Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 13, 2017

December 13, 2017

ਗੁਰਬੀਰ ਸਿੰਘ ਗਰੇਵਾਲ ਅਮਰੀਕਾ 'ਚ ਪਹਿਲੇ ਸਿੱਖ ਅਟਾਰਨੀ ਜਨਰਲ ਹੋਣਗੇ। ਨਿਊ ਜਰਸੀ ਦੇ ਗਵਰਨਰ ਫਿਲ ਮਰਫੀ ਨੇ ਮੰਗਲਵਾਰ (12 ਦਸੰਬਰ, 2017) ਗੁਰਬੀਰ ਸਿੰਘ ਗਰੇਵਾਲ ਦਾ ਨਾਂਅ ਸੂਬੇ ਦੇ ਅਟਾਰਨੀ ਜਨਰਲ ਵਜੋਂ ਨਾਮਜ਼ਦ ਕਰ ਦਿੱਤਾ। ਗਰੇਵਾਲ ਅਮਰੀਕਾ ਦੇ ਕਿਸੇ ਸੂਬੇ 'ਚ ਅਟਾਰਨੀ ਜਨਰਲ ਬਣਨ ਵਾਲੇ ਪਹਿਲੇ ਸਿੱਖ ਹੋਣਗੇ। ਉਨ੍ਹਾਂ ਨੂੰ ਇਸ ਅਹੁਦੇ ਲਈ ਨਾਮਜ਼ਦ ਕੀਤੇ ਜਾਣ 'ਤੇ 'ਸਾਊਥ ਏਸ਼ੀਅਨ ਬਾਰ ਐਸੋਸੀਏਸ਼ਨ' ਨੇ ਸਵਾਗਤ ਕੀਤਾ ਹੈ। ਮੌਜੂਦਾ ਸਮੇਂ ਬਰਜਨ ਕਾਂਉਂਟੀ 'ਚ ਸਰਕਾਰੀ ਵਕੀਲ ਵਜੋਂ ਸੇਵਾਵਾਂ ਨਿਭਾਅ ਰਹੇ ਗਰੇਵਾਲ ਨੇ ਆਪਣੇ ਕਾਨੂੰਨੀ ਪੇਸ਼ੇ ਦਾ ਜ਼ਿਆਦਾ ਸਮਾਂ ਲੋਕ ਸੇਵਾ 'ਚ ਲਗਾਇਆ।
"ਮਨੁੱਖੀ ਅਧਿਕਾਰ ਅਤੇ ਵਿਸ਼ੇਸ਼ ਕਾਨੂੰਨ" ਵਿਸ਼ੇ 'ਤੇ ਚੰਡੀਗੜ੍ਹ ਦੇ ਕਿਸਾਨ ਭਵਨ 'ਚ 9 ਦਸੰਬਰ, 2017 ਨੂੰ ਇਕ ਵਿਚਾਰ ਚਰਚਾ ਹੋਈ। ਇਹ ਵਿਚਾਰ ਚਰਚਾ ਸਾਲਾਨਾ ਕੌਮਾਂਤੀ ਮਨੁੱਖੀ ਅਧਿਕਾਰ ਦਿਹਾੜੇ (10 ਦਸੰਬਰ) ਨੂੰ ਸਮਰਪਤ ਸੀ।
"ਮਨੁੱਖੀ ਅਧਿਕਾਰ ਅਤੇ ਵਿਸ਼ੇਸ਼ ਕਾਨੂੰਨ" ਵਿਸ਼ੇ 'ਤੇ ਚੰਡੀਗੜ੍ਹ ਦੇ ਕਿਸਾਨ ਭਵਨ 'ਚ 9 ਦਸੰਬਰ, 2017 ਨੂੰ ਕਰਵਾਏ ਗਏ ਸਮਾਗਮ ਦੌਰਾਨ ਐਡਵੋਕੇਟ ਰਾਜਵਿੰਦਰ ਸਿੰਘ ਬੈਂਸ ਨੇ ਇਕ ਸਵਾਲ ਦੇ ਜਵਾਬ 'ਚ ਦੱਸਿਆ ਕਿ ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਕਿਵੇਂ ਅਮਲੀ ਤੌਰ 'ਤੇ ਗ੍ਰਿਫਤਾਰ ਬੰਦੇ ਦੇ ਸਬੰਧ 'ਚ ਪੁਲਿਸ ਰਿਮਾਂਡ, ਨਿਆਂਇਕ ਹਿਰਾਸਤ ਅਤੇ ਮੀਡੀਆ ਦੇ ਰਵੱਈਏ ਨੂੰ ਪ੍ਰਭਾਵਿਤ ਕਰਦਾ ਹੈ।
ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਖਿਲਾਫ ਬੀਤੇ 24 ਸਾਲਾਂ ਤੋਂ ਕੇਸ ਲੜ ਰਹੀ ਅਮਰ ਕੌਰ ਦੀ ਨਿਆਂ ਦੀ ਉਡੀਕ ਵਿਚ ਕੱਲ੍ਹ (12 ਦਸੰਬਰ, 2017) ਮੌਤ ਹੋ ਗਈ। ਉਹ 100 ਸਾਲਾਂ ਦੀ ਸੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ 15 ਮਾਰਚ 1994 ਨੂੰ ਉਸ ਦੇ ਪੁੱਤਰ ਵਿਨੋਦ ਕੁਮਾਰ, ਜਵਾਈ ਅਸ਼ੋਕ ਕੁਮਾਰ ਅਤੇ ਡਰਾਈਵਰ ਮੁਖਤਿਆਰ ਸਿੰਘ ਨੂੰ ਲੁਧਿਆਣਾ ਅਤੇ ਚੰਡੀਗੜ੍ਹ ਤੋਂ ਅਗਵਾ ਕਰ ਲਿਆ ਸੀ, ਜਿਸ ਤੋਂ ਬਾਅਦ ਉਹ ਕਦੇ ਕਿਸੇ ਨੂੰ ਨਹੀਂ ਦਿਸੇ। ਅਮਰ ਕੌਰ ਬੀਤੇ ਦਹਾਕੇ ਤੋਂ ਬ੍ਰੇਨ ਸਟਰੋਕ ਕਾਰਨ ਮੰਜੇ 'ਤੇ ਪਈ ਸੀ। ਇਹ ਜਾਣਕਾਰੀ ਉਸ ਦੇ ਪੁੱਤਰ ਆਸ਼ੀਸ਼ ਕੁਮਾਰ ਨੇ ਮੀਡੀਆ ਨੂੰ ਦਿੱਤੀ। ਅਮਰ ਕੌਰ ਦਾ ਅੰਤਮ ਸਸਕਾਰ ਅੱਜ (13 ਦਸੰਬਰ, 2017) ਦਿੱਲੀ ਦੇ ਲੋਧੀ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ।
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਕਿਸਾਨਾਂ ਤੋਂ ਨਿਸਾਨਦੇਹੀ ਲਈ ਸਰਕਾਰੀ ਫੀਸ ਵਿੱਚ ਕੀਤੇ ਭਾਰੀ ਵਾਧੇ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕਰਦੇ ਹੋਏ ਇਸਨੂੰ ਕਿਸਾਨ ਵਰਗ ਉਪਰ ਜ਼ਬਰਦਸਤੀ ਥੋਪਿਆ ਜਜ਼ੀਆ ਕਰਾਰ ਦਿੱਤਾ ਹੈ।
ਭਾਰਤ ਦੀ ਸੁਪਰੀਮ ਕੋਰਟ ਨੇ ਅੱਜ (12 ਦਸੰਬਰ, 2017) ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ 1991 'ਚ ਹੋਏ ਕਤਲ ਦੇ ਪਿੱਛੇ "ਵੱਡੀ ਸਾਜ਼ਿਸ਼" ਦੀ ਕਈ ਏਜੰਸੀਆਂ ਨੇ ਜਾਂਚ ਕੀਤੀ ਅਤੇ ਇਹ "ਅੰਤਹੀਣ" ਲਗਦੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।