Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 2, 2017

December 2, 2017

ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕਲ੍ਹ (1 ਦਸੰਬਰ) ਐਲਾਨ ਕੀਤਾ ਸੀ ਕਿ ਉਹ ਵਿਧਾਨ ਸਭਾ ਚੋਣਾਂ 2017 ਮੌਕੇ ਡੇਰਾ ਸਿਰਸਾ ਵੋਟਾਂ ਮੰਗਣ ਨਹੀਂ ਗਏ ਸਨ ਬਲਕਿ ਸਿਰਫ ਅਕਾਲ ਤਖਤ ਸਾਹਿਬ ਵਲੋਂ ਤਲਬ ਕਰਨ 'ਤੇ ਪੇਸ਼ ਹੋਏ ਸਨ। ਦੂਜੇ ਪਾਸੇ ਗਿਆਨੀ ਗੁਰਬਚਨ ਸਿੰਘ ਨੇ ਇਹ ਕਹਿਕੇ ਕਿ ਗੋਬਿੰਦ ਸਿੰਘ ਲੌਂਗੋਵਾਲ ਆਪਣੀ ਗਲਤੀ ਮੰਨ ਕੇ ਤਨਖਾਹ ਲਵਾ ਚੁਕੇ ਹਨ, ਨੇ ਇੱਕ ਨਵਾਂ ਵਿਵਾਦ ਛੇੜ ਦਿੱਤਾ ਹੈ ਕਿ ਦੋਵਾਂ ਵਿਚੋਂ ਸਹੀ ਕੌਣ ਹੈ?
ਜ਼ਿਲ੍ਹਾ ਪੁਲਿਸ ਨੇ ਯੂ.ਕੇ. ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ ਨੂੰ ਅੱਜ (2 ਦਸੰਬਰ, 2017) ਜੁਡੀਸ਼ਲ ਮੈਜਿਸਟ੍ਰੇਟ ਪਹਿਲਾ ਦਰਜਾ ਦੀ ਅਦਾਲਤ 'ਚ ਪੇਸ਼ ਕੀਤਾ। ਪੁਲਿਸ ਨੇ 5 ਦਿਨਾਂ ਦੇ ਹੋਰ ਰਿਮਾਂਡ ਦੀ ਮੰਗ ਕੀਤੀ। ਬਚਾਅ ਪੱਖ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਅਦਾਲਤ ਨੂੰ ਦੱਸਿਆ ਕਿ ਪੁਲਿਸ ਪਹਿਲਾਂ ਦੱਸੀਆਂ ਗੱਲਾਂ ਦੇ ਆਧਾਰ 'ਤੇ ਹੀ ਦੁਬਾਰਾ ਰਿਮਾਂਡ ਦੀ ਮੰਗ ਕਰ ਰਹੀ ਹੈ।
ਹਿੰਦੀ ਭਾਸ਼ੀਆਂ ਦੇ ਮੁੱਦੇ ’ਤੇ ਰਾਜ ਠਾਕਰੇ ਦੀ ਅਗਵਾਈ ਹੇਠਲੀ ਮਹਾਰਾਸ਼ਟਰ ਨਵਨਿਰਮਾਣ ਸੈਨਾ (ਐਮਐਨਐਸ) ਅਤੇ ਮੁੰਬਈ ਕਾਂਗਰਸ ਇਕਾਈ ਦੇ ਪ੍ਰਧਾਨ ਸੰਜੇ ਨਿਰੂਪਮ ਦਰਮਿਆਨ ਚਲ ਰਹੇ ਵਿਵਾਦ ਨੇ ਕੱਲ੍ਹ (1 ਦਸੰਬਰ) ਹਿੰਸਕ ਰੁਖ਼ ਅਖ਼ਤਿਆਰ ਕਰ ਲਿਆ ਅਤੇ ਐਮਐਨਐਸ ਕਾਰਜਕਰਤਾਵਾਂ ਨੇ ਕਾਂਗਰਸ ਦਫ਼ਤਰ ਦੀ ਭੰਨ-ਤੋੜ ਕਰ ਦਿੱਤੀ। ਪੀਟੀਆਈ ਦੀ ਖ਼ਬਰ ਮੁਤਾਬਕ ਆਜ਼ਾਦ ਮੈਦਾਨ ’ਚ ਮੁੰਬਈ ਰੀਜਨਲ ਕਾਂਗਰਸ ਕਮੇਟੀ ’ਤੇ ਕੀਤੇ ਗਏ ਹਮਲੇ ਦੀ ਜ਼ਿੰਮੇਵਾਰੀ ਐਮਐਨਐਸ ਨੇ ਲਈ ਹੈ।
ਇਸ ਸਾਲ 25 ਫਰਵਰੀ ਨੂੰ ਲੁਧਿਆਣਾ ਦੇ ਪਿੰਡ ਜਗੇੜਾ ਸਥਿਤ ਡੇਰਾ ਸਿਰਸਾ ਵਿਖੇ ਰਮੇਸ਼ ਕੁਮਾਰ ਅਤੇ ਸਤਪਾਲ ਸ਼ਰਮਾ ਦਾ ਕਤਲ ਹੋ ਗਿਆ ਸੀ। ਪੰਜਾਬ ਪੁਲਿਸ ਵਲੋਂ ਕਾਤਲਾਂ ਦੀ ਸੂਹ ਦੇਣ ਵਾਲਿਆਂ ਨੂੰ 50 ਲੱਖ ਰੁਪਏ ਦਾ ਇਨਾਮ ਅਤੇ ਸਬ-ਇੰਸਪੈਕਟਰ ਦੀ ਨੌਕਰੀ ਦੇਣ ਦੇ ਇਸ਼ਤਿਹਾਰ ਵੀ ਲਾਏ ਗਏ ਸਨ।
9 ਸਾਲਾਂ ਬਾਅਦ ਯੂ.ਕੇ. ਤੋਂ ਪਰਤੇ ਜੰਮੂ ਨਿਵਾਸੀ ਤਲਜੀਤ ਸਿੰਘ ਉਰਫ ਜਿੰਮੀ ਸਿੰਘ ਨੂੰ ਥਾਣਾ ਡਵੀਜ਼ਨ ਨੰ. 8 ਦੀ ਪੁਲਿਸ ਨੇ ਸ਼ੁੱਕਰਵਾਰ (1 ਦਸੰਬਰ, 2017) ਨੂੰ ਲੁਧਿਆਣਾ ਦੀ ਇਕ ਅਦਾਲਤ ’ਚ ਪੇਸ਼ ਕੀਤਾ। ਪੁਲਿਸ ਨੇ ਅਮਿਤ ਸ਼ਰਮਾ ਦੇ ਕਤਲ ਦੇ ਮਾਮਲੇ ’ਚ ਅਦਾਲਤ ਤੋਂ ਜਿੰਮੀ ਦਾ ਰਿਮਾਂਡ ਮੰਗਿਆ, ਪਰ ਅਦਾਲਤ ਨੇ ਜਿੰਮੀ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਜੇਲ੍ਹ ਭੇਜਣ ਦਾ ਹੁਕਮ ਦੇ ਦਿੱਤਾ।
ਸ਼ੁੱਕਰਵਾਰ (1 ਦਸੰਬਰ, 2017) ਜੰਮੂ ਦੇ ਨਾਨਕ ਨਗਰ ਇਲਾਕੇ ਵਿਚ ਸੈਮਸੰਗ ਸਮਾਰਟ ਕੇਅਰ ਸਰਵਿਸ ਸੈਂਟਰ ਸ਼ਾਸਤਰੀ ਨਗਰ 'ਤੇ ਕੰਮ ਕਰਦੇ ਇਕ ਸਿੱਖ ਨੌਜਵਾਨ ਜਗਜੀਤ ਸਿੰਘ ਜੱਗੀ ਵਾਸੀ ਨਾਨਕ ਨਗਰ ਸੈਕਟਰ ਨੰ:9 ਜੰਮੂ ਨੂੰ ਪੰਜਾਬ ਪੁਲਿਸ ਨੇ ਬਿਨਾਂ ਕਾਰਨ ਦੱਸੇ ਚੁੱਕ ਲਿਆ। ਗਾਂਧੀਨਗਰ ਥਾਣੇ ਦੇ ਐਸ. ਐਚ. ਓ. ਸੁਨੀਲ ਜਸਰੋਟੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਥਾਣਾ ਬਾਘਾ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।