Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 14, 2017

December 14, 2017

"ਮਨੁੱਖੀ ਅਧਿਕਾਰ ਅਤੇ ਵਿਸ਼ੇਸ਼ ਕਾਨੂੰਨ" ਵਿਸ਼ੇ 'ਤੇ ਚੰਡੀਗੜ੍ਹ ਦੇ ਕਿਸਾਨ ਭਵਨ 'ਚ 9 ਦਸੰਬਰ, 2017 ਨੂੰ ਇਕ ਵਿਚਾਰ ਚਰਚਾ ਕਰਵਾਈ ਗਈ। ਇਹ ਸਮਾਗਮ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ (10 ਦਸੰਬਰ) ਨੂੰ ਸਮਰਪਤ ਸੀ।
ਸ਼੍ਰੋਮਣੀ ਅਕਾਲੀ ਦਲ ਦਾ 97ਵਾਂ ਸਥਾਪਨਾ ਦਿਹਾੜਾ ਮਨਾਉਣ ਲਈ ਇੱਕਤਰ ਹੋਏ ਬਾਦਲਕਿਆਂ ਨੇ ਜਿਥੇ ਦਲ ਦੇ ਸ਼ਾਨਾਮੱਤੇ ਇਤਿਹਾਸ ਅਤੇ ਪ੍ਰਾਪਤੀਆਂ ਦੇ ਵਾਰਸ ਬਣਨ ਦੀ ਪੂਰੀ ਕੋਸ਼ਿਸ਼ ਕੀਤੀ ਉਥੇ ਇਹ ਵੀ ਸੱਦਾ ਦਿੱਤਾ ਕਿ ਦਲ ਨੂੰ ਮਜ਼ਬੂਤ ਕਰਨ ਲਈ ਠੋਸ ਉਪਰਾਲੇ ਕੀਤੇ ਜਾਣ। ਦਾਅਵਾ ਕੀਤਾ ਗਿਆ ਕਿ 1947 ਤੋਂ ਪਹਿਲਾਂ ਅਤੇ ਬਾਅਦ ਵਿੱਚ ਲੜੀ ਹਰ ਜੰਗ ਵਿੱਚ "ਜੇਤੂ ਰਿਹਾ" ਦਲ 2020 ਤੋਂ ਬਾਅਦ ਮੁੜ ਜੇਤੂ ਰਹੇਗਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਐਲਾਨ ਕੀਤਾ ਕਿ ਦਲ ਦਾ ਸਾਲ 2018 ਵਾਲਾ ਸਥਾਪਨਾ ਦਿਹਾੜਾ ਦਿੱਲੀ ਵਿਖੇ ਮਨਾਇਆ ਜਾਵੇਗਾ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਨੇ ਸੱਦਾ ਦਿਤਾ ਕਿ ਕਾਂਗਰਸ ਦੇ ਜਬਰ ਜੁਲਮ ਦਾ ਮੁਕਾਬਲਾ ਕਰਨ ਲਈ ਹਰ ਪਿੰਡ ਤੋਂ 10-10 ਨੌਜਵਾਨ ਅੱਗੇ ਆਉਣ।
ਖੰਨਾ ਪੁਲਿਸ ਨੇ ਹਰਦੀਪ ਸਿੰਘ ਸ਼ੇਰਾ ਅਤੇ ਰਮਨਦੀਪ ਸਿੰਘ ਬੱਗਾ ਨੂੰ ਸਥਾਨਕ ਡਿਊਟੀ ਮੈਜਿਸਟ੍ਰੇਟ ਰਾਧਿਕਾ ਪੁਰੀ ਦੀ ਅਦਾਲਤ 'ਚ ਐਫ.ਆਈ.ਆਰ. ਨੰ: 119/16 (ਮਿਤੀ: 24/04/2016) ਥਾਣਾ ਖੰਨਾ ਸਿਟੀ 'ਚ ਦਰਜ ਮੁਕੱਦਮੇ ਤਹਿਤ ਅੱਜ (14 ਦਸੰਬਰ, 2017) ਪੇਸ਼ ਕੀਤਾ।
ਮੀਡੀਆਂ 'ਚ ਛਪੀਆਂ ਖ਼ਬਰਾਂ ਮੁਤਾਬਕ ਭਾਰਤ ਦੀ ਕੌਮੀ ਜਾਂਚ ਏਜੰਸੀ (NIA) ਨੇ ਪੰਜਾਬ ਸਰਕਾਰ ਦੇ ਕਹਿਣ 'ਤੇ 6 ਹੋਰ ਮੁਕੱਦਮੇ ਕੱਲ੍ਹ (13 ਦਸੰਬਰ, 2017) ਆਪਣੇ ਹੱਥ 'ਚ ਲੈ ਲਏ ਹਨ।
ਪਾਕਿਸਤਾਨ ਨੇ ਕੌਮਾਂਤਰੀ ਅਦਾਲਤ (ਆਈ.ਸੀ.ਜੇ) 'ਚ ਬੁੱਧਵਾਰ (13 ਦਸੰਬਰ, 2017) ਨੂੰ ਕਿਹਾ ਕਿ ਸਾਬਕਾ ਨੇਵੀ ਅਧਿਕਾਰੀ ਅਤੇ ਭਾਰਤੀ ਜਾਸੂਸ ਕੁਲਭੂਸ਼ਣ ਜਾਧਵ (47) ਪਾਕਿਸਤਾਨ 'ਚ ਜਾਸੂਸੀ ਕਰਨ ਅਤੇ ਭੰਨ੍ਹਤੋੜ ਦੀ ਕਾਰਵਾਈਆਂ ਨੂੰ ਅੰਜ਼ਾਮ ਦੇਣ ਲਈ ਦਾਖ਼ਲ ਹੋਇਆ ਸੀ। ਜੀਓ ਨਿਊਜ਼ ਦੀ ਰਿਪੋਰਟ ਮੁਤਾਬਿਕ ਪਾਕਿਸਤਾਨ ਨੇ ਆਈ.ਸੀ.ਜੇ. 'ਚ
ਮੀਡੀਆ ਰਿਪੋਰਟਾਂ ਮੁਤਾਬਕ ਖੇਤੀ ਵਿਕਾਸ ਬੈਂਕਾਂ ਦੀ ‘ਗੁਪਤ ਰਿਪੋਰਟ’ ਨੇ ਵੱਡੇ ਆਗੂ ਬੇਪਰਦ ਕਰ ਦਿੱਤੇ ਹਨ ਜਿਨ੍ਹਾਂ ਬੈਂਕਾਂ ਦੇ ਕਰੋੜਾਂ ਰੁਪਏ ਨੱਪੇ ਹੋਏ ਹਨ। ਸਾਰੀਆਂ ਸਿਆਸੀ ਧਿਰਾਂ ਦੇ ਆਗੂਆਂ ਦੇ ਨਾਮ ਇਸ ‘ਗੁਪਤ ਰਿਪੋਰਟ’ ’ਚ ਸ਼ਾਮਿਲ ਹਨ। ਸਾਬਕਾ ਵਿਧਾਇਕਾਂ, ਵਜ਼ੀਰਾਂ ਤੇ ਸਾਬਕਾ ਸੰਸਦ ਮੈਂਬਰਾਂ ਖ਼ਿਲਾਫ਼ ਪਹਿਲੀ ਦਫ਼ਾ ਬੈਂਕ ਪ੍ਰਬੰਧਕਾਂ ਨੇ ਸਖਤੀ ਦਿਖਾਈ ਹੈ। ਮਿਲੇ ਵੇਰਵਿਆਂ ਅਨੁਸਾਰ ਬਾਦਲ ਦਲ ਦੀ ਸਰਕਾਰ ’ਚ ਟਰਾਂਸਪੋਰਟ ਮੰਤਰੀ ਰਹੇ ਰਘਬੀਰ ਸਿੰਘ ਕਪੂਰਥਲਾ ਦਾ ਨਾਮ ਇਸ ਰਿਪੋਰਟ ’ਚ ਉਭਰਿਆ ਹੈ ਜਿਨ੍ਹਾਂ ਸਿਰ ਖੇਤੀ ਵਿਕਾਸ ਬੈਂਕ ਕਪੂਰਥਲਾ ਦੇ 61 ਲੱਖ ਰੁਪਏ ਦਾ ਕਰਜ਼ਾ ਖੜ੍ਹਾ ਹੈ।
"ਮਨੁੱਖੀ ਅਧਿਕਾਰ ਅਤੇ ਵਿਸ਼ੇਸ਼ ਕਾਨੂੰਨ" ਵਿਸ਼ੇ 'ਤੇ ਚੰਡੀਗੜ੍ਹ ਦੇ ਕਿਸਾਨ ਭਵਨ 'ਚ 9 ਦਸੰਬਰ, 2017 ਨੂੰ ਇਕ ਵਿਚਾਰ ਚਰਚਾ ਹੋਈ। ਇਹ ਵਿਚਾਰ ਚਰਚਾ ਸਾਲਾਨਾ ਕੌਮਾਂਤੀ ਮਨੁੱਖੀ ਅਧਿਕਾਰ ਦਿਹਾੜੇ (10 ਦਸੰਬਰ) ਨੂੰ ਸਮਰਪਤ ਸੀ।
"ਮਨੁੱਖੀ ਅਧਿਕਾਰ ਅਤੇ ਵਿਸ਼ੇਸ਼ ਕਾਨੂੰਨ" ਵਿਸ਼ੇ 'ਤੇ ਚੰਡੀਗੜ੍ਹ ਦੇ ਕਿਸਾਨ ਭਵਨ 'ਚ 9 ਦਸੰਬਰ, 2017 ਨੂੰ ਇਕ ਵਿਚਾਰ ਚਰਚਾ ਹੋਈ। ਇਹ ਵਿਚਾਰ ਚਰਚਾ ਸਾਲਾਨਾ ਕੌਮਾਂਤੀ ਮਨੁੱਖੀ ਅਧਿਕਾਰ ਦਿਹਾੜੇ (10 ਦਸੰਬਰ) ਨੂੰ ਸਮਰਪਤ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।