂੰ ਢਾਹ ਲਾਉਣ ਵਾਲੀ ਕਾਰਵਾਈ ਹੈ, ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਸਰਦਾਰ ਜਗਮੀਤ ਸਿੰਘ ਨੇ 53.8 ਵੋਟਾਂ ਦੇ ਨਾਲ ਐਨ.ਡੀ.ਪੀ. (ਨਿਊ ਡੈਮੋਕ੍ਰੇਟਿਕ ਪਾਰਟੀ) ਦੇ ਮੁੱਖੀ ਬਣਨ ਦੀ ਦੌੜ ਜਿੱਤ ਲਈ ਹੈ। ਜਿੱਤਣ ਤੋਂ ਬਾਅਦ ਉਨ੍ਹਾਂ ਕਿਹਾ, "ਮੇਰੇ ਕੋਲ ਸ਼ਬਦ ਨਹੀਂ ਹਨ ਇਸ ਯਾਤਰਾ ਬਾਰੇ"।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।