ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਅਮਰੀਕਾ ਜ਼ੋਨ ਦੇ ਪ੍ਰਧਾਨ ਸਵਰਨਜੀਤ ਸਿੰਘ ਖਾਲਸਾ ਮੈਂਬਰ ਕਮਿਸ਼ਨ ਆਫ਼ ਸਿਟੀ ਪਲਾਨ ਨੋਰਵਿਚ, ਸਪੋਕਸਮੈਨ ਸਿੱਖ ਕੁਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਯੂਐਸਏ ਕਾਂਗਰਸਮੈਨ ਜੋਅੇ ਕੋਰਟਨੀ ਨੇ ਲਿਖਤੀ ਬਿਆਨ ਜਾਰੀ ਕਰਕੇ ਜੂਨ 1984 ਤੇ ਨਵੰਬਰ 1984 ਦੌਰਾਨ ਸਰਕਾਰੀ ਕਤਲੇਆਮ ਦੀ ਨਿਖੇਧੀ ਕੀਤੀ ਤੇ ਇਸ ਦੌਰਾਨ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਭਾਰਤ ਸਰਕਾਰ ਦੀ ਨਿਖੇਧੀ ਕੀਤੀ।