Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 8, 2017

December 8, 2017

ਪੰਜਾਬੀ ਹਿਤੈਸ਼ੀਆਂ ਵੱਲੋਂ ਚੰਡੀਗੜ੍ਹ ਅਤੇ ਪੰਜਾਬ ਵਿੱਚ ਮਾਂ ਬੋਲੀ ਪੰਜਾਬੀ ਨੂੰ ਬਣਦਾ ਰੁਤਬਾ ਦਿਵਾਉਣ ਲਈ ਕੀਤੀ ਜਾ ਰਹੀ ਜੱਦੋ-ਜਹਿਦ ਦਾ ਕੁਝ ਅਸਰ ਦਿਖਣਾ ਸ਼ੁਰੂ ਹੋਇਆ ਹੈ। ਇਸ ਦੀ ਤਾਜ਼ਾ ਮਿਸਾਲ ਸੈਕਟਰ-17 ਸਥਿਤ ਆਮਦਨ ਕਰ ਭਵਨ ਵਿੱਚ ਲੱਗੇ ਮੁੱਖ ਪ੍ਰਿੰਸੀਪਲ ਚੀਫ ਕਮਿਸ਼ਨਰ ਕਰ ਵਿਭਾਗ (ਉਤਰੀ-ਪੱਛਮੀ ਖੇਤਰ) ਵਿੱਚ ਲੱਗੇ ਬੋਰਡ ਤੋਂ ਮਿਲਦੀ ਹੈ।
ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਸਿਆਸੀ ਸਿੱਖ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਦੀ ਰੀੜ੍ਹ ਦੀ ਹੱਡੀ ਦਾ ਇਲਾਜ ਕਰਾਉਣ ਲਈ ਦਿੱਲੀ ਹਾਈ ਕੋਰਟ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਹਨ।
13 ਸਾਲ ਬਾਦਲ-ਭਾਜਪਾ ਨਾਲ ਸਾਂਝ ਪੁਗਾਕੇ ਕਾਂਗਰਸ ਵਿੱਚ ਸ਼ਾਮਿਲ ਹੋਕੇ ਮੰਤਰੀ ਬਣੇ ਨਵਜੋਤ ਸਿੰਘ ਸਿੱਧੂ ਦੀ ਉਪ ਮੁਖ ਮੰਤਰੀ ਬਣਨ ਦੀ ਤਾਂਘ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ (7 ਦਸੰਬਰ) ਇਹ ਕਹਿਕੇ ਪਾਣੀ ਫੇਰ ਦਿੱਤਾ ਕਿ ਪੰਜਾਬ ਵਜ਼ਾਰਤ ਵਿੱਚ ਵਾਧਾ 18 ਦਸੰਬਰ ਨੂੰ ਹੋਣ ਜਾ ਰਹੀਆਂ ਗੁਜਰਾਤ ਚੋਣਾਂ ਦੇ ਨਤੀਜੇ ਤੋਂ ਬਾਅਦ ਕੀਤਾ ਜਾਵੇਗਾ। ਪਰ ਉਨ੍ਹਾਂ ਸਪੱਸ਼ਟ ਕੀਤਾ ਕਿ ਉਪ ਮੁੱਖ ਮੰਤਰੀ ਲਾਉਣਾ ਕਾਂਗਰਸ ਦੀ ਰਵਾਇਤ ਨਹੀਂ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।