Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 3, 2017

October 3, 2017

ਸਤੰਬਰ 2015 ਵਿੱਚ ਡੇਰਾ ਸਿਰਸਾ ਮੁੱਖੀ ਨੂੰ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਗਏ ਤਖਤਾਂ ਦੇ ਜਥੇਦਾਰਾਂ ਵਲੋਂ ਦਿੱਤੀ ਗਈ ਬਿਨਮੰਗੀ ਮੁਆਫੀ ਦੇ ਹੁਕਮ ਉਸ ਵੇਲੇ ਦੇ ਮੁੱਖ ਮੰਤਰੀ ਪੰਜਾਬ ਪਰਕਾਸ਼ ਸਿੰਘ ਬਾਦਲ, ਉਪ ਮੁਖ ਮੰਤਰੀ ਸੁਖਬੀਰ ਬਾਦਲ ਨੇ ਚੰਡੀਗੜ੍ਹ ਦੀ ਸਰਕਾਰੀ ਕੋਠੀ ਤੋਂ ਜਥੇਦਾਰਾਂ ਨੂੰ ਮਿਲੇ ਸਨ, ਦਾ ਇੰਕਸ਼ਾਫ ਕਰਨ ਵਾਲੇ ਤਖਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਦੇ ਭਰਾ ਨੇ ਕਮੇਟੀ ਅਧਿਕਾਰੀਆਂ ਵਲੋਂ ਪ੍ਰੇਸ਼ਾਨ ਕਰਨ ਕਾਰਣ ਕਮੇਟੀ ਦੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਹੈ।
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਹਰਿਆਣਾ ਪੁਲਿਸ ਨੇ ਹਨੀਪ੍ਰੀਤ, ਜੋ ਕਿ ਵਿਵਾਦਤ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਕਰੀਬੀ ਹੈ, ਨੂੰ ਗ੍ਰਿਫਤਾਰ ਕਰ ਲਿਆ ਹੈ। ਉਹ 25 ਅਗਸਤ, ਜਿਸ ਦਿਨ ਰਾਮ ਰਹੀਮ ਨੂੰ ਬਲਾਤਕਾਰ ਦੇ ਦੋਸ਼ 'ਚ 20 ਸਾਲਾ ਸਜ਼ਾ ਹੋਈ ਸੀ, ਤੋਂ ਫਰਾਰ ਸੀ।
ਲੁਧਿਆਣਾ ਪੁਲਿਸ ਵਲੋਂ ਸੁਭਾਸ਼ ਨਗਰ ਦੀ ਚੰਦਰ ਕਲੋਨੀ ਤੋਂ ਗ੍ਰਿਫਤਾਰ ਸਿੱਖ ਨੌਜਵਾਨ ਕੁਲਦੀਪ ਸਿੰਘ ਰਿੰਪੀ ਦੇ ਗਵਾਂਢੀ ਦੋ ਦਿਨ ਬਾਅਦ ਵੀ ਸਦਮੇ 'ਚ ਹਨ। ਹਾਲਾਂਕਿ ਕੁਲਦੀਪ ਸਿੰਘ ਰਿੰਪੀ ਦੇ ਘਰ ਦੇ ਬਾਕੀ ਮੈਂਬਰ ਘਰ ਨੂੰ ਤਾਲਾ ਲਾ ਕੇ ਕਿਤੇ ਚਲੇ ਗਏ ਹਨ। ਗਵਾਂਢੀ ਦੱਸਦੇ ਹਨ ਕਿ ਕੁਲਦੀਪ ਭਲਾ ਬੰਦਾ ਹੈ ਅਤੇ ਉਸਦਾ ਕਦੇ ਕਿਸੇ ਨਾਲ ਝਗੜਾ ਨਹੀਂ ਹੋਇਆ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੁੱਚਾ ਸਿੰਘ ਲੰਗਾਹ ਮਾਮਲੇ ’ਤੇ ਕਿਹਾ ਕਿ ਜਦੋਂ ਪਾਰਟੀ ਨੂੰ ਲੰਗਾਹ ਦੇ ‘ਕਾਰਿਆਂ’ ਦਾ ਪਤਾ ਲੱਗਿਆ ਤਾਂ ਉਸੇ ਵੇਲੇ ਉਸਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ। ਬਾਦਲ ਨੇ ਪਿੰਡ ਭਾਗੋਵਾਲ ਵਿੱਚ ਚੋਣ ਰੈਲੀ ਮੌਕੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਖ਼ਿਲਾਫ਼ ਰੱਜ ਕੇ ਭੜਾਸ ਕੱਢੀ। ਇਸ ਮੌਕੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਵੀ ਆਪਣੇ ਹਮਾਇਤੀਆਂ ਨੂੰ ਸੰਬੋਧਨ ਕੀਤਾ।
ਸਪੇਨ ਤੋਂ ਆਜ਼ਾਦੀ ਦੀ ਮੰਗ ਕਰ ਰਹੇ ਮੁਲਕ ਦੇ ਉੱਤਰ ਪੂਰਬੀ ਖਿੱਤੇ ’ਚ ਵਸੇ ਕੈਟੇਲੋਨੀਆ ਦੇ ਆਗੂ ਕਾਰਲਸ ਪੁਦਜ਼ਮੌਨ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸਪੇਨ ਨਾਲੋਂ ਵੱਖ ਹੋਣ ਦਾ ਅਧਿਕਾਰ ਮਿਲ ਗਿਆ ਹੈ। ਪੁਦਜ਼ਮੌਨ ਸਰਕਾਰ ਨੇ ਦਾਅਵਾ ਕੀਤਾ ਕਿ ਰਾਏਸ਼ੁਮਾਰੀ ਦੌਰਾਨ 90 ਫੀਸਦ ਵੋਟਰਾਂ ਨੇ ਅਜ਼ਾਦੀ ਦੀ ਹਮਾਇਤ ਕੀਤੀ ਹੈ। ਉਧਰ ਸਪੈਨਿਸ਼ ਪ੍ਰਧਾਨ ਮੰਤਰੀ ਮਾਰੀਆਨੋ ਰਾਜੌਇ ਨੇ ਲੰਘੇ ਦਿਨ ਹੋਈ ਰਾਏਸ਼ੁਮਾਰੀ ’ਤੇ ਪਾਬੰਦੀ ਲਾ ਦਿੱਤੀ ਹੈ।
ਅਮਰੀਕੀ ਸ਼ਹਿਰ ਲਾਸ ਵੈਗਸ ਵਿੱਚ ਐਤਵਾਰ ਦੀ ਰਾਤ ਇਕ ਭਿਆਨਕ ਹਮਲੇ ਦੌਰਾਨ ਇਕ ਬੰਦੂਕਧਾਰੀ ਨੇ ਸੰਗੀਤ ਸਮਾਗਮ ਵਿੱਚ ਅੰਨ੍ਹੇਵਾਹ ਗੋਲੀਆਂ ਚਲਾ ਕੇ ਘੱਟੋ-ਘੱਟ 58 ਲੋਕਾਂ ਨੂੰ ਮਾਰ ਦਿੱਤਾ ਅਤੇ ਸੈਂਕੜੇ ਹੋਰਨਾਂ ਨੂੰ ਜ਼ਖ਼ਮੀ ਕਰ ਦਿੱਤਾ। ਅਮਰੀਕੀ ਪੁਲਿਸ ਨੇ ਕਿਹਾ ਕਿ ਹਮਲਾਵਰ ਗੰਨਮੈਨ ਦੀ ਪਛਾਣ ਨੇਵਾਦਾ ਸੂਬੇ ਦੇ ਵਾਸੀ ਸਟੀਫਨ ਪੈਡੌਕ (64) ਵਜੋਂ ਹੋਈ ਹੈ, ਜਿਸ ਨੇ ਸੰਗੀਤਕ ਸਮਾਗਮ ਵਾਲੀ ਥਾਂ ਨੇੜਲੇ ਹੋਟਲ-ਜੂਆਖ਼ਾਨੇ ਮਾਂਡਲੇ ਬੇਅ ਦੀ 32ਵੀਂ ਮੰਜ਼ਲ ਤੋਂ ਗੋਲੀਆਂ ਚਲਾਈਆਂ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।