ਰਵਨੀਤ ਬਿੱਟੂ ਅਤੇ ਸੁਖਪਾਲ ਖਹਿਰਾ ਅਫਸੋਸ ਕਰਨ ਲਈ ਪਹੁੰਚੇ ਆਰ.ਐਸ.ਐਸ. ਆਗੂ ਗੋਸਾਈਂ ਦੇ ਘਰ

17 ਅਕਤੂਬਰ, 2017 (ਮੰਗਲਵਾਰ) ਨੂੰ ਲੁਧਿਆਣਾ ਦੇ ਕੈਲਾਸ਼ ਨਗਰ ‘ਚ ਆਰਐਸਐਸ ਆਗੂ ਰਵਿੰਦਰ ਗੋਸਾਈਂ ਦਾ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਕਤਲ ਕਰ ਦਿੱਤਾ ਸੀ। ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਆਰ.ਐਸ.ਐਸ. ਆਗੂ ਰਵਿੰਦਰ ਗੋਸਾਈਂ ਦੇ ਘਰ ਅੱਜ (18 ਅਕਤੂਬਰ) ਨੂੰ ਅਫਸੋਸ ਕਰਨ ਪਹੁੰਚੇ।

ਪੰਜਾਬ ਦੇ ਸ਼ਹਿਰੀ ਖੇਤਰਾਂ ‘ਚ ਬਿਜਲੀ 1 ਨਵੰਬਰ ਤੋਂ 2 ਫੀਸਦੀ ਮਹਿੰਗੀ ਮਿਲੇਗੀ

ਪੰਜਾਬ ਵਿੱਚ ਇੱਕ ਨਵੰਬਰ ਤੋਂ ਬਿਜਲੀ ਮਹਿੰਗੀ ਹੋ ਜਾਵੇਗੀ। ਪੰਜਾਬ ਸਰਕਾਰ ਨੇ ਇਸ ਬਾਰੇ ਨੋਟੀਫ਼ਿਕੇਸ਼ਨ ਸੋਮਵਾਰ (16 ਅਕਤੂਬਰ, 2017) ਨੂੰ ਜਾਰੀ ਵੀ ਕਰ ਦਿੱਤਾ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਬਿਜਲੀ ਦੀ ਵਰਤੋਂ, ਵੇਚਣ ਵਾਲਿਆਂ ਨੂੰ 2 ਫ਼ੀਸਦੀ ਦੇ ਕਰੀਬ ਬਿਜਲੀ ‘ਤੇ ਕਰ ਦੀ ਅਦਾਇਗੀ ਕਰਨੀ ਹੋਵੇਗੀ।

ਬੰਦੀਛੋੜ ਦਿਹਾੜੇ ਮੌਕੇ ਕੌਮ ਦੇ ਨਾਂ ਸੰਦੇਸ਼ ਪੜ੍ਹਨ ਨੂੰ ਲੈ ਕੇ ਤਣਾਅ

ਬੰਦੀ ਛੋੜ ਦਿਹਾੜੇ (ਦੀਵਾਲੀ) ਦੀ ਸ਼ਾਮ ਨੂੰ ਦਰਬਾਰ ਸਾਹਿਬ ਵਿਖੇ ਮੁਤਵਾਜ਼ੀ ਜਥੇਦਾਰਾਂ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸੰਭਾਵਤ ਤੌਰ ‘ਤੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰਨ ਕਾਰਨ ਹਾਲਾਤ ਤਣਾਅ ਵਾਲੇ ਬਣਦੇ ਜਾ ਰਹੇ ਹਨ।