Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 6, 2017

November 6, 2017

ਪੰਜਾਬ ’ਚ ਆਮ ਆਦਮੀ ਪਾਰਟੀ ਇੱਕ ਬੜੇ ਨਾਜ਼ੁਕ ਦੌਰ ਵਿਚ ਦਾਖ਼ਲ ਹੋ ਰਹੀ ਹੈ। ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅਹੁਦਿਓ ਲਾਹੁਣ ਦੀ ਮੁਹਿੰਮ ਵਿਚ ਬਾਦਲ-ਭਾਜਪਾ ਅਤੇ ਕਾਂਗਰਸ ਦੇ ਨਾਲ ਜਿਵੇਂ ਆਪ ਦੇ ਵਿਧਾਇਕ ਸ਼ਾਮਲ ਹੋਏ ਨੇ ਇਹੀ ਨਾਜ਼ੁਕਤਾ ਦੀ ਵਜ੍ਹਾ ਹੈ। ਆਪ ਪੰਜਾਬ ਦੇ ਮੀਤ ਪ੍ਰਧਾਨ ਅਮਨ ਅਰੋੜਾ ਅਤੇ ਬੀਬੀ ਬਲਜਿੰਦਰ ਕੌਰ ਨੇ ਪ੍ਰੈਸ ਕਾਨਫਰੰਸ ਰਾਹੀਂ ਸਿੱਧੇ ਇਸ਼ਾਰੇ ਕੀਤੇ ਨੇ ਕਿ ਅਸੀਂ ਖਹਿਰਾ ਨੂੰ ਲਾਹੁਣਾ ਚਾਹੁੰਦੇ ਹਾਂ।
ਸ਼੍ਰੋਮਣੀ ਕਮੇਟੀ ਕਾਰਜਕਾਰਣੀ ਨੇ ਅੱਜ (6 ਨਵੰਬਰ, 2017) ਨਵੇਂ ਅਹੁਦੇਦਾਰਾਂ ਦੀ ਚੋਣ ਲਈ 29 ਨਵੰਬਰ ਨੂੰ ਜਨਰਲ ਅਜਲਾਸ ਬੁਲਾ ਲਿਆ ਹੈ। ਕਾਰਜਕਾਰਣੀ ਨੇ ਅੱਜ ਫੈਸਲਾ ਕੀਤਾ ਹੈ ਕਿ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਨਾਲ ਸਬੰਧਤ ਤਸਵੀਰਾਂ ਕੇਂਦਰੀ ਸਿੱਖ ਅਜਾਿੲਬ ਘਰ ਵਿੱਚ ਲਾਈਆਂ ਜਾਣਗੀਆਂ।
ਅਮਰੀਕਾ ਦੇ ਨਿਊ ਜਰਸੀ ’ਚ ਮੇਅਰ ਦੀਆਂ ਚੋਣਾਂ ’ਚ ਖੜ੍ਹੇ ਸਿੱਖ ਉਮੀਦਵਾਰ ਨੂੰ "ਅਤਿਵਾਦੀ" ਕਿਹਾ ਗਿਆ ਹੈ। ਨਿਊਯਾਰਕ ਡੇਅਲੀ ਨਿਊਜ਼ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਨੂੰ ਕਿਸੇ ਸ਼ਰਾਰਤੀ ਅਨਸਰ ਨੇ ਝੰਡੀ ’ਤੇ "ਅੱਤਵਾਦੀ" ਲਿਖ ਕੇ ਹੋਬੋਕੇਨ ਦੇ ਮੇਅਰ ਦੀਆਂ ਚੋਣਾਂ ’ਚ ਖੜ੍ਹੇ ਸਿੱਖ ਉਮੀਦਵਾਰ ਰਵਿੰਦਰ ਸਿੰਘ ਭੱਲਾ ਦੀ ਕਾਰ ਦੇ ਸ਼ੀਸ਼ੇ ’ਤੇ ਲਗਾ ਦਿੱਤੀ।
ਬਾਦਲ ਦਲ ਦੀ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਵਿਰੁੱਧ ਪੁਲਿਸ ਸਪਲੀਮੈਂਟਰੀ ਚਲਾਨ ਪੇਸ਼ ਕਰਨ ਦੀ ਮੰਗ ਕੀਤੀ ਹੈ। ਬੀਤੇ ਕੱਲ੍ਹ (5 ਨਵੰਬਰ, 2017) ਜਲੰਧਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਫਾਜ਼ਿਲਕਾ ਅਦਾਲਤ ਦੀ ਉਸ ਹੁਕਮ ਦੀ ਕਾਪੀ ਵੀ ਦਿਖਾਈ, ਜਿਸ ਵਿੱਚ ਸੁਖਪਾਲ ਸਿੰਘ ਖਹਿਰਾ ਨੂੰ ਧਾਰਾ 319 ਤਹਿਤ ਤਲਬ ਕੀਤਾ ਗਿਆ ਹੈ।
ਬੀਤੇ ਦਿਨੀਂ ਕਤਲ ਕੀਤੇ ਹਿੰਦੂ ਆਗੂ ਵਿਪਨ ਸ਼ਰਮਾ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਪੰਜ ਲੱਖ ਰੁਪਏ ਦੀ ਮਾਇਕ ਮਦਦ ਅਤੇ ਉਸ ਦੇ ਬੇਟੇ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੀਤਾ। ਉਹ ਕੱਲ੍ਹ (5 ਨਵੰਬਰ, 2017) ਵਿਪਨ ਸ਼ਰਮਾ ਦੇ ਪਰਿਵਾਰ ਨਾਲ "ਹਮਦਰਦੀ ਤੇ ਦੁੱਖ" ਦਾ ਪ੍ਰਗਟਾਵਾ ਕਰਨ ਲਈ ਪੁੱਜੇ ਸਨ।
1980-90 ਦਹਾਕੇ ਦੌਰਾਨ ਸਿੱਖ ਕੌਮ ਦੀ ਅਜ਼ਾਦੀ ਲਈ ਚੱਲੇ ਹਥਿਆਰਬੰਦ ਸੰਘਰਸ਼ 'ਚ ਸ਼ਹਾਦਤ ਦਾ ਜਾਮ ਪੀਣ ਵਾਲੇ ਭਿੰਡਰਾਂਵਾਲਾ ਟਾਈਗਰਜ਼ ਫ਼ੋਰਸ ਆਫ਼ ਖ਼ਾਲਿਸਤਾਨ ਦੇ ਚੋਟੀ ਦੇ ਦੁਆਬੇ ਇਲਾਕੇ ਦੇ ਜੁਝਾਰੂ ਸ਼ਹੀਦ ਭਾਈ ਚਰਨਜੀਤ ਸਿੰਘ ਜੀਤਾ ਹੇੜੀਆਂ ਅਤੇ ਉਨ੍ਹਾਂ ਦੇ ਸਾਥੀਆਂ ਸ਼ਹੀਦ ਭਾਈ ਮਹਿੰਦਰਪਾਲ ਸਿੰਘ ਪਾਲੀ, ਸ਼ਹੀਦ ਭਾਈ ਸਤਬਚਨ ਸਿੰਘ ਸਕਰੂਲੀ, ਸ਼ਹੀਦ ਭਾਈ ਪਰਮਜੀਤ ਸਿੰਘ ਪੰਮਾ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।