November 2017 Archive

ਭਾਈ ਜਸਵੰਤ ਸਿੰਘ ਨੂੰ ‘ਸ਼੍ਰੋਮਣੀ ਰਾਗੀ’ ਅਤੇ ਬਾਬਾ ਬਲਬੀਰ ਸਿੰਘ ਨੂੰ ‘ਸ਼੍ਰੋਮਣੀ ਸੇਵਾ ਰਤਨ’ ਦੀ ਉਪਾਧੀ

ਅਕਾਲ ਤਖਤ ਸਾਹਿਬ ਵਲੋਂ ਸਾਬਕਾ ਹਜ਼ੂਰੀ ਰਾਗੀ ਦਰਬਾਰ ਸਾਹਿਬ, ਭਾਈ ਜਸਵੰਤ ਸਿੰਘ ਨੂੰ ‘ਸ਼੍ਰੋਮਣੀ ਰਾਗੀ’ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨੂੰ ‘ਸ਼੍ਰੋਮਣੀ ਸੇਵਾ ਰਤਨ’ ਦਾ ਸਨਮਾਨ ਦਿੱਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਦੇਣ ਦਾ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਥਾਪੇ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਲਿਆ ਗਿਆ ਸੀ, ਜਿਸ ਤਹਿਤ ਮੰਗਲਵਾਰ (28 ਨਵੰਬਰ, 2017) ਨੂੰ ਅਕਾਲ ਤਖਤ ਸਾਹਿਬ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।

ਸ਼੍ਰੋਮਣੀ ਕਮੇਟੀ ਦੇ ਚਾਰ ਮੈਂਬਰ ਸੁਖਦੇਵ ਸਿੰਘ ਭੌਰ ਅਤੇ ‘ਆਪ’ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ‘ਚ ਸ਼ਾਮਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਅੱਜ ਹੋਣ ਵਾਲੀ ਚੋਣ ਤੋਂ ਇਕ ਦਿਨ ਪਹਿਲਾਂ (ਕੱਲ੍ਹ 28 ਨਵੰਬਰ) ਸ਼੍ਰੋਮਣੀ ਕਮੇਟੀ ਦੇ ਚਾਰ ਮੈਂਬਰ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਏ ਹਨ। ਇਨ੍ਹਾਂ ਵਿਚੋਂ ਦੋ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਸਬੰਧ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨਾਲ ਹੈ।

ਤਿੰਨ ਸਾਲ ਪਹਿਲਾਂ ਅਮਰੀਕਾ ਗਏ ਜਲੰਧਰ ਦੇ ਨੌਜਵਾਨ ਦਾ ਜੰਕਸ਼ਨ ਸਿਟੀ (ਅਮਰੀਕਾ) ‘ਚ ਕਤਲ

ਜਲੰਧਰ ਦੇ ਨਿਊ ਡਿਫੈਂਸ ਕਾਲੋਨੀ 'ਚ ਰਹਿੰਦੇ ਪੰਜਾਬ ਪੁਲਿਸ ਦੇ ਇਕ ਹੈੱਡ ਕਾਂਸਟੇਬਲ ਦੇ ਪੁੱਤਰ ਸੰਦੀਪ ਸਿੰਘ (23) ਦਾ ਅਮਰੀਕਾ 'ਚ ਸਥਿਤ ਜੰਕਸ਼ਨ ਸਿਟੀ 'ਚ ਬੀਤੇ ਐਤਵਾਰ ਦੀ ਦੇਰ ਰਾਤ ਲੁੱਟ ਦੀ ਨੀਅਤ ਨਾਲ ਕਰੀਬ ਤਿੰਨ ਲੁਟੇਰਿਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਦੌਰਾਨ ਉਸ ਦੇ ਦੋ ਸਾਥੀ ਵੀ ਉਥੇ ਸਨ, ਜੋ ਕਿ ਮੁਸ਼ਕਿਲ ਨਾਲ ਆਪਣੀ ਜਾਨ ਬਚਾ ਸਕੇ।

ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਤ੍ਰਾਸਦੀ: ਸਾਰੇ ਫੈਸਲਿਆਂ ਦੇ ਅਧਿਕਾਰ ਸੁਖਬੀਰ ਸਿੰਘ ਬਾਦਲ ਨੂੰ, ਅਤੇ ਫਿਰ ਵੀ ਦਾਅਵਾ ਕਿ ਚੋਣ ਮੈਂਬਰ ਕਰਨਗੇ

ਦੁਨੀਆ ਭਰ ਵਿੱਚ ਸਿੱਖਾਂ ਦੇ ਹੱਕਾਂ ਲਈ ਲੜਨ ਦਾ ਦਾਅਵਾ ਕਰਨ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਸਬੰਧਤ ਮੈਂਬਰਾਨ ਨੇ ਕਮੇਟੀ ਅਹੁਦੇਦਾਰਾਂ ਬਾਰੇ ਫੈਸਲਾ ਲੈਣ

ਜਗਤਾਰ ਸਿੰਘ ਜੌਹਲ ਦਾ ਪੁਲਿਸ ਰਿਮਾਂਡ ‘ਚ 2 ਦਿਨ ਲਈ ਅਤੇ ਜਿੰਮੀ ਸਿੰਘ ਦਾ ਪੁਲਿਸ ਰਿਮਾਂਡ 3 ਦਿਨਾਂ ਲਈ ਵਧਿਆ

ਗ੍ਰਿਫਤਾਰ ਯੂ.ਕੇ. ਨਾਗਰਿਕ ਜਗਤਾਰ ਸਿੰਘ ਜੱਗੀ ਅਤੇ ਜਿੰਮੀ ਸਿੰਘ ਨੂੰ ਲੁਧਿਆਣਾ ਦੇ ਡਿਊਟੀ ਮੈਜਿਸਟ੍ਰੇਟ ਸਾਹਮਣੇ ਅੱਜ (28 ਨਵੰਬਰ, 2017) ਪੇਸ਼ ਕੀਤਾ ਗਿਆ। ਜਗਤਾਰ ਸਿੰਘ ਜੱਗੀ ਨੂੰ ਇਕ ਵਾਰ ਫੇਰ ਐਫ.ਆਈ.ਆਰ. ਨੰ: 218/17 (ਥਾਣਾ ਸਲੇਮ ਟਾਬਰੀ) 'ਚ ਜਦਕਿ ਜਿੰਮੀ ਸਿੰਘ ਨੂੰ ਵੀ ਦੁਬਾਰ ਉਸੇ ਐਫ.ਆਈ.ਆਰ. ਨੰ: 6/17 (ਥਾਣਾ ਡਿਵੀਜ਼ਨ ਨੰ: 8) 'ਚ ਪੇਸ਼ ਕੀਤਾ ਗਿਆ।

ਅੰਮ੍ਰਿਤਸਰ, ਜਲੰਧਰ, ਪਟਿਆਲਾ ਦੀਆਂ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਲਾਈ 3 ਮੰਤਰੀਆਂ ਦੀ ਜ਼ਿੰਮੇਵਾਰੀ

ਆਉਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਪੰਜਾਬ ਕਾਂਗਰਸ ਨੇ ਪਾਰਟੀ ਨੇ ਤਿੰਨਾਂ ਨਿਗਮਾਂ ਲਈ ਨਿਗਰਾਨ ਲਾ ਦਿੱਤੇ ਹਨ। ਕੱਲ੍ਹ (27 ਨਵੰਬਰ, 2017) ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ

ਪੰਜਾਬ ਸਰਕਾਰ ਵਲੋਂ ਗੰਨੇ ਦੇ ਭਾਅ ’ਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ, ਜਦਕਿ ਕਿਸਾਨ 50 ਰੁਪਏ ਪ੍ਰਤੀ ਕੁਇੰਟਲ ਦੀ ਮੰਗ ਕਰ ਰਹੇ ਸਨ

ਪੰਜਾਬ ਵਜ਼ਾਰਤ ਦੀ ਸੋਮਵਾਰ (27 ਨਵੰਬਰ, 2017) ਹੋਈ ਮੀਟਿੰਗ ’ਚ ਗੰਨੇ ਦੇ ਭਾਅ ਵਿੱਚ ਦਸ ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਵਜ਼ਾਰਤ ਨੇ ਕਿਹਾ ਕਿ ਸਾਲ 2017-18 ਦੇ ਪਿੜਾਈ ਸੀਜ਼ਨ ਲਈ ਗੰਨੇ ਦੇ ਭਾਅ ਵਿੱਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੇ ਫ਼ੈਸਲੇ ਨਾਲ ਕਿਸਾਨਾਂ ਨੂੰ ਕੁਝ ਰਾਹਤ ਮਿਲੇਗੀ।

ਮੈਨੂੰ ਨਸ਼ਾ ਤਸਕਰੀ ਦੇ ਝੂਠੇ ਮੁਕੱਦਮੇ ‘ਚ ਫਸਾਇਆ ਜਾ ਰਿਹਾ: ਰਾਜਜੀਤ ਸਿੰਘ ਹੁੰਦਲ, ਪੁਲਿਸ ਮੁਖੀ ਮੋਗਾ

ਮੋਗਾ ਦੇ ਪੁਲਿਸ ਮੁਖੀ ਰਾਜਜੀਤ ਸਿੰਘ ਹੁੰਦਲ ਨੇ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ.) ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ’ਤੇ ਝੂਠੇ ਕੇਸ ਵਿੱਚ ਫਸਾਉਣ ਦਾ ਦੋਸ਼ ਲਾਇਆ ਹੈ। ਵਧੀਕ ਮੁੱਖ ਸਕੱਤਰ (ਗ੍ਰਹਿ) ਨਿਰਮਲਜੀਤ ਸਿੰਘ ਕਲਸੀ ਨੂੰ ਲਿਖੀ

ਮੀਡੀਆ ਰਿਪੋਰਟਾਂ: ਪਿੰਡ ਕੈਰੋਂ ‘ਚ ਸਥਾਨਕ ਲੋਕਾਂ ਨੇ ਇਕ ਬੰਦੇ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ, ਹਥਿਆਰ ਬਰਾਮਦ ਕਰਨ ਦਾ ਦਾਅਵਾ

ਮੀਡੀਆ ਦੀਆਂ ਖ਼ਬਰਾਂ ਮੁਤਾਬਕ ਬੀਤੇ ਕੱਲ੍ਹ (27 ਨਵੰਬਰ, 2017) ਪਿੰਡ ਕੈਰੋਂ ਨਹਿਰ ਦੇ ਪੁਲ ਦੇ ਨੇੜੇ ਸਥਾਨਕ ਲੋਕਾਂ ਨੇ ਇਕ ਬੰਦੇ ਨੂੰ ਫੜ੍ਹ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਗ੍ਰਿਫਤਾਰ ਸ਼ਖਸ ਕੋਲੋਂ ਇਕ 9 ਐਮ.ਐਮ. ਪਿਸਟਲ, 2 ਮੈਗਜ਼ੀਨ,

ਸੁਖਬੀਰ ਸਿੰਘ ਬਾਦਲ ਨੇ ਕੱਲ੍ਹ (28 ਨਵੰਬਰ) ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇਕੱਤਰਤਾ ਅੰਮ੍ਰਿਤਸਰ ਵਿਖੇ ਸੱਦੀ

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 28 ਨਵੰਬਰ, 2017 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਰੇ ਮੈਂਬਰਾਂ ਦੀ ਹੰਗਾਮੀ ਮੀਟਿੰਗ ਤੇਜਾ ਸਿੰਘ ਸਮੁੰਦਰੀ ਹਾਲ, ਅੰਮ੍ਰਿਤਸਰ ਵਿਖੇ ਸੱਦੀ ਹੈ।

« Previous PageNext Page »