Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 13, 2017

October 13, 2017

ਗੁਰਦਾਸਪੁਰ ਦੇ ਕਸਬਾ ਕਾਹਨੂੰਵਾਨ ਸਥਿਤ ਗੁਰਦੁਆਰਾ ਛੋਟਾ ਘਲੂਘਾਰਾ ਵਿਖੇ ਵਾਪਰੀ ਘਟਨਾ ਬਾਰੇ ਫੈਸਲਾ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਗਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਹੇਠਲੇ ਪੰਜ ਸਿੰਘਾਂ ਨੇ ਗੁਰਦੁਆਰਾ ਟਰੱਸਟ ਦੇ ਜਨਰਲ ਸਕੱਤਰ ਬੂਟਾ ਸਿੰਘ ਨੂੰ ਬਦ ਇਖਲਾਕੀ ਦੇ ਦੋਸ਼ ਤਹਿਤ ਸਿੱਖ ਪੰਥ ‘ਚੋਂ ਛੇਕ ਦਿੱਤਾ ਹੈ।
ਸਤੰਬਰ 2014 ਤੋਂ ਮੈਕਸੀਮਮ ਸਕਿਉਰਿਟੀ ਜੇਲ੍ਹ ਨਾਭਾ 'ਚ ਬੰਦ ਸਿਆਸੀ ਸਿੱਖ ਕੈਦੀ ਭਾਈ ਰਤਨਦੀਪ ਸਿੰਘ ਦਾ ਦਿੱਲੀ ਪੁਲਿਸ ਨੇ 2 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਰਤਨਦੀਪ ਸਿੰਘ ਪਿਛਲੇ ਤਕਰੀਬਨ 3 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ। ਉਨ੍ਹਾਂ ਨੇ ਆਰ.ਟੀ.ਆਈ. ਰਾਹੀਂ ਜਾਣਕਾਰੀ ਮੰਗੀ ਸੀ ਕਿ ਉਨ੍ਹਾਂ ਦੇ ਕੇਸਾਂ ਬਾਰੇ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਅਦਾਲਤੀ ਕਾਰਵਾਈ ਹੋ ਸਕੇ।
ਲੁਧਿਆਣਾ ਪੁਲਿਸ ਪੀਸੀਆਰ ਦੇ ਇੰਚਾਰਜ ਵਰੁਣਜੀਤ ਦੀ ਕੋਠੀ ਵਿੱਚ ਨਾਬਾਲਗ ਨੌਕਰਾਣੀ ਦੀ ਸ਼ੱਕੀ ਹਲਾਤ ਵਿੱਚ ਮੌਤ ਹੋ ਗਈ। ਇਸ ਤੋਂ ਗੁੱਸੇ ਵਿੱਚ ਆਏ ਮ੍ਰਿਤਕ ਰੌਸ਼ਨੀ (16) ਦੇ ਪਰਿਵਾਰ ਵਾਲਿਆਂ ਨੇ (12 ਅਕਤੂਬਰ ਨੂੰ) ਕੋਠੀ ਅੱਗੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਵਿੱਚੋਂ ਕੁਝ ਨੇ ਪਥਰਾਓ ਵੀ ਕੀਤਾ, ਜਿਸ ਦੌਰਾਨ ਇਕ ਇੱਟ ਉਥੇ ਖੜ੍ਹੇ ਥਾਣਾ ਡਿਵੀਜ਼ਨ ਨੰਬਰ 5 ਦੇ ਐਸਐਚਓ ਇੰਸਪੈਕਟਰ ਵਿਨੋਦ ਦੇ ਮੂੰਹ ‘ਤੇ ਲੱਗੀ। ਉਸ ਤੋਂ ਬਾਅਦ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਲਕਾ ਲਾਠੀਚਾਰਜ ਕਰ ਕੇ ਹਟਾਇਆ।
ਕੈਨੇਡਾ ਦੇ ਮੌਂਟਰੀਅਲ ਸ਼ਹਿਰ ਰਹਿੰਦੇ ਨਿਰਮਾਤਾ ਸੁਰਜੀਤ ਸਿੰਘ ਪਾਹਵਾ ਹੁਣ ‘ਆਜ਼ਾਦ ਸਿੱਖ ਰਾਜ ਦੇ ਸਿੱਕੇ’ ਦਸਤਾਵੇਜ਼ੀ ਬਣਾ ਕੇ ਵਡਮੁੱਲੇ ਇਤਿਹਾਸ ਨੂੰ ਸਾਂਭਣ ਦੀ ਵਿਉਂਤ ਬਣਾ ਰਹੇ ਹਨ। ਇਸ ਵਿੱਚ 18ਵੀਂ ਤੋਂ 19ਵੀਂ ਸਦੀ ਦੇ ਅੱਧ ਤੱਕ ਦੇ ‘ਨਾਨਕਸ਼ਾਹੀ’, ‘ਗੋਬਿੰਦਸ਼ਾਹੀ’, ਬਾਬਾ ਬੰਦਾ ਸਿੰਘ ਬਹਾਦਰ ਜਾਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵੇਲੇ ਦੇ ਸਿੱਕਿਆਂ ਤੇ ਮੋਹਰਾਂ ਦੀ ਜਾਣਕਾਰੀ ਹੋਵੇਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।