Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 10, 2017

November 10, 2017

ਪੰਜਾਬ ਪੁਲਿਸ ਮੁਖੀ ਮੁਤਾਬਕ ਪੰਜਾਬ 'ਚ ਬੀਤੇ ਸਮੇਂ ਦੌਰਾਨ ਹੋਏ ਕਤਲਾਂ 'ਚ "ਵਿਦੇਸ਼ੀ ਤਾਕਤਾਂ" ਦਾ ਹੱਥ ਹੈ। ਨਾਲ ਹੀ ਪੁਲਿਸ ਮੁਖੀ ਸੁਰੇਸ਼ ਅਰੋੜਾ ਨੇ ਦਾਅਵਾ ਕੀਤਾ ਕਿ ਅੰਮ੍ਰਿਤਸਰ 'ਚ ਹੋਏ ਹਿੰਦੂ ਆਗੂ ਵਿਪਨ ਸ਼ਰਮਾ ਦੇ ਕਤਲ ਲਈ ਕੇਵਲ ਗੈਂਗਸਟਰ ਹੀ ਜ਼ਿੰਮੇਵਾਰ ਹਨ ਜਿਨ੍ਹਾਂ ਦੀ ਪਹਿਚਾਣ ਕਰ ਲਈ ਗਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਬੀਤੇ ਕੱਲ੍ਹ 9 ਨਵੰਬਰ, 2017 (ਵੀਰਵਾਰ) ਨੂੰ ਕਿਹਾ ਕਿ ਖ਼ਾਲਿਸਤਾਨ ਦੀ ਮੰਗ ਕਰਨੀ ਕੋਈ ਗਲਤ ਕੰਮ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਵੱਖਰੀ ਕੌਮ ਹੈ, ਖ਼ਾਲਿਸਤਾਨ ਦੀ ਮੰਗ ਨਾ ਤਾਂ ਗ਼ੈਰਕਾਨੂੰਨੀ ਹੈ ਅਤੇ ਨਾ ਹੀ ਕੋਈ ਅਪਰਾਧ ਹੈ।
ਯੂ.ਕੇ. ਆਧਾਰਤ ਸਿੱਖ ਜਥੇਬੰਦੀ ਸਿੱਖ ਫੈਡਰੇਸ਼ਨ ਯੂ.ਕੇ. ਨੇ ਸਕਾਟਲੈਂਡ ਦੇ ਰਹਿਣ ਵਾਲੇ ਬਰਤਾਨਵੀ ਨਾਗਰਿਕ, ਜਗਤਾਰ ਸਿੰਘ ਜੌਹਲ ਦੀ ਭਾਰਤੀ ਪੁਲਿਸ ਵਲੋਂ ਗ੍ਰਿਫਤਾਰੀ 'ਤੇ ਗੰਭੀਰ ਚਿੰਤਾ ਦਾ ਇਜ਼ਹਾਰ ਕੀਤਾ ਹੈ।
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਆਰਐਸਐਸ ਆਗੂ ਜਗਦੀਸ਼ ਗਗਨੇਜਾ, ਰਵਿੰਦਰ ਗੋਸਾਈਂ ਤੇ ਪਾਦਰੀ ਸੁਲਤਾਨ ਮਸੀਹ ਸਮੇਤ ਮਿੱਥ ਕੇ ਕੀਤੇ ਛੇ ਕਤਲਾਂ ਦੇ ਮਾਮਲੇ ਵਿੱਚ ਮੋਗਾ ਪੁਲਿਸ ਲੁਧਿਆਣਾ ਦੇ ਥਾਣਾ ਮਿਹਰਬਾਨ ਤੋਂ ਚਾਰ ਕਿਲੋਮੀਟਰ ਦੂਰ ਪਿੰਡ ਚੂਹੜਵਾਲ ਤੋਂ ਸ਼ੂਟਰ ਰਮਨਦੀਪ ਸਿੰਘ ਉਰਫ਼ ਰਮਨ ਕੈਨੈਡੀਅਨ ਨੂੰ ਚੁੱਕ ਕੇ ਲੈ ਗਈ ਤੇ ਲੁਧਿਆਣਾ ਪੁਲਿਸ ਨੂੰ ਇਸ ਗੱਲ ਦਾ ਪਤਾ ਹੀ ਨਹੀਂ ਲੱਗਿਆ।
ਮਿਲੀਆਂ ਖ਼ਬਰਾਂ ਮੁਤਾਬਕ ਮੈਕਸੀਮਮ ਸਕਿਉਰਿਟੀ ਜੇਲ੍ਹ ਨਾਭਾ 'ਚ ਬੰਦ ਸਿਆਸੀ ਸਿੱਖ ਕੈਦੀ ਹਰਮਿੰਦਰ ਸਿੰਘ ਮਿੰਟੂ ਨੂੰ ਬਾਘਾਪੁਰਾਣਾ ਪੁਲਿਸ ਵਲੋਂ 8 ਨਵੰਬਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਜੇਲ੍ਹ 'ਚੋਂ ਲਿਆਂਦਾ ਗਿਆ। ਭਾਈ ਮਿੰਟੂ ਨੂੰ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰਕੇ ਉਨ੍ਹਾਂ ਦਾ 13 ਨਵੰਬਰ ਤਕ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।