Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 23, 2017

December 23, 2017

ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘੋਟਾਲੇ 'ਚ ਦੋਸ਼ੀ ਕਰਾਰ ਦਿੱਤਾ ਹੈ। 1991 ਤੋਂ 1994 ਦੇ ਵਿਚਕਾਰ 85 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ ਲਾਲੂ ਪ੍ਰਸਾਦ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।
ਏਅਰ ਇੰਡੀਆ ਵੱਲੋਂ ਅੱਜ (23 ਦਸੰਬਰ, 2017) ਅੰਮਿਤਸਰ ਅਤੇ ਹਜ਼ੂਰ ਸਾਹਿਬ, ਨਾਂਦੇੜ ਵਿਚਕਾਰ ਹਵਾਈ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਹੋਏ ਇਕ ਸਾਦਾ ਸਮਾਗਮ ਦੌਰਾਨ ਦਰਬਾਰ ਸਾਹਿਬ ਦੇ ਮੁੱਖ ਗੰ੍ਰਥੀ ਗਿਆਨੀ ਜਗਤਾਰ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ
ਕਸ਼ਮੀਰ 'ਚ ਅਜ਼ਾਦੀ ਪਸੰਦ ਜਥੇਬੰਦੀਆਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਸੱਦੇ ਨੂੰ ਵੇਖਦਿਆਂ ਸ਼ੁੱਕਰਵਾਰ (22 ਦਸੰਬਰ) ਸ੍ਰੀਨਗਰ ਦੇ ਕਈ ਇਲਾਕਿਆਂ 'ਚ ਪ੍ਰਸ਼ਾਸਨ ਵਲੋਂ ਪਾਬੰਦੀਆਂ ਲਾਈਆਂ ਗਈਆਂ ਸਨ। ਇਸ ਦੌਰਾਨ ਭਾਰਤੀ ਦਸਤਿਆਂ ਵਲੋਂ ਕੀਤੀ ਜਾਂਦੀ ਗੋਲੀਬਾਰੀ ਦੌਰਾਨ ਆਮ ਨਾਗਰਿਕਾਂ ਦੇ ਮਾਰੇ ਜਾਣ 'ਤੇ ਵਿਰੋਧ ਪ੍ਰਗਟ ਕਰਦਿਆਂ ਰੋਸ ਮਾਰਚ ਕੱਢੇ ਗਏ ਹਨ।
ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਦੇ ਭਰੋਸੇਮੰਦ ਵਿਜੈ ਰੁਪਾਨੀ ਨੂੰ ਗੁਜਰਾਤ 'ਚ ਸਰਬਸੰਮਤੀ ਨਾਲ ਭਾਜਪਾ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ ਹੈ ਤੇ ਉਹ ਦੂਸਰੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਕਾਰਜਕਾਲ ਸੰਭਾਲਣਗੇ। ਇਸ ਸਬੰਧੀ ਜਾਣਕਾਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਦਿੱਤੀ। ਭਾਜਪਾ ਵਲੋਂ ਗੁਜਰਾਤ ਲਈ ਥਾਪੇ ਗਏ ਅਬਜ਼ਰਵਰ ਅਰੁਣ ਜੇਤਲੀ ਵਲੋਂ ਭਾਜਪਾ ਵਿਧਾਇਕ ਦਲ ਦੀ ਇਕੱਤਰਤਾ ਦੌਰਾਨ ਨਿਤਿਨ ਪਟੇਲ ਨੂੰ ਭਾਜਪਾ ਵਿਧਾਇਕ ਦਲ ਦਾ ਮੀਤ ਆਗੂ ਚੁਣਨ ਤੋਂ ਬਾਅਦ ਐਲਾਨ ਕੀਤਾ ਗਿਆ ਕਿ ਉੱਪ-ਮੁੱਖ ਮੰਤਰੀ ਨਿਤਿਨ ਪਟੇਲ ਵੀ ਆਪਣੇ ਅਹੁਦੇ 'ਤੇ ਬਣੇ ਰੱਖਣਗੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।