Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 12, 2017

October 12, 2017

ਦਰਬਾਰ ਸਾਹਿਬ ਚੌਗਿਰਦੇ ਦੇ ਮੁੱਖ ਦਰਵਾਜ਼ੇ ਕੋਲ ਪਿੰਡ ਚੱਬਾ ਵਿਖੇ 2015 'ਚ ਚੁਣੇ ਗਏ ਕਾਰਜਕਾਰੀ ਜੱਥੇਦਾਰਾਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਕਸ ਫੋਰਸ ਵਿਚਕਾਰ ਟਕਰਾਅ ਹੋ ਗਿਆ।
ਵਿਚਾਰ ਮੰਚ ਸੰਵਾਦ ਵਲੋਂ 15 ਅਕਤੂਬਰ (ਐਤਵਾਰ), 2017 ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ 'ਵਿਆਖਿਆ' ਵਿਸ਼ੇ 'ਤੇ ਵਿਚਾਰ-ਚਰਚਾ ਕਰਵਾਈ ਜਾ ਰਹੀ ਹੈ। ਇਸ ਵਿਚ ਡਾ. ਦਰਸ਼ਨ ਸਿੰਘ (ਸਾਬਕਾ ਮੁਖੀ ਅਤੇ ਪ੍ਰੋਫੈਸਰ, ਧਰਮ ਅਧਿਐਨ, ਪੰਜਾਬੀ ਯੂਨੀਵਰਸਿਟੀ, ਪਟਿਆਲਾ), ਡਾ. ਕੰਵਲਜੀਤ ਸਿੰਘ (ਮੁਖੀ ਪੋਸਟ ਗ੍ਰੈਜੂਏਟ ਪੰਜਾਬੀ ਮਹਿਕਮਾ, ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ), ਡਾ. ਸੇਵਕ ਸਿੰਘ (ਸਾਬਕਾ ਸਹਾਇਕ ਪ੍ਰੋਫੈਸਰ, ਇਟਰਨਲ ਯੂਨੀਵਰਸਿਟੀ, ਬੜੂ ਸਾਹਿਬ) ਹਾਜ਼ਰੀਨ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਵਲੋਂ 'ਸਿੱਖ ਸਿਆਸਤ ਨਿਊਜ਼' ਦੇ ਸਹਿਯੋਗ ਨਾਲ ਦੋ ਰੋਜ਼ਾ ਦਸਤਾਵੇਜ਼ੀ ਫਿਲਮ ਮੇਲਾ ਕਰਵਾਇਆ ਜਾ ਰਿਹਾ ਹੈ।
ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਬੇਅੰਤ ਦੇ ਕਤਲ ਤੋਂ 22 ਸਾਲਾਂ ਬਾਅਦ ਉਸ ਦੇ ਪੋਤੇ ਗੁਰਇਕਬਾਲ ਕੋਟਲੀ ਨੂੰ 'ਤਰਸ' ਦੇ ਆਧਾਰ ’ਤੇ ਦਿੱਤੀ ਗਈ ਪੰਜਾਬ ਪੁਲਿਸ ਵਿੱਚ ਵਿਵਾਦਤ ਡੀਐਸਪੀ ਦੀ ਨੌਕਰੀ ਦਾ ਮੁੱਦਾ ਹਾਈ ਕੋਰਟ ਪਹੁੰਚ ਗਿਆ ਹੈ। ਇਸ ਅਹੁਦੇ ਲਈ ਗੁਰਇਕਬਾਲ ਦੇ ਅਯੋਗ ਹੋਣ ਬਾਰੇ ਪਟੀਸ਼ਨ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਰਾਕੇਸ਼ ਕੁਮਾਰ ਜੈਨ ਨੇ ਅਗਲੀ ਸੁਣਵਾਈ 5 ਦਸੰਬਰ ਤੈਅ ਕੀਤੀ ਹੈ।
ਭਾਰਤੀ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ 11 ਅਕਤੂਬਰ 2017 (ਬੁੱਧਵਾਰ) ਨੂੰ ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਂਦੀਪੋਰਾ ਦੇ ਹਾਜਿਨ ਇਲਾਕੇ 'ਚ ਭਾਰਤੀ ਫੌਜੀ ਦਸਤਿਆਂ ਨਾਲ ਹੋਏ ਮੁਕਾਬਲੇ ਵਿਚ ਲਸ਼ਕਰ-ਏ-ਤਾਇਬਾ ਦੇ ਦੋ ਲੜਾਕੇ ਮਾਰੇ ਗਏ ਜਦਕਿ ਮੁਕਾਬਲੇ 'ਚ ਭਾਰਤੀ ਹਵਾਈ ਫ਼ੌਜ ਦੇ 2 ਕਮਾਂਡੋ ਵੀ ਲਸ਼ਕਰ ਦੇ ਲੜਾਕਿਆਂ ਹੱਥੋਂ ਮਾਰੇ ਗਏ। ਖ਼ਬਰਾਂ ਮੁਤਾਬਕ ਤਕਰੀਬਨ 6 ਕਸ਼ਮੀਰੀ ਲੜਾਕੇ ਭਾਰਤੀ ਫੌਜ ਦੇ ਘੇਰੇ ਵਿਚੋਂ ਨਿਕਲਣ 'ਚ ਸਫਲ ਰਹੇ। ਉੱਤਰੀ ਕਸ਼ਮੀਰ ਦੇ ਡੀ.ਆਈ.ਜੀ. ਬੀ.ਕੇ. ਬਿਰਦੀ ਅਨੁਸਾਰ ਮੁਖ਼ਬਰ ਖਾਸ ਦੀ ਸੂਚਨਾ ਦੇ ਆਧਾਰ 'ਤੇ 13 ਆਰ.ਆਰ, ਸੀਆਰਪੀਐਫ ਅਤੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਪੁਲਿਸ) ਨੇ ਹਾਜਿਨ ਦੇ ਰੱਖ-ਏ-ਹਾਜਿਨ (ਪਾਰੀਬਲਕ) ਇਲਾਕੇ 'ਚ ਤੜਕੇ 5 ਵਜੇ ਇਕ ਦਰਜਨ ਦੇ ਕਰੀਬ ਲਸ਼ਕਰ ਲੜਾਕਿਆਂ ਦੀ ਮੌਜੂਦਗੀ ਦੀ ਖਬਰ ਮਿਲਣ ਦੇ ਬਾਅਦ ਇਲਾਕੇ ਨੂੰ ਘੇਰਾ ਪਾ ਲਿਆ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।