Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 7, 2017

December 7, 2017

ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਤੋਂ ਲੈ ਕੇ ਵੀਹਵੀਂ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਜੀ ਭਿੰਡਰਾਂਵਾਲਿਆਂ ਅਤੇ ਖ਼ਾਲਿਸਤਾਨ ਦੇ ਸੰਘਰਸ਼ 'ਚ ਸ਼ਹਾਦਤਾਂ ਦਾ ਜਾਮ ਪੀਣ ਵਾਲੇ ਸ਼ਹੀਦ ਭਾਈ ਪਰਮਜੀਤ ਸਿੰਘ ਕਾਲਾ, ਸ਼ਹੀਦ ਭਾਈ ਸੁਰਜੀਤ ਸਿੰਘ ਪੈਂਟਾ, ਸ਼ਹੀਦ ਭਾਈ ਰਾਜਵਿੰਦਰ ਸਿੰਘ ਰਾਜਾ ਆਦਿ ਸਿੱਖ ਕੌਮ ਦੇ ਪੁਰਾਤਨ ਅਤੇ ਵਰਤਮਾਨ ਸਮੇਂ ਦੇ ਸਮੁੱਚੇ ਸ਼ਹੀਦ ਸਿੰਘਾਂ ਦੀਆਂ ਕੁਰਬਾਨੀਆਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਗੁਰਦੁਆਰਾ ਬਾਬਾ ਸਾਵਣ ਮੱਲ, ਪਿੰਡ ਛੱਜਲਵੱਡੀ, ਨੇੜੇ ਟਾਂਗਰਾ ਵਿਖੇ ਕਰਵਾਇਆ ਗਿਆ।
ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਕਾਂਗਰਸ ਅਤੇ ਬਾਦਲ-ਭਾਜਪਾ ਗਠਜੋੜ ਨੇ ਸੱਤਾ ‘ਤੇ ਕਬਜ਼ਾ ਰੱਖਣ ਲਈ ਅੰਗ੍ਰੇਜ਼ਾਂ ਦੀ ‘ਫੁੱਟ ਪਾਓ ਅਤੇ ਰਾਜ ਕਰੋ’ ਨੀਤੀ ਨੂੰ ਵੀ ਮਾਤ ਦੇ ਦਿੱਤੀ ਹੈ। ਜਿੱਥੇ ਕਾਂਗਰਸ ਅਤੇ ਬਾਦਲ-ਭਾਜਪਾ ਦੇ ਵੱਡੇ ਆਗੂ ਉਪਰਲੇ ਪੱਧਰ ‘ਤੇ ਇਕ-ਮਿੱਕ ਹਨ, ਉਥੇ ਹੇਠਲੇ ਪੱਧਰ ‘ਤੇ ਲੋਕਾਂ ਨੂੰ ਆਪਸ ‘ਚ ਪਾੜੇ ਰੱਖਣ ਲਈ ਲੜਾਈਆਂ ਕਰਵਾ ਰਹੇ ਹਨ ਅਤੇ ਦੁਸ਼ਮਣੀਆਂ ਪਵਾ ਰਹੇ ਹਨ, ਕਿਉਂਕਿ ਪਾਰਟੀ ਦੇ ਨਾਂ ‘ਤੇ ਪੈਦਾ ਕੀਤੀ ਧੜੇਬੰਦੀ ਜਿੰਨੀ ਤਿੱਖੀ ਹੋਵੇਗੀ ਉਨੀਂ ਹੀ ਇਨਾਂ ਦੀ ਸਿਆਸੀ ਦੁਕਾਨ ਵੱਧ ਚੱਲੇਗੀ।
ਪਿਛਲ਼ੇ ਤਿੰਨ ਦਹਾਕਿਆਂ ਦੌਰਾਨ ਜ਼ਬਰੀ ਲਾਪਤਾ ਕੀਤੇ, ਫਰਜ਼ੀ ਮੁਕਾਬਲਿਆਂ, ਤਸ਼ਦਦ ਦਾ ਸ਼ਿਕਾਰ ਅਤੇ ਰੋਸ ਪ੍ਰਦਰਸ਼ਨ ਕਰਦਿਆਂ ਪੁਲਿਸ ਗੋਲੀਆਂ ਨਾਲ ਮਾਰੇ ਗਏ ਲੋਕਾਂ ਦੀ ਯਾਦ ਵਿੱਚ 10 ਦਸੰਬਰ ਨੂੰ ਗੁਰਦਾਸਪੁਰ ਵਿਖੇ ਪੀੜਤ ਪਰਿਵਾਰਾਂ ਅਤੇ ਕਾਰਜਕਰਤਾਵਾਂ ਦੀ ਇੱਕ ਇਕੱਤਰਤਾ ਸੱਦੀ ਗਈ ਹੈ।
ਖੰਨਾ ਪੁਲਿਸ ਨੇ ਹਰਦੀਪ ਸਿੰਘ ਸ਼ੇਰਾ ਅਤੇ ਰਮਨਦੀਪ ਸਿੰਘ ਬੱਗਾ ਨੂੰ ਸਥਾਨਕ ਡਿਊਟੀ ਮੈਜਿਸਟ੍ਰੇਟ ਰਾਧਿਕਾ ਪੁਰੀ ਦੀ ਅਦਾਲਤ 'ਚ ਐਫ.ਆਈ.ਆਰ. ਨੰ: 119/16 (ਮਿਤੀ: 24/04/2016) ਥਾਣਾ ਖੰਨਾ ਸਿਟੀ 'ਚ ਦਰਜ ਮੁਕੱਦਮੇ ਤਹਿਤ ਪੇਸ਼ ਕੀਤਾ। ਜਿਥੇ ਉਨ੍ਹਾਂ ਨੂੰ ਦੋਵਾਂ ਦਾ 4 ਦਿਨ ਦਾ ਪੁਲਿਸ ਰਿਮਾਂਡ ਮਿਲ ਗਿਆ।
ਅਜਿਹੇ ਸਮੇਂ ਜਦੋਂ ਪੰਜਾਬ ਸਰਕਾਰ ਵਿਵਾਦਤ ਪਕੋਕਾ (ਪੰਜਾਬ ਕੰਟਰੋਲ ਆਫ ਆਰਗੇਨਾਈਜ਼ਡ ਕਰਾਈਮ ਐਕਟ) ਲਿਆਉਣ ਦੀ ਤਿਆਰੀ ਕਰ ਰਹੀ ਹੈ, ਤਾਂ ਵਕੀਲਾਂ ਅਤੇ ਮਨੁੱਖੀ ਅਧਿਕਾਰਾਂ ਲਈ ਸਰਗਰਮ ਕਾਰਜਕਰਤਾਵਾਂ ਵਲੋਂ 9 ਦਸੰਬਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ 'ਚ ਇਕ ਇਕੱਠ ਕੀਤਾ ਜਾ ਰਿਹਾ ਹੈ। ਜਿਸ ਵਿਚ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਨੂੰ ਮੁੱਖ ਰੱਖਦਿਆਂ 'ਵਿਸ਼ੇਸ਼ ਕਾਨੂੰਨ ਅਤੇ ਮਨੁੱਖੀ ਅਧੀਕਾਰ' ਵਿਸ਼ੇ 'ਤੇ ਵਿਚਾਰ ਚਰਚਾ ਕੀਤੀ ਜਾਏਗੀ।
ਲੰਡਨ ਦੇ ਮੇਅਰ ਸਾਦਿਕ ਖਾਨ ਨੇ ਬੁੱਧਵਾਰ (6 ਦਸੰਬਰ, 2017) ਇਥੇ ਜੱਲ੍ਹਿਆਂਵਾਲਾ ਬਾਗ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ 13 ਅਪਰੈਲ, 1919 ਨੂੰ ਹੋਏ ਇਸ ਕਾਂਡ ਲਈ ਬਰਤਾਨਵੀ ਸਰਕਾਰ ਨੂੰ ਇਥੋਂ ਦੇ ਲੋਕਾਂ
ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖਲ ਕਰਨ ਦੇ ਆਖਰੀ ਦਿਨ ਕੱਲ੍ਹ (6 ਦਸੰਬਰ, 2017) ਵੱਖ-ਵੱਖ ਥਾਵਾਂ 'ਤੇ ਬਾਦਲ ਦਲ-ਭਾਜਪਾ ਅਤੇ ਕਾਂਗਰਸੀ ਉਮੀਦਵਾਰਾਂ ਦੇ ਸਮਰਥਕਾਂ 'ਚ ਝੜਪਾਂ ਹੋਣ ਦੀਆਂ ਖਬਰਾਂ ਮਿਲੀਆਂ ਹਨ। ਬਾਘਾ ਪੁਰਾਣਾ 'ਚ ਐਸ. ਡੀ. ਐਮ. ਦਫ਼ਤਰ ਉਸ ਵੇਲੇ ਯੁੱਧ ਦਾ ਮੈਦਾਨ ਬਣ ਗਿਆ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।