Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 17, 2017

November 17, 2017

ਭਾਰਤ ਦੇ ਗ੍ਰਹਿ ਮੰਤਰਾਲੇ ਨੇ ਬੁੱਧਵਾਰ (15 ਨਵੰਬਰ, 2017) ਨੂੰ ਜਾਂਚ ਏਜੰਸੀ ਐਨ.ਆਈ.ਏ. ਨੂੰ ਲੁਧਿਆਣਾ ਵਿਚਲੇ ਹਿੰਦੂ ਆਗੂ ਦੇ ਕਤਲ ਦੀ ਜਾਂਚ ਦੇ ਹੁਕਮ ਦਿੱਤੇ ਹਨ। ਪਿਛਲੇ ਮਹੀਨੇ ਲੁਧਿਆਣਾ 'ਚ ਆਰ.ਐਸ.ਐਸ. ਦੀ ਮੋਹਨ ਸ਼ਾਖਾ ਦੇ ਸੰਘ ਪ੍ਰਚਾਰਕ ਰਵਿੰਦਰ ਗੋਸਾਈਂ ਦਾ ਕਤਲ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਕਰ ਦਿੱਤਾ ਸੀ।
ਅੱਜ (17 ਨਵੰਬਰ, 2017) ਬਾਘਾਪੁਰਾਣਾ ਦੇ ਜੁਡੀਸ਼ਲ ਮੈਜਿਸਟ੍ਰੇਟ ਵਲੋਂ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਨੂੰ ਪੁਲਿਸ ਵਲੋਂ ਤਸ਼ੱਦਦ ਕੀਤੇ ਜਾਣ ਤੋਂ ਬਾਅਦ 3 ਡਾਕਟਰਾਂ ਦੇ ਬੋਰਡ ਵਲੋਂ ਮੈਡੀਕਲ ਜਾਂਚ ਦੀ ਮੰਗ ਕਰਦੀ ਅਰਜ਼ੀ ਖਾਰਜ ਕਰ ਦਿੱਤੀ ਗਈ।
ਸਕੌਟਲੈਂਡ / ਇੰਗਲੈਂਡ ਦੇ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ ਨੂੰ ਅੱਜ (17 ਨਵੰਬਰ, 2017) ਬਾਘਾਪੁਰਾਣਾ ਅਦਾਲਤ 'ਚ ਪੇਸ਼ ਕੀਤਾ ਗਿਆ। ਜਿਥੇ ਰਿਮਾਂਡ ਖਤਮ ਹੋਣ 'ਤੇ ਉਸਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਜੇਲ੍ਹ ਭੇਜ ਦਿੱਤਾ ਗਿਆ। ਉਹ ਪਿਛਲੇ 13 ਦਿਨਾਂ ਤੋਂ ਪੁਲਿਸ ਰਿਮਾਂਡ 'ਤੇ ਸੀ, ਉਸਨੂੰ ਮੋਗਾ ਪੁਲਿਸ ਨੇ 4 ਨਵੰਬਰ ਨੂੰ ਉਸ ਵੇਲੇ ਚੁੱਕਿਆ ਸੀ ਜਦੋਂ ਉਹ ਆਪਣੀ ਪਤਨੀ ਅਤੇ ਭੈਣ ਨਾਲ ਜਲੰਧਰ ਦੇ ਰਾਮਾ ਮੰਡੀ ਇਲਾਕੇ 'ਚ ਸੀ।
ਧੁਆਂਖੀ ਧੁੰਦ ਨਾਲ ਭਰੇ ਉੱਤਰੀ ਭਾਰਤੀ ਮਹਾਂਦੀਪ ਦੇ ਉੱਤਰੀ ਹਿੱਸੇ ਵਿਚ ਹਵਾ ਪ੍ਰਦੂਸ਼ਣ ਦਾ ਪੱਧਰ ਅਗਲੇ ਕੁਝ ਮਹੀਨਿਆਂ ਤਕ ਖ਼ਤਰਨਾਕ ਹੱਦ ਤਕ ਬਣਿਆ ਰਹੇਗਾ ਅਤੇ ਸਮੁੱਚੇ ਖੇਤਰ ਵਿਚ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਇਹ ਦਾਅਵਾ ਮੌਸਮ 'ਤੇ ਨਜ਼ਰ ਰੱਖਣ ਵਾਲੀ ਇਕ ਚੋਟੀ ਦੇ ਅਮਰੀਕੀ ਸੰਸਥਾ ਨੇ ਕੀਤਾ ਹੈ ਅਤੇ ਉਸ ਨੇ ਚਿਤਾਵਨੀ ਦਿੱਤੀ ਹੈ ਕਿ ਇਹ ਇਲਾਕਾ ਖ਼ਤਰਨਾਕ 'ਬਰਫ ਦੇ ਗੋਲਿਆਂ' (ਸਨੋਅ ਗਲੋਬਸ) ਵਿਚ ਬਦਲ ਸਕ
ਪੰਜਾਬ ਦੇ ਕਾਂਗਰਸੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਪਣੇ ਪਹਿਲੇ ਦਿੱਤੇ ਬਿਆਨ ਤੋਂ ਉਲਟ "ਸੂਬੇ ਦੀ ਭਲਾਈ ਲਈ" ਲੰਬੀ ਸਿਆਸੀ ਪਾਰੀ ਖੇਡਣ ਦੀ ਇੱਛਾ ਜ਼ਾਹਿਰ ਕੀਤੀ ਹੈ। ਮੀਡੀਆ ਨਾਲ ਵੀਰਵਾਰ (16 ਨਵੰਬਰ, 2017) ਨੂੰ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਸੂਬੇ ਨੂੰ "ਲੀਹਾਂ ’ਤੇ ਲਿਆਉਣ ਦੀ ਲੋੜ ਪਈ" ਤਾਂ ਉਹ ਇਕ ਵਾਰ ਫਿਰ ਸੂਬੇ ਦੀ ਕਮਾਨ ਸੰਭਾਲਣ ਲਈ ਤਿਆਰ ਰਹਿਣਗੇ। "ਮੇਰਾ ਕਾਰਜਕਾਲ ਜਦੋਂ ਮੁਕੇਗਾ ਤਾਂ ਮੈਂ 80ਵਿਆਂ ਦਾ ਢੁੱਕ ਜਾਵਾਂਗਾ। ਮੈਂ ਸੋਚਿਆ ਸੀ ਕਿ ਬਹੁਤ ਹੋ ਗਿਆ ਪਰ ਸੂਬੇ ਦੇ ਹਾਲਾਤ ਨੂੰ ਦੇਖਦਿਆਂ ਮੈਂ ਫ਼ੈਸਲਾ ਬਦਲ ਸਕਦਾ ਹਾਂ।"
ਅਜ਼ਾਦ ਸਿੱਖ ਰਾਜ ਖਾਲਿਸਤਾਨ ਦੀ ਪ੍ਰਾਪਤੀ ਲਈ ਅਮਰੀਕਾ ਵਿੱਚ ਜਲਾਵਤਨੀ ਹੰਢਾਂਉਂਦੇ ਹੋਏ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਡਾਕਟਰ ਪਰਮਜੀਤ ਸਿੰਘ ਅਜ਼ਰਾਵਤ ਦੀ ਮੌਤ 'ਤੇ ਸਿੱਖ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੰਗਲੈਂਡ 'ਤੋਂ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰੀਕ ਸਿੰਘ ਗਿੱਲ ਅਤੇ ਭਾਈ ਦਵਿੰਦਰਜੀਤ ਸਿੰਘ, ਫਰਾਂਸ ‘ਤੋਂ ਭਾਈ ਰਘਵੀਰ ਸਿੰਘ ਕੁਹਾੜ ਅਤੇ ਬਾਬਾ ਕਸ਼ਮੀਰ ਸਿੰਘ ਅਤੇ ਜਰਮਨੀ ‘ਤੋਂ ਭਾਈ ਗੁਰਮੀਤ ਸਿੰਘ ਖਨਿਆਣ ਹੋਰਾਂ ਵੱਲੋਂ ਬਿਆਨ ਜਾਰੀ ਕਰਦਿਆਂ ਭਾਈ ਜਗਦੀਸ਼ ਸਿੰਘ ਭੂਰਾ ਪ੍ਰਧਾਨ ਇੰਟਰਨੈਸ਼ਨਲ ਸਿੱਖ ਕੌਂਸਲ ਬੈਲਜੀਅਮ ਨੇ ਕਿਹਾ ਕਿ ਡਾਕਟਰ ਅਜਰਾਵਤ ਹੋਰਾਂ ਨੇ ਪੱਛਮ ਦੀ ਅਰਾਮਦਾਇਕ ਜ਼ਿੰਦਗੀ ਨੂੰ ਵੀ ਕੌਮ ਦੇ ਲੇਖੇ ਲਗਾ ਦਿੱਤਾ। ਉਪਰੋਕਤ ਸਿੱਖ ਆਗੂਆਂ ਨੇ ਡਾਕਟਰ ਪਰਮਜੀਤ ਸਿੰਘ ਅਜਰਾਵਤ ਦੇ ਵਿਛੋੜੇ ਨੂੰ ਅਜ਼ਾਦ ਸਿੱਖ ਰਾਜ ਲਈ ਚੱਲ ਰਹੇ ਸੰਘਰਸ਼ ਲਈ ਵੱਡਾ ਘਾਟਾ ਕਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।