ਪੰਜਾਬ ’ਚ 80-90 ਦਹਾਕੇ ਦੌਰਾਨ ਝੂਠੇ ਪੁਲਿਸ ਮੁਕਾਬਲਿਆਂ ਅਤੇ ਸਿੱਖ ਨੌਜਵਾਨਾਂ ਨੂੰ ਲਾਪਤਾ ਕਰਨ ਦਾ ਮਾਮਲਿਆਂ 'ਤੇ ਕੰਮ ਕਰ ਰਹੀ ਅਤੇ ਮਨੁੱਖੀ ਅਧਿਕਾਰਾਂ ਦੀ ਲੜਾਈ ਲੜ ਰਹੀ ਗੈਰ ਸਰਕਾਰੀ ਸੰਸਥਾ ਪੰਜਾਬ ਐਡਵੋਕੇਸੀ ਅਤੇ ਡਾਕੂਮੈਂਟੇਸ਼ਨ ਪ੍ਰਾਜੈਕਟ (ਪੀ.ਡੀ.ਏ.ਪੀ) ਨੇ ਸ਼ਨੀਵਾਰ (2 ਦਸੰਬਰ, 2017) ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪ੍ਰੈੱਸ ਨਾਲ ਮਿਲਣੀ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਨੇ 1980 ਤੋਂ 1995 ਦੇ ਸਮੇਂ ਦੌਰਾਨ ਪੰਜਾਬ ’ਚ 8257 ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ’ਚ ਮਾਰਨ ਅਤੇ ਲਾਪਤਾ ਹੋਣ ਵਾਲੇ ਲੋਕਾਂ ਦੀ ਪਛਾਣ ਕੀਤੀ ਹੈ। ਇਨ੍ਹਾਂ ਅੰਕੜਿਆਂ ਵਿੱਚ ਦੋ ਹਜ਼ਾਰ ਲੋਕ ਉਹ ਹਨ, ਜਿਨ੍ਹਾਂ ਦੀ ਪਛਾਣ ਜਸਵੰਤ ਸਿੰਘ ਖਾਲੜਾ ਵੱਲੋਂ ਕੀਤੀ ਗਈ ਸੀ। ਸੰਸਥਾ ਵੱਲੋਂ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਸੁਪਰੀਮ ਕੋਰਟ ’ਚ ਅਰਜ਼ੀ ਦਾਇਰ ਕੀਤੀ ਜਾਵੇਗੀ।