Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 5, 2017

December 5, 2017

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨਗੀ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਵਿਵਾਦਾਂ ਵਿੱਚ ਘਿਰੇ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ (5 ਦਸੰਬਰ, 2017) ਆਪਣੀ ਪਲੇਠੀ ਦਫਤਰੀ ਫੇਰੀ ਮੌਕੇ ਮੀਡੀਆ ਤੋਂ ਦੂਰੀ ਬਣਾਈ ਰੱਖੀ। ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕਮੇਟੀ ਦੇ ਦਫਤਰ 'ਚ ਕਮੇਟੀ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ। ਪਰ ਇਸ ਸਭ ਨੂੰ ਮੀਡੀਆ ਤੋਂ ਦੂਰ ਹੀ ਰੱਖਿਆ ਗਿਆ।
ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਨੇ ਇਕ ਲਿਖਤੀ ਬਿਆਨ ਵਿੱਚ ਦੱਸਿਆ ਕਿ ਸਿੱਖ ਕੌਮ ਦੇ ਪੁਰਾਤਨ ਅਤੇ ਵਰਤਮਾਨ ਸਮੇਂ ਦੇ ਸਮੂਹ ਸ਼ਹੀਦ ਸਿੰਘਾਂ-ਸਿੰਘਣੀਆਂ ਦੀ ਯਾਦ ਚ ਸ਼ਹੀਦੀ ਸਮਾਗਮ ਮਿਤੀ 6 ਦਸੰਬਰ ਨੂੰ ਗੁਰਦੁਆਰਾ ਬਾਬਾ ਸਾਵਣ ਮੱਲ, ਪਿੰਡ ਛੱਜਲਵੱਡੀ, ਨੇੜੇ ਟਾਂਗਰਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ। ਜਿਸ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕ ਤੇ ਕਥਾਵਾਚਕ ਹਰਿ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਮਨੁੱਖੀ ਹੱਕਾਂ ਦੀ ਕੌਮਾਂਤਰੀ ਜਥੇਬੰਦੀ ਐਮਨੈਸਟੀ ਇੰਟਰਨੈਸ਼ਨਲ ਵੱਲੋਂ ਅੱਜ ਜਾਰੀ ਕੀਤੀ ਗਈ ਰਿਪੋਰਟ ਵਿਚ ਤੱਥਾਂ ਦੀ ਮਦਦ ਨਾਲ ਦਰਸਾਇਆ ਗਿਆ ਹੈ ਕਿ ਮਨੁੱਖੀ ਹੱਕਾਂ ਦੀ ਰਾਖੀ ਲਈ ਕੰਮ ਕਰਨ ਵਾਲੇ ਕਾਰਕੁੰਨ ਭਾਰਤ ਸਮੇਤ ਪੂਰੀ ਦੁਨੀਆਂ ਵਿਚ ਭਾਰੀ ਖਤਰਿਆਂ ਦਾ ਸਾਹਮਣਾ ਕਰ ਰਹੇ ਹਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ 6 ਰਾਜਾਂ ਦੇ ਮੁੱਖ ਮੰਤਰੀਆਂ ਵਲੋਂ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਪਾਰਟੀ ਦਾ ਪ੍ਰਧਾਨ ਬਣਾਏ ਜਾਣ ਦੀ ਤਜਵੀਜ਼ ਤੋਂ ਬਾਅਦ ਕੱਲ੍ਹ (4 ਦਸੰਬਰ) ਰਾਹੁਲ ਗਾਂਧੀ ਨੇ ਨਾਮਜ਼ਦਗੀ ਕਾਗਜ਼ ਭਰੇ। ਕਰਨਾਟਕ ਦੇ ਮੁੱਖ ਮੰਤਰੀ ਸਿੱਧੀਰਮਈਆ, ਹਿਮਾਚਲ ਪ੍ਰਦੇਸ਼ ਦੇ ਵੀਰਭੱਦਰ ਸਿੰਘ, ਪੁਡੂਚੇਰੀ ਦੇ ਵੀ. ਨਰਾਇਣਨ ਸਵਾਮੀ, ਮੇਘਾਲਿਆ ਦੇ ਮੁਕੁਲ ਸੰਗਮਾ ਅਤੇ ਮਿਜ਼ੋਰਮ ਦੇ ਲਾਲ ਥਾਨਾਵਾਲ ਵੀ ਉਥੇ ਮੌਜੂਦ ਸਨ।
ਗੁਜਰਾਤ ਵਿਧਾਨ ਸਭਾ ਚੋਣਾਂ ਲਈ ਕੱਲ੍ਹ (4 ਦਸੰਬਰ, 2017) ਕਾਂਗਰਸ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ 'ਚ ਕਰਜ਼ਾ ਮਾਫੀ, ਕਿਸਾਨਾਂ ਨੂੰ ਮੁਫਤ ਬਿਜਲੀ, ਬੋਨਸ, ਬੇਰੋਜ਼ਗਾਰੀ ਭੱਤਾ, ਬੇਰੋਜ਼ਗਾਰ ਨੌਜਵਾਨਾਂ ਲਈ ਫੰਡ ਵਰਗੇ ਵਾਅਦੇ ਕੀਤੇ ਹਨ। ਹਾਲਾਂਕਿ ਇਸ 'ਚ ਪਾਟੀਦਾਰ ਰਾਖਵਾਂਕਰਨ ਦਾ ਕਿਵੇਂ ਲਾਗੂ ਕਰਨਾ ਹੈ ਤਾਂ ਕੋਈ ਜ਼ਿਕਰ ਨਹੀਂ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।